Thursday, May 16, 2024
Home Punjab ਹਰਸਿਮਰਤ ਕੌਰ ਬਾਦਲ ਦੀ ਕਰੋਨਾ ਰਿਪੋਰਟ ਆਈ ਪਾਜ਼ੇਟਿਵ

ਹਰਸਿਮਰਤ ਕੌਰ ਬਾਦਲ ਦੀ ਕਰੋਨਾ ਰਿਪੋਰਟ ਆਈ ਪਾਜ਼ੇਟਿਵ

ਬਠਿੰਡਾ : ਬਠਿੰਡਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਕਰੋਨਾਵਾਇਰਸ ਦੀ ਜਾਂਚ ਸਬੰਧੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਉਨ੍ਹਾਂ ਦੀ ਪਿੰਡ ਬਾਦਲ ਵਿਚ ਸਥਿਤ ਰਿਹਾਇਸ਼ ਵਿਚ ਕੰਮ ਕਰਦੇ ਰਸੋਈਏ ਤੇ ਦੋ ਹੋਰ ਕਾਮਿਆਂ ਦੀ ਟੈਸਟ ਰਿਪੋਰਟ ਵੀ ਕਰੋਨਾ ਪਾਜ਼ੇਟਿਵ ਆਈ ਹੈ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਬਠਿੰਡਾ ਵਿਚ ਬੀਬੀ ਬਾਦਲ ਨੇ ਅਦਾਲੀ ਦਲ ਦੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਸਨ। ਸੂਤਰਾਂ ਅਨੁਸਾਰ ਉਨ੍ਹਾਂ ਦੀ ਤਬੀਅਤ ਠੀਕ ਹੈ ਪਰ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਸਾਬਕਾ ਕੇਂਦਰੀ ਮੰਤਰੀ ਨੇ ਟਵਿੱਟਰ ’ਤੇ ਕਿਹਾ, ‘‘ਸਾਰੇ ਦੋਸਤੋ, ਅੱਜ ਹਲਕੇ ਲੱਛਣਾਂ ਨਾਲ ਮੇਰੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਆਪਣੇ ਆਪ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ ਅਤੇ ਮੈਂ ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤ ਰਹੀ ਹਾਂ। ਮੈਂ ਮੇਰੇ ਸੰਪਰਕ ਵਿਚ ਆਉਣ ਵਾਲੇ ਸਾਰੇ ਲੋਕਾਂ ਨੂੰ ਆਪਣੇ ਆਪ ਨੂੰ ਇਕਾਂਤਵਾਸ ਕਰਨ ਤੇ ਜਲਦੀ ਤੋਂ ਜਲਦੀ ਕਰੋਨਾ ਸਬੰਧੀ ਜਾਂਚ ਕਰਵਾਉਣ ਦੀ ਅਪੀਲ ਕਰਦੀ ਹਾਂ।’’

RELATED ARTICLES

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ 'ਚ ਸ਼ਾਮਿਲ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments