ਅਗਲੇ ਸਾਲ ਪੰਜਾਬ ਸਣੇ ਪੰਜ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਸਮੇਂ ਸਿਰ ਹੀ ਹੋ ਸਕਦੀਆਂ ਹਨ। ਚੋਣ ਕਮਿਸ਼ਨ ਅਗਲੇ ਸਾਲ ਉੱਤਰ ਪ੍ਰਦੇਸ਼ ਅਤੇ ਪੰਜਾਬ ਸਣੇ ਪੰਜ ਰਾਜਾਂ ਵਿਚ ਸਮੇਂ ਸਿਰ ਚੋਣਾਂ ਕਰਵਾਉਣ ਬਾਰੇ ਤਿਆਰ ਹੈ। ਸਾਲ 2022 ਵਿਚ ਯੂਪੀ, ਪੰਜਾਬ, ਗੋਆ, ਮਣੀਪੁਰ ਅਤੇ ਉਤਰਾਖੰਡ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
ਭਾਰਤੀ ਚੋਣ ਕਮਿਸ਼ਨ ਨੇ ਇਸ ਬਾਰੇ ਇਕ ਟਵੀਟ ਕੀਤਾ ਹੈ ਤੇ ਕਿਹਾ ਹੈ ਕਿ ਪੰਜਾਬ ਤੇ ਯੂਪੀ ਸਣੇ ਪੰਜ ਸੂਬਿਆਂ ਵਿਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਕਰਵਾਉਣ ਸਬੰਧੀ ਪੂਰੇ ਭਰੋਸੇ ਵਿਚ ਹੈ। ਦੱਸ ਦਈਏ ਕਿ ਕੋਰੋਨਾ ਮਹਾਮਾਰੀ ਕਾਰਨ ਬਣੇ ਹਾਲਾਤ ਵਿਚ ਇਹ ਵੀ ਚਰਚਾ ਛਿੜੀ ਹੋਈ ਹੈ ਕਿ ਕੀ ਅਗਲੇ ਸਾਲ ਪੰਜ ਸੂਬਿਆਂ ਵਿਚ ਚੋਣਾਂ ਹੋਣਾ ਸੰਭਵ ਹੈ। ਇਸ ਬਾਰੇ ਚੋਣ ਕਮਿਸ਼ਨ ਵੱਲੋਂ ਆਖਿਆ ਹੈ ਕਿ ਗਿਆ ਹੈ ਕਿ ਉਹ ਤੈਅ ਸਮੇਂ ਉਤੇ ਚੋਣਾਂ ਕਰਵਾਉਣ ਦੇ ਸਮਰੱਥ ਹੈ।
ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਨੇ ਕਿਹਾ ਕਿ ਬਿਹਾਰ, ਪੱਛਮੀ ਬੰਗਾਲ ਸਣੇ ਕਈ ਰਾਜਾਂ ਵਿੱਚ ਮਹਾਂਮਾਰੀ ਦੇ ਦੌਰਾਨ ਚੋਣ ਪੈਨਲ ਨੂੰ ਚੋਣਾਂ ਕਰਾਉਣ ਦਾ ਬਹੁਤ ਚੰਗਾ ਤਜਰਬਾ ਮਿਿਲਆ ਹੈ। ਗੋਆ, ਮਣੀਪੁਰ, ਪੰਜਾਬ ਅਤੇ ਉਤਰਾਖੰਡ ਵਿਚ ਸਰਕਾਰ ਦਾ ਕਾਰਜਕਾਲ ਅਗਲੇ ਸਾਲ ਮਾਰਚ ਦੇ ਅੰਤ ਤਕ ਖ਼ਤਮ ਹੋ ਰਿਹਾ ਹੈ, ਜਦਕਿ ਉੱਤਰ ਪ੍ਰਦੇਸ਼ ਵਿਚ ਵਿਧਾਨ ਸਭਾ ਦਾ ਕਾਰਜਕਾਲ ਮਈ ਤੱਕ ਪੂਰਾ ਹੋ ਜਾਵੇਗਾ।
ਚੰਦਰ ਨੇ ਕਿਹਾ ਕਿ ਚੋਣ ਕਮਿਸ਼ਨ ਦਾ ਫਰਜ਼ ਬਣਦਾ ਹੈ ਕਿ ਉਹ ਵਿਧਾਨ ਸਭਾ ਦੇ ਮੁਕੰਮਲ ਹੋਣ ਤੱਕ ਚੋਣਾਂ ਕਰਵਾਏ ਅਤੇ ਜੇਤੂ ਉਮੀਦਵਾਰਾਂ ਦੀ ਸੂਚੀ ਰਾਜਪਾਲ ਨੂੰ ਸੌਂਪੇ।