Sunday, September 29, 2024
Home Punjab ਮੌਤ-ਗਾਹ ਬਣਿਆ ਰਾਜਿੰਦਰਾ ਹਸਪਤਾਲ, ਲਾਸ਼ਾਂ ਰੱਖਣ ਲਈ ਮੌਰਚਿਊਰੀ ’ਚ ਨਹੀਂ ਮਿਲ ਰਹੀ...

ਮੌਤ-ਗਾਹ ਬਣਿਆ ਰਾਜਿੰਦਰਾ ਹਸਪਤਾਲ, ਲਾਸ਼ਾਂ ਰੱਖਣ ਲਈ ਮੌਰਚਿਊਰੀ ’ਚ ਨਹੀਂ ਮਿਲ ਰਹੀ ਥਾਂ

ਪਟਿਆਲਾ : ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ’ਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨੇ 31 ਮਰੀਜ਼ਾਂ ਦੀ ਜਾਨ ਲੈ ਲਈ ਹੈ। ਹੁਣ ਮੌਰਚਿਊਰੀ ਵਿੱਚ ਲਾਸ਼ਾਂ ਰੱਖਣ ਲਈ ਕੋਈ ਜਗ੍ਹਾ ਤੱਕ ਨਹੀਂ ਬਚੀ ਹੈ ਦੱਸ ਦੇਈਏ ਕਿ ਇੱਥੇ ਇੱਕ ਵਾਰੀ ਵਿੱਚ ਸਿਰਫ਼ 16 ਲਾਸ਼ਾਂ ਹੀ ਰੱਖੀਆਂ ਜਾ ਸਕਦੀਆਂ ਹਨ।

ਦੱਸਣਯੋਗ ਹੈ ਕਿ ਦਿੱਲੀ ਅਤੇ ਹੋਰ ਰਾਜਾਂ ਵਿੱਚ ਆਕਸੀਜਨ ਦੀ ਘਾਟ ਨੂੰ ਵੇਖਦੇ ਹੋਏ ਕੋਵਿਡ ਮਰੀਜ਼ਾਂ ਨੇ ਪੰਜਾਬ ਦਾ ਰੁੱਖ ਕੀਤਾ ਹੈ ਅਤੇ ਜਿਸ ਦੇ ਚਲਦਿਆਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਵੀ ਦਬਾਓ ਵੱਧ ਗਿਆ ਹੈ। ਪਿਛਲੇ 48 ਘੰਟਿਆਂ ਦੌਰਾਨ 50 ਦੇ ਕਰੀਬ ਮਰੀਜ਼ ਭਰਤੀ ਹੋਏ ਹਨ। ਇਨ੍ਹਾਂ ’ਚੋਂ ਤਿੰਨ ਵਿਅਕਤੀਆਂ ਦੀ ਮੌਤ ਏਕਾਂਤਵਾਸ ਵਾਲੇ ਵਾਰਡ ’ਚ ਹੋਈ ਹੈ ਤੇ ਉਨ੍ਹਾਂ ਕੋਵਿਡ ਟੈਸਟ ਦੇ ਨਤੀਜਿਆਂ ਦੀ ਹਾਲੇ ਉਡੀਕ ਕੀਤੀ ਜਾ ਰਹੀ ਸੀ। ਇਸ ਤੋਂ ਪਹਿਲਾਂ ਰਾਜਿੰਦਰਾ ਹਸਪਤਾਲ ’ਚ ਇੱਕੋ ਦਿਨ ਕੋਵਿਡ ਕਾਰਨ ਕਦੇ ਵੀ ਇੰਨੀਆਂ ਜ਼ਿਆਦਾ ਮੌਤਾਂ ਨਹੀਂ ਹੋਈਆਂ। ਮੀਡੀਆ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਵੱਧ 13 ਮੌਤਾਂ ਹਸਪਤਾਲ ਦੇ 8 ਮੰਜ਼ਲਾ ਕੋਵਿਡ ਵਾਰਡ ਦੀ 5ਵੀਂ ਮੰਜ਼ਲ ਉੱਤੇ ਸਥਿਤ ਆਈਸੀਯੂ ਵਾਰਡ ਵਿੱਚ ਹੋਈਆਂ ਹਨ।

ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਇਸ ਹਸਪਤਾਲ ਵਿੱਚ ਕੋਰੋਨਾ ਕਰਕੇ 1,300 ਮੌਤਾਂ ਹੋ ਚੁੱਕੀਆਂ ਹਨ। ਇਸ ਵੇਲੇ ਇਸ ਹਸਪਤਾਲ ਵਿੱਚ 259 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਰਾਜਿੰਦਰਾ ਹਸਪਤਾਲ ਦੇ ਕੋਵਿਡ ਆਈਸੋਲੇਸ਼ਨ ਵਾਰਡ ਦੇ ਇੰਚਾਰਜ ਸੁਰਭੀ ਮਲਿਕ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਵਿੱਚ ਕੋਰੋਨਾ ਦੇ 50 ਨਵੇਂ ਮਰੀਜ਼ਾਂ ਨੂੰ ਦਾਖ਼ਲ ਕੀਤਾ ਗਿਆ ਹੈ। ਬਹੁਤੀਆਂ ਮੌਤਾਂ ਮਰੀਜ਼ਾਂ ਦੇ ਦਾਖ਼ਲ ਹੋਣ ਦੇ 48 ਘੰਟਿਆਂ ਅੰਦਰ ਹੀ ਹੋਈਆਂ ਹਨ।ਡਾ. ਸੁਰਭੀ ਮਲਿਕ ਨੇ ਦੱਸਿਆ ਕਿ ਹਸਪਤਾਲ ’ਚ ਦਾਖ਼ਲ ਹੋਣ ਲਈ ਆਉਣ ਵਾਲੇ ਮਰੀਜ਼ਾਂ ਦੀ ਹਾਲਤ ਕਾਫ਼ੀ ਨਾਜ਼ੁਕ ਹੁੰਦੀ ਹੈ। ਹੁਣ ਨਾਜ਼ੁਕ ਤੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਦੱਸ ਦੇਈਏ ਕਿ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਮਰੀਜ਼ਾਂ ਲਈ ਹਰ ਤਰ੍ਹਾਂ ਦੇ ਲੋੜੀਂਦੇ ਆਧੁਨਿਕ ਮੈਡੀਕਲ ਉਪਕਰਣ ਤੇ ਸੁਵਿਧਾਵਾਂ ਮੌਜੂਦ ਹਨ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments