Saturday, September 28, 2024
Home Punjab ਐੱਨ ਐੱਫ ਐੱਲ ਝੀਲ ਚੋਂ ਮਿਲੀ ਲਾਪਤਾ ਪੱਤਰਕਾਰ ਦੀ ਲਾਸ਼

ਐੱਨ ਐੱਫ ਐੱਲ ਝੀਲ ਚੋਂ ਮਿਲੀ ਲਾਪਤਾ ਪੱਤਰਕਾਰ ਦੀ ਲਾਸ਼

ਬਠਿੰਡਾ : ਜਲੰਧਰ ਤੋਂ ਛਪਣ ਵਾਲੇ ਪੰਜਾਬੀ ਅਖ਼ਬਾਰ ਅਜੀਤ ਦੇ ਜ਼ਿਲ੍ਹਾ ਇੰਚਾਰਜ ਕੰਵਲਜੀਤ ਸਿੰਘ ਸਿੱਧੂ, ਜੋ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਸਨ, ਦੀ ਲਾਸ਼ ਅੱਜ ਐੱਨ ਐੱਫ ਐੱਲ ਦੀ ਝੀਲ ਵਿੱਚੋਂ ਬਰਾਮਦ ਹੋਈ ਹੈ। ਪੁਲਿਸ ਮੁਤਾਬਿਕ ਲਾਸ਼ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਦੇ ਆਧਾਰ ਤੇ ਪੁਲਸ ਨੇ ਇੱਕ ਬਰਖ਼ਾਸਤ ਏਐਸਆਈ, ਉਸਦੀ ਪਤਨੀ ਅਤੇ ਉਸ ਦੇ ਦੋ ਬੱਚਿਆਂ ‘ਤੇ ਉਸ ਨੂੰ ਮਰਨ ਲਈ ਮਜਬੂਰ ਕਰਨ ਦੇ ਜੁਰਮ ਤਹਿਤ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਵੀ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਪੱਤਰਕਾਰ ਕੰਵਲਜੀਤ ਸਿੰਘ ਸਿੱਧੂ ਰੁਦਨ ਪਹਿਲਾਂ ਗੋਨਿਆਣਾ ਰੋਡ ਤੇ ਜਾ ਰਹੇ ਸਨ ਕਿ ਅਚਾਨਕ ਇਕ ਹਾਦਸੇ ਦਾ ਸ਼ਿਕਾਰ ਹੋ ਗਏ ਉਸ ਤੋਂ ਬਾਅਦ ਉਹ ਅਚਾਨਕ ਲਾਪਤਾ ਹੋ ਗਏ। ਉਨ੍ਹਾਂ ਦੀ ਲਾਸ਼ ਅੱਜ ਝੀਲ ਵਿੱਚੋਂ ਬਰਾਮਦ ਹੋਈ ਅਤੇ ਕੋਲ ਮਿਲੇ ਸੁਸਾਈਡ ਨੋਟ ਵਿਚ ਲਿਖਿਆ ਹੈ ਕਿ ਉਹ ਉਕਤ ਏ ਐੱਸ ਆਈ ਉਸ ਦੀ ਪਤਨੀ ਅਤੇ ਬੱਚਿਆਂ ਤੋਂ ਪ੍ਰੇਸ਼ਾਨ ਸੀ ਜੋ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਸਨ।

ਦੱਸਣਯੋਗ ਹੈ  ਕਿ ਉਕਤ ਏਐਸਆਈ ਅਤੇ ਉਸਦੀ ਪਤਨੀ ਤੇ ਇਕ ਬੱਚੇ ਤੇ ਪੱਤਰਕਾਰ ਕੰਵਲਜੀਤ ਸਿੰਘ ਤੇ ਰਿਸ਼ਤੇਦਾਰ ਡੀ ਐਸ ਪੀ ਗੁਰਸ਼ਰਨ ਸਿੰਘ ਵੱਲੋਂ ਨਸ਼ਾ ਸਮੱਗਲਿੰਗ ਦਾ ਪਰਚਾ ਵੀ ਦਰਜ ਕੀਤਾ ਗਿਆ ਸੀ। ਉਸ ਉਪਰੰਤ ਉਕਤ ਮੁਲਜ਼ਮ ਵੱਲੋਂ ਉਕਤ ਡੀਐਸਪੀ ਗੁਰਚਰਨ ਸਿੰਘ ਨੂੰ ਇਕ ਕੇਸ ਵਿੱਚ ਵੀ ਫਸਾ ਦਿੱਤਾ ਸੀ ਜੋ ਜੇਲ੍ਹ ਵਿੱਚ ਬੰਦ ਸਨ। ਉਸ ਕੇਸ ਨੂੰ ਲੈ ਕੇ ਪੱਤਰਕਾਰ ਕੰਵਲਜੀਤ ਸਿੰਘ ਵੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਚਲੇ ਆ ਰਹੇ ਸਨ।

ਡੀ ਐੱਸ ਪੀ ਆਸਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਜੇਬ ਵਿੱਚੋਂ ਮਿਲੇ ਸੁਸਾਈਡ ਨੋਟ ਦੇ ਆਧਾਰ ‘ਤੇ ਉਕਤ ਦੋਸ਼ੀਆਂ ਖਿਲਾਫ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ  ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਹੈ। ਪੱਤਰਕਾਰ ਕੰਵਲਜੀਤ ਸਿੰਘ ਸਿੱਧੂ ਦੇ ਅਚਾਨਕ ਇਸ ਤਰ੍ਹਾਂ ਦੁਨੀਆਂ ਤੋਂ ਚਲੇ ਜਾਣ ਕਰਕੇ ਬਠਿੰਡਾ ਪ੍ਰੈੱਸ ਕਲੱਬ ਸਮੇਤ ਜ਼ਿਲ੍ਹਾ ਬਠਿੰਡਾ ਦੇ ਪੱਤਰਕਾਰ ਭਾਈਚਾਰੇ ਵਿੱਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments