Friday, May 17, 2024
Home Punjab ਕਿਸਾਨਾਂ ਨੇ ਘੇਰਿਆ RSS ਆਗੂ, ਗੱਡੀ ਭਜਾ ਛੱਡਾਇਆ ਖਹਿੜਾ

ਕਿਸਾਨਾਂ ਨੇ ਘੇਰਿਆ RSS ਆਗੂ, ਗੱਡੀ ਭਜਾ ਛੱਡਾਇਆ ਖਹਿੜਾ

ਫਿਰੋਜ਼ਪੁਰ :  ਬੀਜੇਪੀ ਮੰਤਰੀਆਂ ਤੋਂ ਬਾਅਦ ਕਿਸਾਨਾਂ ਨੇ ਹੁਣ RSS ਆਗੂ ਘੇਰਨੇ ਸ਼ੁਰੂ ਕਰ ਦਿੱਤੇ ਹਨ।ਅੱਜ ਜਦੋਂ ਇੱਕ RSS ਦਾ ਆਗੂ ਲੋਕਾਂ ਨੂੰ ਗੁਪਤ ਮੀਟਿੰਗ ਕਰ ਖੇਤੀ ਕਾਨੂੰਨਾਂ ਦੇ ਫਾਇਦੇ ਸਮਝਾ ਰਿਹਾ ਸੀ ਤਾਂ ਕਿਸਾਨਾਂ ਨੇ ਉਸਨੂੰ ਘੇਰ ਲਿਆ।ਇਸ ਦੌਰਾਨ ਆਗੂ ਨੇ ਗੱਡੀ ਭਜਾ ਕਿਸਾਨਾਂ ਤੋਂ ਖਹਿੜਾ ਛੁਡਾਇਆ।

ਇਹ ਘਟਨਾ ਫਿਰੋਜ਼ਪੁਰ ਦੇ ਕਸਬਾ ਮੱਲਾਂ ਵਾਲਾ ਦੀ ਹੈ।ਇਸ ਪੂਰੀ ਘਟਨਾਕਰਮ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਮਗਰੋਂ ਇਹ ਸਾਰਾ ਮਾਮਲਾ ਸਾਹਮਣੇ ਆਇਆ। ਜਾਣਕਾਰੀ ਮੁਤਾਬਿਕ RSS ਆਗੂ ਰਾਮ ਗੋਪਾਲ ਵੱਲੋਂ ਖੇਤੀ ਕਾਨੂੰਨਾਂ ਸਬੰਧੀ ਫਾਇਦੇ ਸਮਝਾਉਣ ਲਈ ਇੱਕ ਗੁਪਤ ਮੀਟਿੰਗ ਕੀਤੀ ਜਾ ਰਹੀ ਸੀ। ਜਿਸ ਦੀ ਸੂਹ ਕਿਸਾਨ ਜੱਥੇਬੰਦੀਆਂ ਨੂੰ ਲੱਗ ਗਈ ਅਤੇ ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ, ਨਸ਼ਾ ਮੁਕਤ ਕਮੇਟੀ ਮੱਲਾਂ ਵਾਲਾ ਅਤੇ ਸਤਿਕਾਰ ਕਮੇਟੀ ਦੇ ਆਗੂਆਂ ਵੱਲੋਂ ਨਾਅਰੇਬਾਜ਼ੀ ਕਰ ਆਗੂ ਦਾ ਵਿਰੋਧ ਕੀਤਾ ਗਿਆ।

ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਬੀਜੇਪੀ ਦੇ ਆਗੂਆਂ ਅਤੇ ਲੀਡਰਾਂ ਦਾ ਘਿਰਾਓ ਕੀਤਾ ਜਾਏਗਾ। ਪੰਜਾਬ ਅੰਦਰ ਲਗਾਤਾਰ ਬੀਜੇਪੀ ਮੰਤਰੀਆਂ ਦਾ ਵਿਰੋਧ ਹੋ ਰਿਹਾ ਹੈ। ਬੇਸ਼ੱਕ ਪੰਜਾਬ ਸਰਕਾਰ ਵੱਲੋਂ ਪੁਲਿਸ ਨੂੰ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ, ਪਰ ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਦਾ ਗੁੱਸਾ ਸੱਤਵੇਂ ਆਸਮਾਨ ਤੇ ਚੜ੍ਹਿਆ ਹੋਇਆ ਹੈ। ਜਿਸਨੂੰ ਲੈਕੇ ਪੰਜਾਬ ਵਿੱਚ ਵਿਰੋਧ ਲਗਾਤਾਰ ਜਾਰੀ ਹੈ। 

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments