ਰਾਂਚੀ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਦੇ ਘਰ ਵਿਚ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਦਰਅਸਲ ਮਹਿੰਦਰ ਸਿੰਘ ਧੋਨੀ ਦੇ ਮਾਤਾ-ਪਿਤਾ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਹਨ। ਉਹਨਾਂ ਦਾ ਇਲਾਜ ਰਾਂਚੀ ਦੇ ਇਕ ਨਿੱਜੀ ਹਸਪਤਾਲ ਵਿਚ ਚੱਲ ਰਿਹਾ ਹੈ।
ਡਾਕਟਰਾਂ ਮੁਤਾਬਕ ਧੋਨੀ ਦੇ ਪਿਤਾ ਪਾਨ ਸਿੰਘ ਅਤੇ ਮਾਤਾ ਦੇਵਿਕਾ ਦੇਵੀ ਦੀ ਸਿਹਤ ਫਿਲਹਾਲ ਠੀਕ ਹੈ। ਆਕਸੀਜਨ ਦਾ ਪੱਧਰ ਵੀ ਠੀਕ ਹੈ। ਦੱਸ ਦਈਏ ਕਿ ਇਹਨੀਂ ਦਿਨੀਂ ਮਹਿੰਦਰ ਸਿੰਘ ਧੋਨੀ ਆਈਪੀਐਲ ਮੈਚ ਖੇਡ ਰਹੇ ਹਨ।
ਕੋਰੋਨਾ ਵਾਇਰਸ ਦੇ ਚਲਦਿਆਂ ਆਈਪੀਐਲ ਬੰਦ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਅੱਜ ਧੋਨੀ ਦੀ ਅਗਵਾਈ ਵਾਲੀ ਚੇਨਈ ਸੁਪਰਕਿੰਗਜ਼ ਦਾ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਜ਼ ਨਾਲ ਮੁੰਬਈ ਦੇ ਵਾਨਖੇੜੇ ਸਟੇਡੀਅਵ ਵਿਚ ਹੋਵੇਗਾ।