Sunday, September 29, 2024
Home Uncategorized ਕੈਨੇਡਾ : ਅੰਤਰ-ਰਾਸ਼ਟਰੀ ਡਰੱਗ ਰੈਕੇਟ ਬੇਨਕਾਬ,ਦਰਜਨਾਂ ਪੰਜਾਬੀ ਗ੍ਰਿਫ਼ਤਾਰ

ਕੈਨੇਡਾ : ਅੰਤਰ-ਰਾਸ਼ਟਰੀ ਡਰੱਗ ਰੈਕੇਟ ਬੇਨਕਾਬ,ਦਰਜਨਾਂ ਪੰਜਾਬੀ ਗ੍ਰਿਫ਼ਤਾਰ

ਟੋਰਾਂਟੋ : ਕੈਨੇਡਾ ਦੇ ਸੂਬੇ ਟਰਾਂਟੋ ਚਿੱਚ ਪੁਲਿਸ ਨੇ ਵੱਡੀ ਕਰਵਾਈ ਕਰਦਿਆਂ ਦਰਜਨਾਂ ਪੰਜਾਬੀਆਂ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਕੈਨੇਡਾ ਦੀ ਯੌਰਕ ਰੀਜਨਲ ਪੁਲਸ ਨੇ ਅਮਰੀਕਾ ਅਤੇ ਕੈਨੇਡਾ ਦੇ ਵੱਖ-ਵੱਖ ਪੁਲਿਸ ਅਦਾਰਿਆਂ ਦੀ ਮਦਦ ਨਾਲ ਟੋਰਾਂਟੋ ਦੇ ਨੇੜਲੇ ਇਲਾਕਿਆਂ ਵਿਚ ਛਾਪੇਮਾਰੀ ਕਰਕੇ ਅੰਤਰ-ਰਾਸ਼ਟਰੀ ਡਰੱਗ ਰੈਕੇਟ ਨੂੰ ਬੇਨਕਾਬ ਕੀਤਾ ਹੈ। ਪੁਲਿਸ ਨੇ 33 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 130 ਚਾਰਜ ਲਾਏ ਗਏ ਹਨ। ਪੁਲਿਸ ਵੱਲੋ 2.5 ਮਿਲੀਅਨ ਡਾਲਰ ਦੇ ਨਸ਼ੇ, 48 ਹਥਿਆਰ ਅਤੇ 7,25,000 ਤੋਂ ਵੱਧ ਨਕਦੀ ਬਰਾਮਦ ਕੀਤੀ ਗਈ ਹੈ। ਇਹ ਜਾਂਚ ਮਈ 2020 ਦੌਰਾਨ ਸ਼ੁਰੂ ਹੋਈ ਸੀ ਤੇ ਪੁਲਿਸ ਦਾ ਦਾਅਵਾ ਹੈ ਕਿ ਇਹ ਗ੍ਰੋਹ ਕੈਨੇਡਾ ਤੋਂ ਇਲਾਵਾ ਅਮਰੀਕਾ ਅਤੇ ਭਾਰਤ ਵਿਚ ਵੀ ਸਰਗਰਮ ਸਨ।

ਪੁਲਿਸ ਵੱਲੋਂ ਇਸ ਕਾਰਵਾਈ ਨੂੰ ਅਪਰੇਸ਼ਨ “ਚੀਤਾ” ਦਾ ਨਾਮ ਦਿੱਤਾ ਗਿਆ ਸੀ। ਇਸ ਕੇਸ ਵਿੱਚ ਗ੍ਰਿਫਤਾਰ ਕੀਤੇ ਮੁਲਜ਼ਮਾਂ ਵਿੱਚ ਵੱਡੀ ਗਿਣਤੀ ਪੰਜਾਬੀਆਂ ਦੀ ਹੈ। ਪੁਲਿਸ ਨੇ ਪ੍ਰਭਸਿਮਰਨ ਕੌਰ (25), ਰੁਪਿੰਦਰ ਸ਼ਰਮਾ (25), ਪ੍ਰਸ਼ੋਤਮ ਮੱਲ੍ਹੀ (54), ਰੁਪਿੰਦਰ ਢਿੱਲੋਂ (37), ਸਨਵੀਰ ਸਿੰਘ (25), ਹਰੀਪਾਲ ਨਾਗਰਾ (45), ਪ੍ਰਿਤਪਾਲ ਸਿੰਘ (56), ਹਰਕਿਰਨ ਸਿੰਘ (33), ਲਖਪ੍ਰੀਤ ਬਰਾੜ (29), ਸਰਬਜੀਤ ਸਿੰਘ (43), ਬਲਵਿੰਦਰ ਧਾਲੀਵਾਲ (60), ਰੁਪਿੰਦਰ ਧਾਲੀਵਾਲ (39), ਰਣਜੀਤ ਸਿੰਘ (40), ਸੁਖਮਨਪ੍ਰੀਤ ਸਿੰਘ (23), ਖਸ਼ਾਲ ਭਿੰਡਰ (36), ਪ੍ਰਭਜੀਤ ਮੁੰਡੀਆਂ (34), ਵੰਸ਼ ਅਰੋੜਾ (24), ਸਿਮਰਜਨੀਤ ਨਾਰੰਗ (28), ਗਗਨਜੀਤ ਗਿੱਲ (28), ਹਰਜਿੰਦਰ ਝੱਜ (28), ਸੁਖਜੀਤ ਧਾਲੀਵਾਲ (47), ਹਰਜੋਤ ਸਿੰਘ(31), ਸੁਖਜੀਤ ਧੁੱਗਾ (35), ਹਾਸ਼ਿਮ ਸਈਅਦ (30), ਅਤੇ ਇਮਰਾਨ ਖਾਨ (33) ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਤੋਂ ਇਲਾਵਾ ਪਹਿਲਾਂ ਤੋਂ ਹੀ ਭਗੋੜੇ ਗੁਰਬਿੰਦਰ ਸੂਚ ਦੇ ਗ੍ਰਿਫਤਾਰੀ ਵਾਰੰਟ ਜਾਰੀ ਹੋਏ ਹਨ। 8 ਅਪ੍ਰੈਲ ਨੂੰ ਉਨਟਾਰੀਓ, ਬ੍ਰਿਟਿਸ਼ ਕੋਲੰਬੀਆ ਤੇ ਕੈਲੀਫੋਰਨੀਆ ਵਿਖੇ 50 ਥਾਵਾਂ `ਤੇ ਛਾਪੇਮਾਰੀ ਕੀਤੀ ਗਈ ਸੀ ਤੇ ਕੁਝ ਪਰਿਵਾਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ।ਗ੍ਰਿਫਤਾਰ ਹੋਣ ਵਾਲਿਆਂ ਵਿਚ ਜਿਆਦਾਤਰ ਓਨਟਾਰੀਉ ਦੇ ਨਾਲ ਸਬੰਧਤ ਹਨ। ਇਹ ਵੀ ਦੱਸਣਯੋਗ ਹੈ ਕਿ ਪੁਲਿਸ ਵੱਲੋ ਬੀਤੇ ਕੁੱਝ ਹਫਤਿਆਂ ਤੋ ਵੱਡੀ ਗਿਣਤੀ ਵਿਚ ਨਸ਼ੇ ਵੇਚਣ ਵਾਲੇ ਫੜੇ ਜਾ ਰਹੇ ਹਨ, ਜਿਸ ਵਿਚ ਵੱਡੀ ਗਿਣਤੀ ਪੰਜਾਬੀਆਂ ਦੀ ਹੈ।

RELATED ARTICLES

ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ‘ਸਤਿਸੰਗ’ ਦੌਰਾਨ ਭਗਦੜ, 122 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਹਾਥਰਸ 'ਚ 'ਸਤਿਸੰਗ' ਦੌਰਾਨ ਭਗਦੜ, 122 ਲੋਕਾਂ ਦੀ ਮੌਤ ਹਾਥਰਸ: ਸਿਕੰਦਰਰਾਉ ਤੋਂ ਏਟਾ ਰੋਡ 'ਤੇ ਸਥਿਤ ਪਿੰਡ ਫੁੱਲਰਾਈ 'ਚ ਸਤਿਸੰਗ ਤੋਂ ਬਾਅਦ...

Nri Punjabi: ਪੰਜਾਬੀ ਨੌਜਵਾਨਾਂ ਨੂੰ ਨਕਲੀ ਬੰਦੂਕਾਂ ਨਾਲ ਖੇਡਣਾ ਪਿਆ ਮਹਿੰਗਾ, ਕੈਨੇਡਾ ਪੁਲਿਸ ਨੇ ਕੀਤੀ ਕਾਰਵਾਈ

Nri Punjabi: ਪੰਜਾਬੀ ਨੌਜਵਾਨਾਂ ਨੂੰ ਨਕਲੀ ਬੰਦੂਕਾਂ ਨਾਲ ਖੇਡਣਾ ਪਿਆ ਮਹਿੰਗਾ, ਕੈਨੇਡਾ ਪੁਲਿਸ ਨੇ ਕੀਤੀ ਕਾਰਵਾਈ ਵੈਨਕੂਵਰ : ਸਥਾਨਕ ਪੁਲਿਸ ਵੱਲੋਂ ਪੰਜਾਬੀ ਨੌਜਵਾਨਾਂ ਖ਼ਿਲਾਫ਼...

India Modi: PM ਮੋਦੀ ਨੇ ਲਾਈ ਜਿੱਤ ਦੀ ਹੈਟ੍ਰਿਕ, ਇਟਲੀ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

India Modi: PM ਮੋਦੀ ਨੇ ਲਾਈ ਜਿੱਤ ਦੀ ਹੈਟ੍ਰਿਕ, ਇਟਲੀ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ New Delhi: ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments