Sat, 18 January , 2025 Home About Us Advertisement Contact Us
Breaking News

ਅਕਾਲੀ ਦਲ ਨੇ ਹਰਸਿਮਰਤ ਨੂੰ ਬਠਿੰਡਾ ਅਤੇ ਸੁਖਬੀਰ ਬਾਦਲ ਨੂੰ ਫਿਰੋਜਪੁਰ ਤੋਂ ਉਮੀਦਵਾਰ ਐਲਾਨਿਆ

ਲੋਕ ਸਭਾ ਸੀਟ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅੱਜ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ। ਬਠਿੰਡਾ ਤੋਂ ਮੌਜੂਦਾ ਲੋਕ ਸਭਾ ਮੈਂਬਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਉਮੀਦਵਾਰ ਹੋਣਗੇ, ਜਦੋਂ ਕਿ ਫਿਰੋਜ਼ਪੁਰ ਸੀਟ ਤੋਂ ਸੁਖਬੀਰ ਸਿੰਘ ਬਾਦਲ ਉਮੀਦਵਾਰ ਹੋਣਗੇ। ਇਹ ਐਲਾਨ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਿੰਡ ਬਾਦਲ ਵਿਖੇ ਕੀਤਾ ਗਿਆ।

 

ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਦੇਸ਼ ਹਿੱਤ ਦੇ ਮੁੱਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਲਾਘਾਯੋਗ ਕੰਮ ਕੀਤੇ ਹਨ, ਜਦੋਂ ਕਿ ਵਿਰੋਧੀ ਪਾਰਟੀ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਕੋਲ ਤਜ਼ਰਬਾ ਨਹੀਂ ਹੈ।

 

ਫਿਰੋਜ਼ਪੁਰ ਸੀਟ ਤੋਂ ਐਲਾਨੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦਾ ਮੁਕਾਬਲੇ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨਾਲ ਹੋਵੇਗਾ। ਜ਼ਿਕਰਯੋਗ ਹੈ ਕਿ ਸ਼ੇਰ ਸਿੰਘ ਘੁਬਾਇਆ ਨੇ ਕੁਝ ਸਮਾਂ ਪਹਿਲਾਂ ਹੀ ਅਕਾਲੀ ਦਲ ਨੂੰ ਅਲਵਿਦਾ ਆਖ ਕਾਂਗਰਸ ਵਿਚ ਸ਼ਾਮਲ ਹੋਏ ਸਨ। ਸ਼ੇਰ ਸਿੰਘ ਘੁਬਾਇਆ ਇਸ ਤੋਂ ਪਹਿਲਾਂ ਅਕਾਲੀ ਦਲ ਦੀ ਟਿਕਟ ਉਤੇ ਫਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਜਿੱਤੇ ਸਨ।

 

ਸੁਖਬੀਰ ਸਿੰਘ ਬਾਦਲ ਅੱਜ ਤੋਂ ਹੀ ਆਪਣੇ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰਨਗੇ ਅੱਜ ਉਹ ਅਬੋਹਰ ਖੇਤਰ ਵਿਚ ਵਰਕਰਾਂ ਨਾਲ ਮੀਟਿੰਗ ਕਰਨਗ, ਕੱਲ ਬੁੱਧਵਾਰ ਨੂੰ ਫਾਜਿਲਕਾ ਖੇਤਰ ਅਤੇ ਵੀਰਵਾਰ ਨੂੰ ਬੱਲੂਆਣਾ ਖੇਤਰ ਵਿਚ ਆਪਣਾ ਚੋਣ ਪ੍ਰਚਾਰ ਕਰਨਗੇ।

Comments

comments