ਨਵੀਂ ਦਿੱਲੀ : ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਟਵੀਟ ਜ਼ਰੀਏ ਸਾਂਝੀ ਕੀਤੀ।
ਸਿੱਖਿਆ ਮੰਤਰੀ ਨੇ ਟਵੀਟ ਕੀਤਾ, ‘ਮੈ ਤੁਹਾਨੂੰ ਸੂਚਿਤ ਕਰਨਾ ਚਾਹੁੰਦਾ ਹਾਂ ਕਿ ਮੇਰਾ ਕੋਰੋਨਾ ਵਾਇਰਸ ਟੈਸਟ ਪਾਜ਼ੇਟਿਵ ਆਇਆ ਹੈ। ਮੈਂ ਡਾਕਟਰਾਂ ਦੀ ਸਲਾਹ ਨਾਲ ਦਵਾਈਆਂ ਲੈ ਰਿਹਾ ਹਾਂ। ਹਾਲ ਹੀ ਵਿਚ ਜੋ ਲੋਕ ਮੇਰੇ ਸੰਪਰਕ ਵਿਚ ਆਏ ਉਹ ਅਪਣਾ ਖਿਆਲ ਰੱਖਣ ਤੇ ਅਪਣਾ ਟੈਸਟ ਜ਼ਰੂਰ ਕਰਵਾਉਣ’।
ਦੱਸ ਦਈਏ ਕਿ ਭਾਰਤ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ ‘ਚ ਹੁਣ ਤਕ ਦੇ ਸੱਭ ਤੋਂ ਵੱਧ 2,95,041 ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਲਾਗ ਦੇ ਕੁਲ ਮਾਮਲੇ 1,56,16,130 ਹੋ ਗਏ ਹਨ। ਜਦਕਿ 21 ਲੱਖ ਤੋਂ ਵੱਧ ਲੋਕ ਹਾਲੇ ਵੀ ਲਾਗ ਦੀ ਚਪੇਟ ਵਿਚ ਹਨ। ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਬੀਤੇ 24 ਘੰਟੇ ‘ਚ 2023 ਲੋਕਾਂ ਦੀ ਮੌਤ ਦੇ ਬਾਅਦ ਮ੍ਰਿਤਕਾਂ ਦੀ ਗਿਣਤੀ 1,82,553 ਹੋ ਗਈ ਹੈ।