Sunday, September 29, 2024
Home Punjab ਪੰਜਾਬ 'ਚ ਦਿਨੋਂ-ਦਿਨ ਵੱਧ ਰਿਹਾ ਜ਼ੁਰਮ,ਘਰ ਵੜ ਕੇ ਬਜ਼ੁਰਗ ਔਰਤ ਦਾ ਕਤਲ

ਪੰਜਾਬ ‘ਚ ਦਿਨੋਂ-ਦਿਨ ਵੱਧ ਰਿਹਾ ਜ਼ੁਰਮ,ਘਰ ਵੜ ਕੇ ਬਜ਼ੁਰਗ ਔਰਤ ਦਾ ਕਤਲ

ਪਟਿਆਲਾ:  ਦੇਰ ਰਾਤ ਪਟਿਆਲਾ ਦੀ ਵਿਕਾਸ ਕਾਲੋਨੀ ਮਕਾਨ ਨੰਬਰ 30 ਵਿਚ ਇਕ ਮਹਿਲਾ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜਤਿੰਦਰਪਾਲ ਸਿੰਘ ਘੁਮਾਣ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਦੱਸਿਆ ਕਿ ਬਾਰ ਕੌਂਸਲ ਦੇ ਮੈਂਬਰ ਹੈਰੀ ਸਿੰਗਲਾ ਦੀ ਮਾਤਾ ਦਾ ਕਤਲ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਹੈਰੀ ਸਿੰਗਲਾ ਦੇ ਦੋ ਭਰਾ ਹਾਈ ਕੋਰਟ ਵਿੱਚ ਵਕੀਲ ਹਨ ਅਤੇ ਇਹ ਬਹੁਤ ਹੀ ਸ਼ਰੀਫ਼ ਪਰਿਵਾਰ ਹੈ ਪਰ ਇਨ੍ਹਾਂ ਦੀ ਮਾਤਾ ਦਾ ਕਤਲ ਹੋਣਾ ਇਕ ਵੱਡਾ ਸਵਾਲ ਹੈ, ਨਾਲ ਹੀ ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਪੂਰੀ ਜਾਂਚ ਕਰ ਰਹੀ ਹੈ।

ਇਸ ਮੌਕੇ ਪਹੁੰਚੇ ਡੀਐੱਸਪੀ ਯੋਗੇਸ਼ ਸ਼ਰਮਾ ਨੇ ਦੱਸਿਆ ਕਿ ਇਹ ਮਹਿਲਾ ਆਪਣੇ ਪਰਿਵਾਰ ਨਾਲ ਮਕਾਨ ਨੰਬਰ 30 ਵਿਚ ਰਹਿ ਰਹੀ ਸੀ। ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਪੂਰੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਫਿਲਹਾਲ ਕਤਲ ਦੇ ਕਾਰਨਾਂ ਦਾ ਕੋਈ ਵੀ ਪਤਾ ਨਹੀਂ ਲੱਗ ਸਕਿਆ।

ਉਹ ਪਰਿਵਾਰ ਨਾਲ ਵੀ ਪੁੱਛਗਿੱਛ ਕਰਨਗੇ ਅਤੇ ਬਾਕੀ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕਰਕੇ ਇਸ ਕਤਲ ਦੀ ਵਾਰਦਾਤ ਨੂੰ ਜਲਦ ਤੋਂ ਜਲਦ ਹੱਲ ਕਰਕੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਉਣਗੇ। ਦੱਸ ਦਈਏ ਕਿ ਇਸ ਮਹਿਲਾ ਦੀ ਉਮਰ 62 ਸਾਲ ਦੇ ਕਰੀਬ ਸੀ ਅਤੇ ਇਸ ਦੇ ਪਤੀ ਦੀ ਵੀ ਪਹਿਲਾਂ ਮੌਤ ਹੋ ਚੁੱਕੀ ਸੀ ਜੋ ਕਿ ਬਾਰ ਕੌਂਸਲ ਪਟਿਆਲਾ ਵਿਚ ਉੱਚ ਅਧਿਕਾਰੀ ਦੇ ਤੌਰ ਉਤੇ ਆਪਣੀਆਂ ਸੇਵਾਵਾਂ ਨਿਭਾਉਂਦੇ ਰਹੇ ਸਨ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments