ਨਵੀਂ ਦਿੱਲੀ : ਭਾਰਤ ਵਿਚ ਕੋਰੋਨਾਵਾਇਰਸ (Coronavirus) ਕਾਰਨ ਵਿਗੜ ਰਹੇ ਹਾਲਾਤ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸੋਮਵਾਰ ਨੂੰ ਟੀਕਾਕਰਨ (Covid 19 Vaccination) ਸਬੰਧੀ ਇਕ ਵੱਡਾ ਐਲਾਨ ਕੀਤਾ ਹੈ। ਇਸ ਦੇ ਤਹਿਤ ਸਰਕਾਰ ਇਕ ਮਈ ਤੋਂ ਦੇਸ਼ ਵਿਚ ਕੋਰੋਨਾ ਟੀਕਾਕਰਨ ਦੇ ਤੀਜੇ ਪੜਾਅ ਦੀ ਸ਼ੁਰੂਆਤ ਕਰਨ ਜਾ ਰਹੀ ਹੈ।
ਇਸ ਵਿਚ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕ ਕੋਵਿਡ 19 ਟੀਕਾ ਲਗਵਾਉਣ ਦੇ ਯੋਗ ਹੋਣਗੇ। ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਵਾਈ ਕੰਪਨੀਆਂ ਅਤੇ ਚੋਟੀ ਦੇ ਡਾਕਟਰਾਂ ਨਾਲ ਮੁਲਾਕਾਤ ਤੋਂ ਬਾਅਦ ਕੇਂਦਰ ਸਰਕਾਰ ਦਾ ਇਹ ਫੈਸਲਾ ਆਇਆ ਹੈ।
ਪਹਿਲੇ ਪੜਾਅ ਦੇ ਤਹਿਤ, ਫਰੰਟ ਲਾਈਨ ਵਰਕਰਾਂ ਅਤੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਗਵਾਉਣ ਦੀ ਆਗਿਆ ਸੀ। ਉਸ ਤੋਂ ਬਾਅਦ ਦੂਜੇ ਪੜਾਅ ਵਿੱਚ, 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਵਿਸ਼ਵ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੇ ਤੀਜੇ ਪੜਾਅ ਵਿੱਚ ਟੀਕਿਆਂ ਦੀ ਖਰੀਦ ਅਤੇ ਟੀਕਾਕਰਨ ਦੀ ਯੋਗਤਾ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਟੀਕਾ ਨਿਰਮਾਤਾਵਾਂ ਨੂੰ ਉਤਪਾਦਨ ਵਿੱਚ ਹੋਰ ਵਾਧਾ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਮੁੱਖ ਡਾਕਟਰਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਕੋਰੋਨਾ ਨਾਲ ਲੜਾਈ ਵਿੱਚ ਟੀਕਾਕਰਨ ਸਭ ਤੋਂ ਵੱਡਾ ਹਥਿਆਰ ਹੈ। ਉਨ੍ਹਾਂ ਡਾਕਟਰਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਟੀਕੇ ਲਗਾਉਣ ਲਈ ਉਤਸ਼ਾਹਤ ਕਰਨ ਲਈ ਕਿਹਾ।
ਪਹਿਲੀ ਮਈ ਤੋਂ 18 ਤੋਂ ਸਾਲ ਵੱਧ ਉਮਰ ਦੇ ਲੋਕਾਂ ਦਾ ਹੋਵੇਗਾ ਟੀਕਾਕਰਨ
RELATED ARTICLES
Recent Comments
Hello world!
on