Friday, May 17, 2024
Home Punjab ਸੈਸ਼ਨ ਕੋਰਟ ਤਰਨ ਤਾਰਨ ਨੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਕਤਲ...

ਸੈਸ਼ਨ ਕੋਰਟ ਤਰਨ ਤਾਰਨ ਨੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਕਤਲ ਕੇਸ ‘ਚੋਂ ਕੀਤਾ ਬਰੀ

ਤਰਨ ਤਾਰਨ : ਸੈਸ਼ਨ ਕੋਰਟ ਤਰਨ ਤਾਰਨ ਨੇ ਅੱਜ ਸਾਬਕਾ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ 38 ਸਾਲ ਪੁਰਾਣੇ ਡਾਕਟਰ ਸੁਦਰਸ਼ਨ ਤਰੇਹਨ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਇਸ ਬਹੁ ਚਰਚਿਤ ਕਤਲ ਕੇਸ ਵਿੱਚ ਲਗਭਗ ਸਵਾ ਦੋ ਸਾਲ ਪਹਿਲਾਂ ਵਲਟੋਹਾ ਦੇ ਖਿਲਾਫ਼ ਚਲਾਨ ਪੇਸ਼ ਕੀਤਾ ਗਿਆ ਸੀ।

ਵਿਰਸਾ ਸਿੰਘ ਵਲਟੋਹਾ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਝੂਠ ਦੀ ਹਾਰ ਅਤੇ ਸੱਚ ਦੀ ਜਿੱਤ ਹੋਈ ਹੈ। ਵਲਟੋਹਾ ਨੇ ਮਾਣਯੋਗ ਅਦਾਲਤ ਦਾ ਵੀ ਧੰਨਵਾਦ ਕੀਤਾ। ਵਲਟੋਹਾ ਨੇ ਕਿਹਾ ਕਿ ਮੈਨੂੰ ਰਾਜਨੀਤਿਕ ਅਤੇ ਮਾਨਸਿਕ ਤੌਰ ‘ਤੇ ਖਤਮ ਕਰਨ ਲਈ ਇੱਕ ਗਿਣੀ ਮਿਥੀ ਸਾਜਿਸ਼ ਦੇ ਤਹਿਤ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ‘ਤੇ ਮੇਰੇ ਵਿਰੁੱਧ ਦੁਬਾਰਾ ਚਲਾਨ ਪੇਸ਼ ਕੀਤਾ ਗਿਆ ਜਦਕਿ ਇਸ ਕੇਸ ਵਿੱਚੋਂ ਸੈਸ਼ਨ ਕੋਰਟ ਅੰਮ੍ਰਿਤਸਰ ਨੇ ਉਨਾਂ ਨੂੰ 1991ਵਿੱਚ ਜਮਾਨਤ ਦੇ ਦਿੱਤੀ ਸੀ ਅਤੇ ਬਾਦ ਵਿੱਚ ਸੰਬੰਧਤ ਅਦਾਲਤ ਵੱਲੋਂ ਉਨਾਂ ਨੂੰ ਇਸ ਕੇਸ ਵਿੱਚੋਂ ਡਿਸਚਾਰਜ ਕਰ ਦਿੱਤਾ ਗਿਆ ਸੀ।

ਵਲਟੋਹਾ ਨੇ ਦੱਸਿਆ ਕਿ ਉਸਨੂੰ ਇਸ ਕੇਸ ਵਿੱਚ ਬਿਲਕੁੱਲ ਗਲਤ ਫਸਾਇਆ ਗਿਆ ਸੀ। ਵਲਟੋਹਾ ਨੇ ਉਨਾਂ ਧਿਰਾਂ ਦੀ ਵੀ ਨਿੰਦਾ ਕੀਤੀ ਜੋ ਬੀਤੇ ਵਿੱਚ ਆਪਣੇ ਆਪ ਨੂੰ ਮਨੁੱਖੀ ਅਧਿਕਾਰਾਂ ਦੀਆਂ ਅਲੰਬਰਦਾਰ ਅਤੇ ਸਿੱਖ ਨੌਜਵਾਨਾਂ ਨਾਲ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਵਿਰੁੱਧ ਲੜਣ ਦਾ ਦਾਅਵਾ ਤਾਂ ਕਰਦੀਆਂ ਰਹੀਆਂ ਹਨ ਪਰ ਅੱਜ ਸਰਕਾਰ ਪੱਖੀ ਰੋਲ ਨਿਭਾ ਰਹੀਆਂ ਹਨ। ਵਲਟੋਹਾ ਨੇ ਆਪਣੇ ਆਪ ਨੂੰ ਪੰਥਕ ਜਥੇਬੰਦੀਆਂ ਕਹਾਉਣ ਵਾਲਿਆਂ ‘ਤੇ ਰੋਸ ਜਾਹਰ ਕਰਦਿਆਂ ਕਿਹਾ ਕਿ ਉਨਾਂ ਨਾਲ ਹੋਈ ਇਸ ਜ਼ਿਆਦਤੀ ‘ਤੇ ਕੋਈ ਵੀ ਪੰਥਕ ਧਿਰ ਜਾਂ ਪੰਥਕ ਆਗੂ ਨਹੀਂ ਬੋਲਿਆ।

ਅੰਤ ਵਿੱਚ ਵਲਟੋਹਾ ਨੇ ਕਿਹਾ ਕਿ ਸਿੱਖ ਕੌਮ ਨੂੰ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ। ਵਲਟੋਹਾ ਨੇ ਆਪਣੇ ਵਕੀਲਾਂ ਐਡਵੋਕੇਟ ਜੇ.ਐਸ ਢਿੱਲੋਂ ਅਤੇ ਐਡਵੋਕੇਟ ਕੰਵਲਜੀਤ ਸਿੰਘ ਬਾਠ ਦਾ ਵੀ ਧੰਨਵਾਦ ਕੀਤਾ ਜਿੰਨ੍ਹਾਂ ਨੇ ਪਰਿਵਾਰਕ ਮੈਂਬਰਾਂ ਵਾਂਗ ਤਨਦੇਹੀ ਨਾਲ ਕੇਸ ਦੀ ਪੈਰਵੀ ਕੀਤੀ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments