Friday, May 17, 2024
Home Punjab ਕੋਰੋਨਾ ਪੀੜਤਾਂ ਦੇ ਇਲਾਜ਼ ਲਈ ਅਤਿ ਲੋੜੀਂਦੇ ਪ੍ਰਬੰਧ ਕਰਨ 'ਚ ਫ਼ੇਲ ਹੋਈ...

ਕੋਰੋਨਾ ਪੀੜਤਾਂ ਦੇ ਇਲਾਜ਼ ਲਈ ਅਤਿ ਲੋੜੀਂਦੇ ਪ੍ਰਬੰਧ ਕਰਨ ‘ਚ ਫ਼ੇਲ ਹੋਈ ਪੰਜਾਬ ਸਰਕਾਰ : ਹਰਪਾਲ ਚੀਮਾ

ਚੰਡੀਗੜ : ਪੰਜਾਬ ਵਿੱਚ ਦਿਨ ਪ੍ਰਤੀ ਦਿਨ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਸਬੰਧੀ ਵਿਰੋਧੀ ਧਿਰ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੀੜਤਾਂ ਦੇ ਇਲਾਜ਼ ਲਈ ਅਤਿ ਲੋੜੀਂਦੇ ਅਤੇ ਸੁਚੱਜੇ ਪ੍ਰਬੰਧ ਕਰਨ ਵਿੱਚ ਫ਼ੇਲ ਸਾਬਤ ਹੋ ਰਹੀ ਹੈ, ਜਿਸ ਕਾਰਨ ਸੂਬੇ ਵਿੱਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਕਾਫੀ ਵੱਧ ਗਈ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨਾਂ ਨੂੰ ਇਹ ਖ਼ਬਰ ਪੜ ਕੇ ਕਾਫ਼ੀ ਦੁੱਖ ਲੱਗਿਆ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਆਮ ਲੋਕਾਂ ਦੀ ਜਾਨ ਬਚਾਉਣ ਲਈ ਉਚ ਪੱਧਰੀ ਡਾਕਟਰੀ ਸਹੂਲਤਾਂ ਦੇਣ ਦੀ ਥਾਂ ਨੂੰ ਸਰਕਾਰ ਨੇ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਨੂੰ ਮੁੱਖ ਰੱਖਦਿਆਂ ਪੰਜ ਹਜ਼ਾਰ ਡੈਡ ਬਾਡੀ ਕਵਰ ਲੈਣ ਲਈ ਟੈਂਡਰ ਜਾਰੀ ਕੀਤੇ ਹਨ ਅਤੇ ਜਲਦੀ ਤੋਂ ਜਲਦੀ ਡੈਡ ਬਾਡੀ ਕਵਰਾਂ ਦੀ ਸਪਲਾਈ ਦੀ ਮੰਗ ਕੀਤੀ ਹੈ। ਉਨਾਂ ਕਿਹਾ ਕਿ ਅਜਿਹੇ ਟੈਂਡਰਾਂ ਤੋਂ ਪਤਾ ਚਲਦਾ ਕਿ ਸੂਬਾ ਸਰਕਾਰ ਇਸ ਮਹਾਂਮਾਰੀ ਦੌਰਾਨ ਪੰਜਾਬ ਦੇ ਲੋਕਾਂ ਨਾਲ ਡਾਕਟਰੀ ਸਹੂਲਤਾਂ ਦੇ ਨਾਂ ‘ਤੇ ਕੇਵਲ ਖਿਲਵਾੜ ਹੀ ਕਰ ਰਹੀ ਹੈ, ਨਾ ਕਿ ਉਚ ਪਾਏ ਦਾ ਇਲਾਜ਼ ਪ੍ਰਦਾਨ ਕਰਕੇ ਲੋਕਾਂ ਦੀ ਜੀਵਨ ਦਾ ਬਚਾਅ ਕਰ ਰਹੀ ਹੈ।

ਵਿਰੋਧੀ ਦੇ ਆਗੂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਪੰਜਾਬ ਵਿੱਚ ਇੱਕ ਸਾਲ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ, ਪਰ ਸਰਕਾਰ ਕੋਰੋਨਾ ਪੀੜਤਾਂ ਦੇ ਇਲਾਜ਼ ਲਈ ਲੋੜੀਦੀਂਆਂ ਡਾਕਟਰੀ ਸਹੂਲਤਾਂ ਅਤੇ ਹੋਰ ਡਾਕਟਰੀ ਉਪਕਰਨਾਂ ਦਾ ਪ੍ਰਬੰਧ ਕਰਨ ਵਿੱਚ ਨਾਕਾਮਯਾਬ ਹੋਈ ਹੈ। ਇਸ ਮਹਾਂਮਾਰੀ ਦੌਰਾਨ ਅਤਿ ਲੋੜੀਂਦੀਆਂ ਵੈਂਟੀਲੇਟਰ ਮਸ਼ੀਨਾਂ ਵੀ ਸੂਬੇ ਦੇ ਬਹੁਤ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਹੀਂ ਹੈ, ਜਿਸ ਨਾਲ ਮਰੀਜ਼ ਦੀ ਜਾਨ ਬਚਾਈ ਜਾ ਸਕਦੀ ਹੈ। ਉਨਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਆਪਣੇ ਚਾਰ ਸਾਲ ਤੋਂ ਜ਼ਿਆਦਾ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਕੋਈ ਉਚ ਪਾਏ ਦਾ ਹਸਪਤਾਲ ਵੀ ਸਥਾਪਤ ਨਹੀਂ ਕਰ ਸਕੀ। ਮੋਹਾਲੀ ਵਿਖੇ ਮੈਡੀਕਲ ਕਾਲਜ ਸ਼ੁਰੂ ਕਰਨ ਦੇ ਦਾਅਵੇ ਤਰੀਕ ਪਰ ਤਰੀਕ ਅੱਗੇ ਵਧਾਏ ਜਾ ਰਹੇ ਹਨ। ਇਸੇ ਤਰਾਂ ਜ਼ਿਲਾ ਪੱਧਰੀ ਹਸਪਤਾਲਾਂ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਡਾਕਟਰਾਂ, ਨਰਸਾਂ ਅਤੇ ਮੈਡੀਕਲ ਟੈਕਨੀਸ਼ਨਾਂ ਦੀ ਵੱਡੀ ਘਾਟ ਪਾਈ ਜਾ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਠੰਡੀਆਂ ਵਾਦੀਆਂ ਛੱਡ ਕੇ ਪੰਜਾਬ ਦੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਕੰਮ ਕਰਨ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments