Sunday, September 29, 2024
Home Punjab ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਵੀ ਹੋਏ...

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਵੀ ਹੋਏ ਕੋਰੋਨਾ ਦਾ ਸ਼ਿਕਾਰ

ਚੰਡੀਗੜ੍ਹ : ਕੋਰੋਨਾ ਵਾਇਰਸ ਨਾਲ ਲਗਾਤਾਰ ਹਾਲਾਤ ਵਿਗੜਦੇ ਜਾ ਰਹੇ ਹਨ। ਚੰਡੀਗੜ੍ਹ ‘ਚ ਵੀ ਕੋਰੋਨਾ ਦੇ ਕੇਸਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਵੀ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।ਜਿਸ ਦੇ ਬਾਅਦ ਉਨ੍ਹਾਂ ਦੀ ਅਦਾਲਤ ਵਿਚ ਲੱਗੇ ਸਾਰੇ ਕੇਸਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਹਾਈਕੋਰਟ ਵੱਲੋਂ ਫਿਜ਼ੀਕਲ ਹੇਅਰਿੰਗ ‘ਤੇ ਰੋਕ ਲਈ ਦਿੱਤੀ ਗਈ ਹੈ। ਉਥੇ ਹੀ ਵੱਧਦੇ ਕੋਰੋਨਾ ਸੰਕ੍ਰਮਣ ਦੌਰਾਨ ਪ੍ਰਸ਼ਾਸਨ ਨੇ ਵੈਕਸੀਨੇਸ਼ਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਐਡਵਾਈਜ਼ਰ ਮਨੋਜ ਪਰਿਦਾ ਨੇ ਵੀ ਸ਼ਨੀਵਾਰ ਨੂੰ ਕੋਵਿਡਸ਼ੀਲਡ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ।

ਇਸ ਦੌਰਾਨ ਕੋਰੋਨਾ ਵੈਕਸੀਨ ਦੀਆਂ 2 ਡੋਜ਼ਾਂ ਲਗਵਾਉਣ ਦੇ ਬਾਵਜੂਦ ਵੀ ਚੰਡੀਗੜ੍ਹ ਦੇ ਡੀ.ਜੀ.ਪੀ. ਸੰਜੇ ਬੈਨੀਵਾਲ ਸ਼ੁੱਕਰਵਾਰ ਨੂੰ ਕੋਰੋਨਾ ਪਾਜ਼ੇਟਿਵ ਪਾਏ ਗਏ। ਉਨ੍ਹਾਂ ਨੇ ਖ਼ੁਦ ਨੂੰ ਘਰ ‘ਚ ਹੀ ਆਈਸੋਲੇਟ ਕਰ ਲਿਆ। ਚੰਡੀਗੜ੍ਹ ਪੁਲਸ ਵਿਭਾਗ ‘ਚ ਚੱਲਣ ਵਾਲੀ ਟੀਕਾਕਰਨ ਮੁਹਿੰਮ ਤਹਿਤ ਡੀ.ਜੀ.ਪੀ. ਨੇ ਸਭ ਤੋਂ ਪਹਿਲਾਂ ਟੀਕਾ ਲਵਾਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਟੀਕੇ ਦੀ ਦੂਜੀ ਡੋਜ਼ ਵੀ ਲਵਾ ਲਈ ਸੀ।ਐਡਵਾਈਜ਼ਰ ਮਨੋਜ ਪਰਿਦਾ ਨੇ ਵੀ ਸ਼ਨੀਵਾਰ ਨੂੰ ਕੋਵਿਡਸ਼ੀਲਡ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ। ਸੈਕਟਰ-16 ਸਥਿਤ ਗਵਰਨਮੈਂਟ ਮਲਟੀ ਸਪੈਸ਼ਿਲਟੀ ਹਸਪਤਾਲ ’ਚ ਓਪੀਡੀ ਬਲਾਕ ’ਚ ਬਣਾਏ ਗਏ ਵੈਕਸੀਨੇਸ਼ਨ ਸੈਂਟਰ ’ਤੇ ਸਵੇਰੇ ਸਾਢੇ ਨੌ ਵਜੇ ਪਰਿਦਾ ਨੇ ਵੈਕਸੀਨ ਲਗਵਾਈ ਹੈ। ਵੈਕਸੀਨ ਲਗਾਉਣ ਤੋਂ ਬਾਅਦ ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਬਾਰੀ ਆਉਣ ’ਤੇ ਟੀਕਾਕਰਨ ਜ਼ਰੂਰ ਕਰਵਾਓ। ਉਨ੍ਹਾਂ ਨੇ ਕਿਹਾ ਕਿ ਵੈਕਸੀਨ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ।

ਦੱਸਣਯੋਗ ਹੈ ਕਿ ਬੀਤੇ ਦਿਨ ਚੰਡੀਗੜ੍ਹ ‘ਚ ਕੋਰੋਨਾ ਦੇ 481 ਨਵੇਂ ਮਰੀਜ਼ ਸਾਹਮਣੇ ਆਏ ਸਨ, ਜਦੋਂ ਕਿ ਇਕ ਮਰੀਜ਼ ਦੀ ਪੀ.ਜੀ. ਆਈ. ‘ਚ ਮੌਤ ਹੋ ਗਈ ਸੀ। ਇਹ ਵੀ ਦੱਸਣਯੋਗ ਹੈ ਕਿ ਸ਼ਹਿਰ ‘ਚ ਕੋਰੋਨਾ ਦੇ ਕਹਿਰ ਦਰਮਿਆਨ ਪ੍ਰਸ਼ਾਸਨ ਵੱਲੋਂ ਬੀਤੇ ਦਿਨ ਵੀਕੈਂਡ ਲਾਕਡਾਊਨ ਲਾ ਦਿੱਤਾ ਗਿਆ ਹੈ। ਹੁਣ ਪੂਰਾ ਸ਼ਹਿਰ ਸ਼ਨੀਵਾਰ ਅਤੇ ਐਤਵਾਰ ਨੂੰ ਬੰਦ ਰਹੇਗਾ ਅਤੇ ਸਿਰਫ ਜ਼ਰੂਰੀ ਸੇਵਾਵਾਂ ਹੀ ਚਾਲੂ ਰਹਿਣਗੀਆਂ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments