Friday, May 17, 2024
Home Punjab ਤਰੁਣ ਚੁੱਘ ਨੇ ਕਾਂਗਰਸ ਅਤੇ ਅਕਾਲੀ ਦਲ 'ਤੇ ਕਸਿਆ ਤੰਜ

ਤਰੁਣ ਚੁੱਘ ਨੇ ਕਾਂਗਰਸ ਅਤੇ ਅਕਾਲੀ ਦਲ ‘ਤੇ ਕਸਿਆ ਤੰਜ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਐਲਾਨ ਕੀਤਾ ਕਿ ਜੇਕਰ ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੱਤਾ ਵਿੱਚ ਆਉਂਦੀ ਹੈ ਤਾਂ ਪੰਜਾਬ ਦਾ ਇੱਕ ਦਲਿਤ ਮੁੱਖ ਮੰਤਰੀ ਹੋਵੇਗਾ, 2017 ਵਿੱਚ ਕੈਪਟਨ ਅਮਰਿੰਦਰ ਸਿੰਘ ਜਿਸਨੇ ਉਪ ਮੁੱਖ ਮੰਤਰੀ ਦਾ ਝੂਠਾ ਵਾਅਦਾ ਕੀਤਾ ਸੀ, ‘ਤੇ ਹੁਣ ਸੁਖਬੀਰ ਬਾਦਲ ਜੋ ਕਿ ਇਕ ਦਲਿਤ ਨੂੰ ਉਪਮੁੱਖ ਮੰਤਰੀ ਬਣਾਉਣ ਦਾ ਝੂਠਾ ਦਾਅਵਾ ਕਰ ਰਹੇ ਹਨ। ਸਭ ਤੋਂ ਪਹਿਲਾਂ ਜਨਤਾ ਨੂੰ ਦੱਸਿਆ ਕਿ ਦੋਵਾਂ ਪਾਰਟੀਆਂ ਦੀ ਸਰਕਾਰ ਕਈ ਵਾਰ ਸੱਤਾ ‘ਚ ਰਹੀਆਂ ਹਨ, ਫਿਰ ਉਨ੍ਹਾਂ ਨੇ ਤਦ ਕਿਉਂ ਨਹੀਂ ਦਲਿਤ ਨੂੰ ਉਪਮੁੱਖਮੰਤਰੀ ਕਿਉਂ ਨਹੀਂ ਬਣਾਇਆ।

ਚੁੱਘ ਨੇ ਪੰਜਾਬ ਵਿਚ ਦਲਿਤਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ‘ਤੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ’ ਤੇ ਤੰਜ ਕਸੇ ਹਨ ਅਤੇ ਕਿਹਾ ਕਿ ਦਲਿਤ ਭਾਈਚਾਰੇ ਨੂੰ ਡਿਪਟੀ ਸੀਐਮ ਹੀ ਕਿਉਂ ਉਨਹਾਂ ਨੂੰ ਸੀਐਮ ਕਿਉਂ ਨਹੀਂ ਬਣਾਇਆ ਜਾ ਸਕਦਾ। ਚੁੱਘ ਨੇ ਕਿਹਾ ਕਿ ਅਕਾਲੀ ਦਲ, ਕਾਂਗਰਸ ਪਾਰਟੀ ਨੂੰ ਇੱਕ ਪਰਿਵਾਰ ਅਤੇ ਇੱਕ ਵਿਸ਼ੇਸ਼ ਭਾਈਚਾਰੇ ਤੋਂ ਮੁੱਖ ਮੰਤਰੀ ਚੁਣਨ ਦੀ ਪ੍ਰਥਾ ਨੂੰ ਤੋੜਨਾ ਚਾਹੀਦਾ ਹੈ।

ਚੁੱਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮਜ਼ਾਕ ਉਡਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੇ ਦਲਿਤ ਭਾਈਚਾਰੇ ਦਾ ਝੂਠਾ ਵਾਅਦਾ ਕੀਤਾ ਸੀ ਕਿ ਕਾਂਗਰਸ ਸੱਤਾ ਵਿੱਚ ਆਉਣ ਤੋਂ ਬਾਅਦ ਦਲਿਤ ਵਿਧਾਇਕ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਦੇ ਕੇ ਦਲਿਤ ਭਾਈਚਾਰੇ ਨੂੰ ਮੁੱਖ ਧਾਰਾ ਵਿੱਚ ਲਿਆਏਗੀ। ਚੁੱਘ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੋਵੇਂ ਹੀ ਦਲਿਤ ਭਾਈਚਾਰੇ ਨੂੰ ਵੋਟ ਬੈਕ ਦੇ ਤੌਰ ‘ਤੇ ਇਸਤੇਮਾਲ ਕਰਨਾ ਚਾਹੁੰਦੇ ਹਨ, ਜਦਕਿ ਭਾਜਪਾ ਪੰਜਾਬ ਦੇ ਮੁੱਖ ਮੰਤਰੀ ਦੀ ਸੀਟ ਲਈ ਦਲਿਤ ਭਾਈਚਾਰੇ ਦੇ ਨੇਤਾ ਦੀ ਚੋਣ ਕਰਨ ਦਾ ਵਾਅਦਾ ਕਰਦੀ ਹੈ। ਚੁੱਘ ਨੇ ਪੰਜਾਬ ਵਿੱਚ ਚੱਲ ਰਹੀ ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਸਿੱਧੀ ਅਦਾਇਗੀ ਬਾਰੇ ਕਿਹਾ, ਕਿਸਾਨਾਂ ਨੂੰ ਕਿਸੇ ਨੂੰ ਖਾਲੀ ਚੈੱਕ ਨਾ ਦੇਣ ਦੀ ਸਲਾਹ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਧੇ ਤੌਰ ‘ਤੇ ਕਿਸਾਨਾਂ ਦਾ ਸ਼ਕਤੀਕਰਨ ਕਰਨਾ ਚਾਹੁੰਦੇ ਹਨ ਅਤੇ ਸਮਾਂ ਆ ਗਿਆ ਹੈ ਕਿ ਕਿਸਾਨੀ ਭਾਈਚਾਰੇ ਨੂੰ ਵੀ ਇਸ ਦਾ ਅਹਿਸਾਸ ਹੋਣਾ ਚਾਹੀਦਾ ਹੈ ਮੋਦੀ ਸਰਕਾਰ ਦਾ ਸੁਪਨਾ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਵਿੱਚ ਆਪਣਾ ਸਰਗਰਮ ਸਮਰਥਨ ਦਿਉ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments