Thursday, May 16, 2024
Home Punjab ਦੀਪ ਸਿੱਧੂ ਨੂੰ ਜਮਾਨਤ ਮਿਲਣ ਤੋਂ ਬਾਅਦ ਮੁੜ ਕੀਤਾ ਗਿਆ ਗ੍ਰਿਫਤਾਰ

ਦੀਪ ਸਿੱਧੂ ਨੂੰ ਜਮਾਨਤ ਮਿਲਣ ਤੋਂ ਬਾਅਦ ਮੁੜ ਕੀਤਾ ਗਿਆ ਗ੍ਰਿਫਤਾਰ

ਨਵੀਂ ਦਿੱਲੀ : ਕ੍ਰਾਈਮ ਬ੍ਰਾਂਚ ਨੇ ਇਕ ਵਾਰ ਫਿਰ ਦਿੱਲੀ ਦੇ ਲਾਲ ਕਿਲ੍ਹੇ ‘ਤੇ ਹਿੰਸਾ ਦੇ ਦੋਸ਼ੀ ਦੀਪ ਸਿੱਧੂ ਨੂੰ ਗ੍ਰਿਫਤਾਰ ਕੀਤਾ ਹੈ। ਦੀਪ ਨੂੰ ਲਾਲ ਕਿਲ੍ਹੇ ਦੇ ਅੰਦਰ ਤੋੜ-ਫੋੜ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਰਾਤੱਤਵ ਵਿਭਾਗ ਨੇ ਇਸ ਸਬੰਧ ਵਿੱਚ ਅਪਰਾਧ ਸ਼ਾਖਾ ਵਿੱਚ ਕੇਸ ਦਰਜ ਕਰਵਾਇਆ ਸੀ, ਜਿਸ ਦੇ ਚਲਦਿਆਂ ਇਹ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਦੀਪ ਸਿੱਧੂ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਸ਼ਨੀਵਾਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ। ਸਿੱਧੂ ਨੂੰ ਤੀਹ ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਮਿਲ ਗਈ ਸੀ ਅਤੇ ਸ਼ਰਤ ਇਹ ਸੀ ਕਿ ਉਹ ਪੁਲਿਸ ਦੇ ਬੁਲਾਵੇ ‘ਤੇ ਪੇਸ਼ ਹੋਏਗਾ, ਆਪਣਾ ਪਾਸਪੋਰਟ ਜਮ੍ਹਾ ਕਰਾਏਗਾ, ਆਪਣਾ ਫੋਨ ਨੰਬਰ ਨਹੀਂ ਬਦਲੇਗਾ ਅਤੇ ਸਬੂਤਾਂ ਨਾਲ ਛੇੜਛਾੜ ਨਹੀਂ ਕਰੇਗਾ।

ਕਿਸਾਨ ਖੇਤੀਬਾੜੀ ਕਾਨੂੰਨਾਂ ਵਿਰੋਧ ਵਿਚ ਕੇਂਦਰ ਖਿਲਾਫ ਲਗਾਤਾਰ ਅੰਦੋਲਨ ਕਰ ਰਹੇ ਹਨ। ਇਸ ਦੇ ਤਹਿਤ 26 ਜਨਵਰੀ ਨੂੰ ਲਾਲ ਕਿਲ੍ਹੇ ਤੱਕ ਇਕ ਟਰੈਕਟਰ ਰੈਲੀ ਕੱਢਣ ਦੀ ਮੰਗ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ ਦਿੱਲੀ ਵਿਚ ਭਾਰੀ ਹੰਗਾਮਾ ਕੀਤਾ ਅਤੇ ਲਾਲ ਕਿਲ੍ਹੇ ਦੀ ਭੰਨਤੋੜ ਕੀਤੀ ਗਈ। ਇਸ ਤੋਂ ਬਾਅਦ ਦੋਸ਼ੀ ਦੀਪ ਨੇ ਫੇਸਬੁੱਕ ਲਾਈਵ ਰਾਹੀਂ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ। ਦੀਪ ਸਿੱਧੂ ਨੇ ਕਿਹਾ ਸੀ ਕਿ ਮੈਨੂੰ ਪਤਾ ਚੱਲਿਆ ਹੈ ਕਿ ਮੇਰੇ ਖਿਲਾਫ ਗ੍ਰਿਫਤਾਰੀ ਵਾਰੰਟ ਅਤੇ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਮੈਂ ਕੁਝ ਦਿਨਾਂ ਵਿੱਚ ਜਾਂਚ ਏਜੰਸੀ ਸਾਹਮਣੇ ਪੇਸ਼ ਹੋਵਾਂਗਾ।

ਦੀਪ ਨੇ ਇਸ ਸਮੇਂ ਦੌਰਾਨ ਕਿਹਾ ਸੀ ਕਿ ਉਸਦੇ ਖਿਲਾਫ ਕਾਫ਼ੀ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ। ਮੈਂ ਕਿਸੇ ਜਾਂਚ ਤੋਂ ਨਹੀਂ ਡਰਦਾ। ਜਦੋਂ ਮੈਂ ਕੁਝ ਗਲਤ ਨਹੀਂ ਕੀਤਾ ਹੈ, ਮੈਨੂੰ ਕਿਸੇ ਤੋਂ ਭੱਜਣ ਦੀ ਜ਼ਰੂਰਤ ਨਹੀਂ ਹੈ। ਸਿੱਧੂ ਨੇ ਕਿਹਾ, ਮੈਨੂੰ ਕੁਝ ਚੀਜ਼ਾਂ ਦੀ ਸੱਚਾਈ ਜਾਨਣ ਲਈ ਕੁਝ ਸਮਾਂ ਚਾਹੀਦਾ ਹੈ। ਮੈਂ ਜਲਦੀ ਹੀ ਸਾਰੇ ਤੱਥਾਂ ਦੇ ਨਾਲ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਵਾਂਗਾ। ਸਿੱਧੂ ਨੇ ਕਿਹਾ ਕਿ ਮੈਂ ਕੁਝ ਗਲਤ ਨਹੀਂ ਕੀਤਾ ਹੈ ਇਸ ਲਈ ਮੈਂ ਜਾਂਚ ਤੋਂ ਭੱਜਾਂਗਾ ਨਹੀਂ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments