Friday, May 17, 2024
Home Punjab 30 ਫੀਸਦੀ ਫੰਡ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਕੀਤੇ ਜਾਣਗੇ ਖਰਚ :...

30 ਫੀਸਦੀ ਫੰਡ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਕੀਤੇ ਜਾਣਗੇ ਖਰਚ : ਕੈਪਟਨ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਆਪਣੀਆਂ ਸਾਰੀਆਂ ਯੋਜਨਾਵਾਂ ਵਿੱਚ ਘੱਟੋ-ਘੱਟ 30 ਫੀਸਦੀ ਫੰਡ ਸੂਬੇ ਦੀ ਅਨੁਸੂਚਿਤ ਜਾਤੀ ਵੱਸੋਂ ਦੀ ਭਲਾਈ ਲਈ ਖਰਚ ਕੀਤੇ ਜਾਣਗੇ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਬੀਆਰ ਅੰਬੇਡਕਰ (Dr. BR Ambedkar ) ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੂੰ ਪਹਿਲੇ ਭਾਰਤੀ ਵਜੋਂ ਯਾਦ ਕੀਤਾ ਜਾਣਾ ਚਾਹੀਦਾ ਹੈ ਜਿਨ੍ਹਾਂ ਨੇ ਦਲਿਤ ਸਮਾਜ ਨੂੰ ਅੱਗੇ ਲਿਆਉਣ ਲਈ ਬਹੁਤ ਕੰਮ ਕੀਤੇ।

ਸੂਬਾ ਪੱਧਰੀ ਵਰਚੂਅਲ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਵਿਚ ਐਸਸੀ ਅਸਾਮੀਆਂ ਦਾ ਬੈਕਲਾਗ ਪਹਿਲ ਦੇ ਆਧਾਰ ਉਤੇ ਭਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿਯਾਜੀਰਾਓ ਗਾਇਕਵਾੜ III ਵੱਲੋਂ ਸਥਾਪਤ ਸਕੀਮ ਤਹਿਤ ਬਾਬਾ ਸਾਹਿਬ ਨੂੰ ਦਿੱਤੀ ਗਈ ਬੜੌਦਾ ਸਟੇਟ ਸਕਾਲਰਸ਼ਿਪ ਸਕੀਮ ਦੀ ਤਰਜ਼ ਉਤੇ ਐਸਸੀ ਵਿਦਿਆਰਥੀਆਂ ਲਈ ਪੋਸਟ-ਮੈਟਿਰਕ ਓਵਰਸੀਜ਼ ਸਕਾਲਰਸ਼ਿਪ ਸਕੀਮ ਦੀਆਂ ਸੰਭਾਵਨਾਵਾਂ ਤਲਾਸ਼ਣ ਦਾ ਵੀ ਵਾਅਦਾ ਕੀਤਾ।

ਮੁੱਖ ਮੰਤਰੀ ਨੇ ਵਿੱਤੀ ਸਾਲ 2022 ਲਈ ਪੇਂਡੂ ਲਿੰਕ ਸੜਕਾਂ ਲਈ 500 ਕਰੋੜ ਰੁਪਏ ਦੀ ਲਾਗਤ ਵਾਲੇ ਵਿਸ਼ੇਸ਼ ਪ੍ਰਾਜੈਕਟ ਦਾ ਵੀ ਐਲਾਨ ਕੀਤਾ। ਇਸ ਪ੍ਰਾਜੈਕਟ ਹੇਠ ਅਨੁਸੂਚਿਤ ਜਾਤੀਆਂ ਤੇ ਹੋਰ ਗਰੀਬ ਤਬਕਿਆਂ ਦੀ ਆਬਾਦੀ ਜਿੱਥੇ ਇਸ ਵੇਲੇ ਸੰਪਰਕ ਸੜਕ ਨਹੀਂ, ਲਈ ਨਵੇਂ ਲਿੰਕ ਰੋਡ ਬਣਾਏ ਜਾਣਗੇ। ਇਸ ਪ੍ਰਾਜੈਕਟ ਰਾਹੀਂ ਸ਼ਮਸ਼ਾਨ ਘਾਟ ਤੇ ਪੂਜਾ ਸਥਾਨ ਵੀ ਜੋੜੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ 50 ਫੀਸਦੀ ਤੋਂ ਵੱਧ ਆਬਾਦੀ ਵਾਲੇ ਪਿੰਡਾਂ ਦੇ ਆਧੁਨਿਕੀਕਰਨ ਲਈ ਸਾਲ 2021-22 ਵਿੱਚ 100 ਕਰੋੜ ਦੀ ਵਿਸ਼ੇਸ਼ ਰਾਸ਼ੀ ਪ੍ਰਸਤਾਵਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਕੁਲ ਵਸੋਂ ਦੀ 50 ਫੀਸਦੀ ਜਾਂ ਬਰਾਬਰ ਅਨੁਸੂਚਿਤ ਜਾਤੀ ਵੱਸੋਂ ਵਾਲੇ ਪਿੰਡਾਂ ਵਿੱਚ ਮੌਜੂਦਾ ਗਰਾਂਟਾਂ ਨੂੰ ਹੋਰ ਅੱਗੇ ਵਧਾਉਣਾ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬਾਰ੍ਹਵੀਂ ਜਮਾਤ ਦੇ ਸਾਰੇ ਐਸਸੀ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ ਜਦਕਿ ਡੇਅਰੀ ਫਾਰਮਿੰਗ ਲਈ ਪ੍ਰੇਰਿਤ ਕਰਨ ਵਾਸਤੇ 9 ਟ੍ਰੇਨਿੰਗ ਤੇ ਐਕਸਟੈਂਸ਼ਨ ਸੈਂਟਰਾਂ ਵਿਖੇ ਪਿੰਡ ਪੱਧਰੀ 150 ਜਾਗਰੂਕਤਾ ਕੈਂਪ ਲਾਏ ਜਾਣਗੇ ਤੇ ਅਨੁਸੂਚਿਤ ਜਾਤੀ ਲਾਭਪਾਤਰੀਆਂ ਉਤੇ ਵਿਸ਼ੇਸ਼ ਜੋਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ‘ਹਰ ਘਰ ਪੱਕੀ ਛੱਤ’ ਹੇਠ ਪਿੰਡਾਂ ਵਿਚ ਐਸਸੀ ਅਰਜੀਆਂ ਲਈ 30 ਫੀਸਦੀ ਰਾਖਵਾਂਕਰਨ ਤੇ ਆਰਥਿਕ ਤੌਰ ਉਤੇ ਕਮਜੋਰ ਵਰਗਾਂ ਲਈ ਵਾਜਬ ਕੀਮਤਾਂ ਵਾਲੀ ਹਾਊਸਿੰਗ ਸਕੀਮ ਵਿਚ ਵੀ 30 ਫੀਸਦੀ ਰਾਖਵਾਂਕਰਨ ਦੇਣਾ ਪ੍ਰਸਤਾਵਿਤ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਸਿਵਲ ਸਰਵਿਸਜ਼ ਸਮੇਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਜਲੰਧਰ ਵਿਖੇ ਡਾ. ਬੀਆਰ ਅੰਬੇਡਕਰ ਇੰਸਟਿਚਊਟ ਆਫ ਟ੍ਰੇਨਿੰਗ ਸਥਾਪਤ ਕਰਨ ਦੀ ਯੋਜਨਾ ਹੈ। ਇਹ ਜੀਜੀਆਰ ਕੇ ਮਿਸ਼ਨ ਹੇਠ ਸਥਾਪਤ ਕਰਨ ਲਈ ਪ੍ਰਸਤਾਵਿਤ ਹੈ ਜਿੱਥੇ ਐਸ.ਸੀ. ਪਰਿਵਾਰਾਂ ਨਾਲ ਸਬੰਧਤ ਉਮੀਦਵਾਰਾਂ ਲਈ 50 ਫੀਸਦੀ ਸੀਟਾਂ ਰਾਖਵੀਂਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਤਕਨੀਕੀ ਯੂਨੀਵਰਸਿਟੀ, ਕਪੂਰਥਲਾ ਵਿਚ ਡਾ. ਬੀ.ਆਰ. ਅੰਬੇਡਕਰ ਮਿਊਜੀਅਮ ਤੇ ਡਾ. ਬੀ.ਆਰ. ਅੰਬੇਡਕਰ ਇੰਸਟਿਚਊਟ ਆਫ ਮੈਨੇਜਮੈਂਟ ਦੀ ਸਥਾਪਨਾ ਸਮੇਤ ਹੋਰ ਪ੍ਰੋਜੈਕਟਾਂ ਦੀ ਵੀ ਯੋਜਨਾ ਹੈ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments