Friday, May 17, 2024
Home Punjab ਦਾਜ ਦੀ ਬਲੀ ਚੜ੍ਹੀ ਇੱਕ ਹੋਰ ਧੀ

ਦਾਜ ਦੀ ਬਲੀ ਚੜ੍ਹੀ ਇੱਕ ਹੋਰ ਧੀ

ਭਵਾਨੀਗੜ : ਸਥਾਨਕ ਕਸਬੇ ਨੇੜੇ ਪਿੰਡ ਰਾਮਪੁਰਾ ਦੇ ਵਸਨੀਕ ਅਮਨ ਸਿੰਘ ਪੁੱਤਰ ਮੰਜੂਰਾ ਸਿੰਘ ਨੇ ਅੱਜ ਪ੍ਰੈਸ ਕਾਨਫਰੰਸ ਰਾਹੀਂ ਆਪਣੀ 25 ਸਾਲਾ ਧੀ ਨੀਲਮ ਨੂੰ ਸਹੁਰਿਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਅਤੇ ਜ਼ਜਿਰੀਲੀ ਚੀਜ਼ ਦੇਕੇ ਉਸਨੂੰ ਮਾਰਨ ਦੇ ਦੋਸ਼ ਲਾਉਂਦੇ ਹੋਏ ਇੰਸਾਫ ਦੀ ਮੰਗ ਕੀਤੀ ਹੈ ਕਿ ਲੜਕੀ ਦੇ ਸਹੁਰਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਨੀਲਮ ਦੇ ਪਿਤਾ ਅਮਨ ਸਿੰਘ ਨੇ ਦੱਸਿਆ ਕਿ ਨੀਲਮ ਦਾ ਵਿਆਹ ਪੂਰੇ ਹਿੰਦੂ ਰਿਵਾਜਾਂ ਅਨੁਸਾਰ 17 ਮਾਰਚ 2019 ਨੂੰ ਰਵਿੰਦਰ ਸਿੰਘ ਪੁੱਤਰ ਓਮਵੀਰ ਨਿਵਾਸੀ ਸਾਹਨੇਵਾਲ ਨਾਲ ਹੋਇਆ ਸੀ ਅਤੇ ਲੜਕੀ ਦੇ ਵਿਆਹ ‘ਤੇ ਸਵਾ ਤਿੰਨ ਲੱਖ ਰੁਪਏ ਲਾਏ ਅਤੇ ਦਾਜ ਦੇ ਨਾਲ ਨਾਲ-ਨਾਲ ਡੇਢ ਲੱਖ ਕੈਸ਼ ਵੀ ਦਿੱਤਾ। ਉਸਨੇ ਦੋਸ਼ ਲਾਇਆ ਕਿ ਵਿਆਹ ਤੋਂ ਥੋੜ੍ਹੀ ਦੇਰ ਬਾਅਦ ਹੀ ਲੜਕੀ ਦੇ ਸਹੁਰਿਆਂ ਨੇ ਉਸਦੀ ਲੜਕੀ ਨੂੰ ਵਧੇਰੇ ਦਾਜ, 2 ਲੱਖ ਰੁਪਏ ਦੀ ਨਕਦੀ ਅਤੇ ਇੱਕ ਮੋਟਰਸਾਈਕਲ ਦੀ ਮੰਗ ਕਰਕੇ ਉਸਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਮੰਗ ਪੂਰੀ ਨਾ ਹੋਣ ‘ਤੇ ਉਸਦੀ ਲੜਕੀ ਨੂੰ ਘਰੋਂ ਬਾਹਰ ਕੱਢ ਦਿੱਤਾ ਗਿਆ।

ਇਸ ਤੋਂ ਬਾਅਦ ਪੰਚਾਇਤ ਵਿਚ ਹੋਏ ਸਮਝੌਤੇ ਅਨੁਸਾਰ ਉਸ ਨੇ ਫਿਰ ਆਪਣੀ ਲੜਕੀ ਨੂੰ ਸਹੁਰਿਆਂ ਨਾਲ ਦਿੱਤਾ। ਉਸਨੇ ਕਿਹਾ ਕਿ 7 ਅਪ੍ਰੈਲ ਨੂੰ ਉਸਨੂੰ ਓਮਵੀਰ ਦਾ ਫੋਨ ਆਇਆ ਕਿ ਉਸਦੀ ਲੜਕੀ ਦਾ ਉਸਦੀ ਸੱਸ ਨਾਲ ਝਗੜਾ ਹੈ ਅਤੇ ਉਹ ਕੱਲ੍ਹ ਉਥੇ ਆ ਕੇ ਉਸ ਨਾਲ ਗੱਲ ਕਰੇ। ਅਗਲੇ ਹੀ ਦਿਨ, 8 ਅਪ੍ਰੈਲ ਨੂੰ, ਦੁਬਾਰਾ, ਲੜਕੀ ਦੀ ਭਰਜਾਈ ਨੂੰ ਫੋਨ ਆਇਆ ਕਿ ਉਸਦੀ ਮੌਤ ਹੋ ਗਈ ਹੈ। ਜਦੋਂ ਉਸਨੇ ਜਾ ਕੇ ਵੇਖਿਆ, ਨੀਲਮ ਦੇ ਸਰੀਰ ਤੇ ਸੱਟਾਂ ਦੇ ਨਿਸ਼ਾਨ ਸੀ ਅਤੇ ਉਸਦੇ ਮੂੰਹ ਵਿੱਚੋਂ ਝੱਗ ਬਾਹਰ ਆ ਰਹੀ ਸੀ। ਉਸਨੇ ਦੋਸ਼ ਲਾਇਆ ਕਿ ਨੀਲਮ ਦੀ ਸੱਸ ਨੇ ਦਾਜ ਦੇ ਲਾਲਚ ਵਿੱਚ ਪਹਿਲਾਂ ਲੜਕੀ ਨਾਲ ਕਥਿਤ ਤੌਰ ‘ਤੇ ਕੁੱਟਮਾਰ ਕੀਤੀ ਅਤੇ ਫਿਰ ਉਸਨੂੰ ਮਾਰਨ ਲਈ ਜ਼ਹਿਰੀਲੀ ਦਵਾਈ ਦਿੱਤੀ।

ਉਨ੍ਹਾਂ ਨੇ ਕਿਹਾ ਕਿ ਉਸ ਦੀ ਲੜਕੀ ਦੀ ਮੌਤ ਲਈ ਕਥਿਤ ਤੌਰ ‘ਤੇ ਸਹੁਰੇ ਵਾਲੇ ਜਿੰਮੇਵਾਰ ਹਨ। ਉਨ੍ਹਾਂ ਨੇ ਸਰਕਾਰ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਮੰਗ ਕੀਤਿੀ ਹੈ ਕਿ ਉਹਸਦੀ ਲੜਕੀ ਦੀ ਮੌਤ ਦੇ ਜ਼ਿੰਮੇਵਾਰ ਲੋਕਾਂ ‘ਤੇ ਤੁਰਮਤ ਕਾਰਵਾਈ ਕੀਤਾੀ ਜਾਵੇ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments