Saturday, May 18, 2024
Home Uncategorized ਬੇਅਦਬੀ ਮਾਮਲੇ ’ਚ ‘ਸਿਟ’ ਦਾ ਵੱਡਾ ਖ਼ੁਲਾਸਾ, ਡੇਰਾ ਮੁਖੀ ਦੇ ਅਪਮਾਨ ਦਾ...

ਬੇਅਦਬੀ ਮਾਮਲੇ ’ਚ ‘ਸਿਟ’ ਦਾ ਵੱਡਾ ਖ਼ੁਲਾਸਾ, ਡੇਰਾ ਮੁਖੀ ਦੇ ਅਪਮਾਨ ਦਾ ਬਦਲਾ ਲੈਣ ਲਈ ਕੀਤੀ ਗਈ ਬੇਅਦਬੀ

ਚੰਡੀਗੜ੍ਹ : ਬੇਅਦਬੀ ਮਾਮਲੇ ਵਿਚ ਜਾਂਚ ਕਰ ਰਹੀ ਆਈ. ਜੀ. ਪਰਮਾਰ ਦੀ ਅਗਵਾਈ ਵਾਲੀ ਐੱਸ. ਆਈ. ਟੀ. ਨੇ ਵੱਡਾ ਖ਼ੁਲਾਸਾ ਕੀਤਾ ਹੈ। ਸਿੱਟ ਨੇ ਖ਼ੁਲਾਸਾ ਕੀਤਾ ਹੈ ਕਿ ਸਿਰਸਾ ਆਧਾਰਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦਾ ਕਥਿਤ ਤੌਰ ’ਤੇ ਅਪਮਾਨ ਹੋਣ ਦਾ ਬਦਲਾ ਲੈਣ ਲਈ ਹੀ ਡੇਰਾ ਪ੍ਰੇਮੀਆਂ ਵੱਲੋਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ। ਐੱਸ. ਆਈ. ਟੀ. ਵੱਲੋਂ ਜਾਂਚ ਬਾਰੇ ਤਿਆਰ ਕੀਤੇ ਇਕ ਨੋਟ ਵਿਚ ਦੱਸਿਆ ਗਿਆ ਹੈ ਕਿ ਡੇਰੇ ਦੇ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਅਤੇ ਉਸਦੇ ਸਾਥੀਆਂ ਨੇ ਬੇਅਦਬੀ ਦੀਆਂ ਇਹ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਬੇਅਦਬੀ ਦੇ ਦੋਸ਼ੀ ਮਹਿੰਦਰਪਾਲ ਬਿੱਟੂ ਦਾ ਨਾਭਾ ਜੇਲ੍ਹ ਵਿਚ ਗੈਂਗਸਟਰਾਂ ਨੇ ਕਤਲ ਕਰ ਦਿੱਤੀ ਸੀ।

ਐੱਸ. ਆਈ. ਟੀ. ਮੁਤਾਬਕ ਇਨ੍ਹਾਂ ਮੁਲਜ਼ਮਾਂ ਵਿਚ ਸੁਖਜਿੰਦਰ ਸਿੰਘ ਸੰਨੀ ਕਾਂਡਾ, ਸ਼ਕਤੀ ਸਿੰਘ, ਰਣਜੀਤ ਸਿੰਘ ਉਰਫ ਭੋਲਾ, ਬਲਜੀਤ ਸਿੰਘ, ਨਿਸ਼ਾਨ ਸਿੰਘ, ਪਰਦੀਪ ਸਿੰਘ ਉਰਫ ਰਾਜੂ ਧੋਦੀ, ਰਣਦੀਪ ਸਿੰਘ ਉਰਫ ਨੀਲਾ ਅਤੇ ਕੁਝ ਹੋਰ ਸ਼ਾਮਲ ਹਨ। ਨੀਲਾ ਨੂੰ ਛੱਡ ਕੇ ਸਾਰੇ ਮੁਲਜ਼ਮਾਂ ਨੂੰ ਪਰਮਾਰ ਦੀ ਅਗਵਾਈ ਵਾਲੀ ਟੀਮ ਨੇ 16 ਮਈ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਨ੍ਹਾਂ ਲੋਕਾਂ ਨੂੰ ਆਪਰੇਸ਼ਨ ‘ਸਰਜੀਕਲ ਸਟ੍ਰਾਈਕਸ’ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਦੀ ਖ਼ਬਰ ਮੁਤਾਬਕ ਨੋਟ ਵਿਚ ਇਹ ਦੱਸਿਆ ਗਿਆ ਹੈ ਕਿ ਇਨ੍ਹਾਂ ਦੀ ਗ੍ਰਿਫਤਾਰੀ ਸੌਖੀ ਨਹੀਂ ਸੀ । ਇਹ ਮੁਲਜ਼ਮ ਵੱਖ-ਵੱਖ ਜਾਂਚ ਏਜੰਸੀਆਂ ਦਾ ਸਾਹਮਣਾ ਕਰ ਚੁੱਕੇ ਸਨ ਅਤੇ ਇਨ੍ਹਾਂ ਨੇ ਪਿਛਲੇ ਛੇ ਸਾਲਾਂ ਵਿਚ ਵੱਖ-ਵੱਖ ਲੀਗਲ ਚੈਨਲਾਂ ਰਾਹੀਂ ਗ੍ਰਿਫ਼ਤਾਰੀ ਤੋਂ ਬਚਣ ਦਾ ਹਰ ਹੀਲਾ ਕੀਤਾ ਸੀ। ਦਿਲਚਸਪੀ ਵਾਲੀ ਗੱਲ ਇਹ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸੂਚੀ ਵਿਚ ਡੇਰੇ ਦੇ ਉਨ੍ਹਾਂ ਹੀ ਪ੍ਰੇਮੀਆਂ ਦਾ ਟੋਲਾ ਸ਼ਾਮਲ ਹੈ ਜਿਸਦਾ ਜ਼ਿਕਰ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਪਹਿਲੀ ਐੱਸ. ਆਈ. ਟੀ. ਨੇ ਕੀਤਾ ਸੀ। ਖੱਟੜਾ ਦੀ ਰਿਪੋਰਟ ਸਰਕਾਰ ਨੇ ਪ੍ਰਵਾਨ ਨਹੀਂ ਕੀਤੀ ਸੀ ਤੇ ਸੀ. ਬੀ. ਆਈ. ਨੇ ਵੀ ਇਹ ਮੰਨਣ ਤੋਂ ਇਨਕਾਰ ਕੀਤਾ ਸੀ ਕਿ ਡੇਰਾ ਪ੍ਰੇਮੀ ਬੇਅਦਬੀ ਮਾਮਲਿਆਂ ਵਿਚ ਸ਼ਾਮਲ ਸਨ।

ਇਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ  ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਖੱਟੜਾ ਦੀ ਅਗਵਾਈ ਵਾਲੀ ਐੱਸ. ਆਈ. ਟੀ. ਭੰਗ ਕਰ ਦਿੱਤੀ ਸੀ ਤੇ ਨਵੀਂ ਸਿੱਟ ਦਾ ਗਠਨ ਕਰਦੇ ਹੋਏ ਆਈ. ਜੀ. ਐੱਸ. ਪੀ. ਐੱਸ. ਪਰਮਾਰ ਨੂੰ ਐੱਸ. ਆਈ. ਟੀ. ਦਾ ਅਗਲਾ ਮੁਖੀ ਲਗਾਇਆ ਸੀ। ਇਸ ਨੋਟ ਵਿਚ ਆਖਿਆ ਗਿਆ ਕਿ ਇਸ ਸਭ ਦੀ ਸਾਜ਼ਿਸ਼ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਨੇ ਡੇਰਾ ਮੁਖੀ ਦੇ ਅਪਮਾਨ ਦਾ ਬਦਲਾ ਲੈਣ ਲਈ ਘੜੀ ਸੀ। ਬਿੱਟੂ ਦੇ ਖਾਸਮ-ਖਾਸ ਸੁਖਜਿੰਦਰ ਸਿੰਘ ਉਰ ਸੰਨੀ ਕਾਂਡਾ ਨੇ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕੀਤਾ ਸੀ। ਸੰਨੀ ਨੇ ਹੀ ਮੰਦੀ ਭਾਸ਼ਾ ਵਾਲੇ ਪੋਸਟਰ ਲਿਖੇ ਤੇ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਬਰਗਾੜੀ ਪਿੰਡ ਵਿਚ ਸੁੱਟੇ। ਸਨੀ ਤੇ ਸ਼ਕਤੀ ਨੇ ਬਾਅਦ ਵਿਚ ਫਟੀ ਹੋਏ ਸਰੂਪ ਨੂੰ ਬਿੱਟੂ ਨੂੰ ਸੌਂਪ ਦਿੱਤਾ। ਰਾਜੂ ਧੋਂਦੀ ਨੇ ਸਰੂਪ ਦੇ 100 ਅੰਗ ਨਹਿਰ ਵਿਚ ਸੁੱਟ ਦਿੱਤੇ।

RELATED ARTICLES

Canada News: ਕੈਨੇਡਾ ‘ਚ ਪੁੱਠੇ ਰਾਹ ਪਏ ਪੰਜਾਬੀ ਮੁੰਡੇ-ਕੜੀਆਂ, ਪੁਲਿਸ ਨੇ ਕੀਤਾ ਹੋਸ਼ ਉਡਾ ਦੇਣ ਵਾਲਾ ਖੁਲਾਸਾ

Canada News: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਪੁੱਠੇ ਰਾਹ ਪੈ ਰਹੇ ਹਨ। ਮੁੰਡਿਆਂ ਦੇ ਨਾਲ ਹੀ ਕੁੜੀਆਂ ਵੀ ਜ਼ਰਾਇਮ ਪੇਸ਼ੇ ਵਿੱਚ ਪੈ ਰਹੇ ਹਨ। ਕੈਨੇਡੀਅਨ...

‘ਸੀਜ਼ਨਲ ਫਲੂ’ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕੀ ਹੈ H3N2 ਵਾਇਰਸ

ਚੰਡੀਗੜ੍ਹ : ਸਿਹਤ ਵਿਭਾਗ ਨੇ ਐੱਚ3ਐੱਨ2 ਸੀਜ਼ਨਲ ਇਨਫਲੁਇੰਜ਼ਾ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਲਾਂਕਿ ਸ਼ਹਿਰ 'ਚ ਸਥਿਤੀ ਆਮ ਹੈ ਪਰ ਸਾਵਧਾਨੀ ਵਜੋਂ ਵਿਭਾਗ ਨੇ...

ਬੇਹੀ ਰੋਟੀ ਖਾਣ ਨਾਲ ਸਾਡੇ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ

Health News : ਅਕਸਰ ਘਰਾਂ 'ਚ ਰੋਟੀਆਂ ਬਚ ਹੀ ਜਾਂਦੀਆਂ ਹਨ, ਜੋ ਤੁਸੀਂ ਜਾਨਵਰਾਂ ਜਾਂ ਪਸ਼ੂਆਂ ਨੂੰ ਪਾ ਦਿੰਦੇ ਹੋ। ਕੁਝ ਲੋਕ ਬੇਹੀ (ਬਾਸੀ)...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments