Monday, May 20, 2024
Home Canada ਪੋਪ ਨੂੰ ਆਦਿਵਾਸੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ : ਕੈਨੇਡੀਅਨ ਮੰਤਰੀ

ਪੋਪ ਨੂੰ ਆਦਿਵਾਸੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ : ਕੈਨੇਡੀਅਨ ਮੰਤਰੀ

ਟੋਰਾਂਟੋ : ਕੈਨੇਡਾ ਦੇ ਆਦਿਵਾਸੀ ਸੇਵਾ ਮੰਤਰੀ ਨੇ ਬ੍ਰਿਟਿਸ਼ ਕੋਲੰਬੀਆ ਦੇ ਕੈਮਲੂਪਸ ਵਿਚ ਆਦਿਵਾਸੀਆਂ ਦੇ ਇਕ ਸਾਬਕਾ ਰਿਹਾਇਸ਼ੀ ਸਕੂਲ ਵਿਚ ਦਫਨਾਏ ਗਏ 215 ਬੱਚਿਆਂ ਦੀਆਂ ਲਾਸ਼ਾਂ ਮਿਲਣ ਦੀ ਘਟਨਾ ਦੇ ਮੱਦੇਨਜ਼ਰ ਬੁੱਧਵਾਰ ਨੂੰ ਕਿਹਾ ਕਿ ਪੋਪ ਫ੍ਰਾਂਸਿਸ ਨੂੰ ਕੈਨੇਡਾ ਦੇ ਰਿਹਾਇਸ਼ੀ ਸਕੂਲ ਪ੍ਰਣਾਲੀ ਵਿਚ ਕੈਥੋਲਿਕ ਚਰਚ ਦੀ ਭੂਮਿਕਾ ਲਈ ਰਸਮੀ ਤੌਰ ‘ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਨੇ ਆਦਿਵਾਸੀ ਵਿਦਿਆਰਥੀਆਂ ਲਈ ਸਾਬਕਾ ਰਿਹਾਇਸ਼ੀ ਸਕੂਲਾਂ ਵਿਚ ਹੁਣ ਤੱਕ ਨਿਸ਼ਾਨਬੱਧ ਨਹੀਂ ਹੋ ਪਾਈਆਂ ਕਬਰਾਂ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਨੂੰ ਸਮਰਥਨ ਦੇਣ ਦਾ ਫਿਰ ਤੋਂ ਸੰਕਲਪ ਲਿਆ। 

ਬ੍ਰਿਟਿਸ਼ ਕੋਲੰਬੀਆ ਦੇ ਸੈਲਿਸ਼ ਭਾਸ਼ਾ ਬੋਲਣ ਵਾਲੇ ਇਕ ਸਮੂਹ ਫਸਟ ਨੇਸ਼ਨ ਦੀ ਪ੍ਰਮੁੱਖ ਰੋਸੇਨ ਕੈਸਮਿਰ ਨੇ ਕਿਹਾ ਕਿ ਜ਼ਮੀਨ ਦੇ ਹੇਠਾਂ ਦੀਆਂ ਵਸਤਾਂ ਦਾ ਪਤਾ ਲਗਾਉਣ ਵਾਲੇ ਰਡਾਰ ਦੀ ਮਦਦ ਨਾਲ 215 ਬੱਚਿਆਂ ਦੀਆਂ ਲਾਸ਼ਾਂ ਮਿਲੀਆਂ। ਇਹਨਾਂ ਵਿਚੋਂ ਕੁਝ 3 ਸਾਲ ਦੀ ਉਮਰ ਦੇ ਬੱਚਿਆਂ ਦੀਆਂ ਲਾਸ਼ਾਂ ਵੀ ਹਨ। ਟਰੂ਼ਡੋ ਨੇ ਕਿਹਾ ਕਿ ਇਹ ਇਕ ਅਜਿਹਾ ਨੁਕਸਾਨ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਅਤੇ ਕੈਮਲੂਪਸ ਇੰਡੀਅਨ ਰੈਂਜੀਡੈਂਸ਼ੀਅਲ ਸਕੂਲ ਦੇ ਦਸਤਾਵੇਜ਼ਾਂ ਵਿਚ ਕਦੇ ਇਸ ਦਾ ਜ਼ਿਕਰ ਨਹੀਂ ਕੀਤਾ ਗਿਆ।

ਗੌਰਤਲਬ ਹੈ ਕਿ 19ਵੀਂ ਸਦੀ ਤੋਂ 1970 ਦੇ ਦਹਾਕੇ ਤੱਕ ਫਸਟ ਨੈਸ਼ਨ ਦੇ 1,50,00 ਤੋ ਵੱਧ ਬੱਚਿਆਂ ਨੂੰ ਕੈਨੇਡੀਅਨਸਮਾਜ ਵਿਚ ਅਪਨਾਉਣ ਦੇ ਪ੍ਰੋਗਰਾਮ ਦੇ ਤੌਰ ‘ਤੇ ਸਰਕਾਰ ਦੇ ਵਿੱਤ ਪੋਸ਼ਣ ਵਾਲੇ ਈਸਾਈ ਸਕੂਲਾਂ ਵਿਚ ਪੜ੍ਹਨਾ ਪੈਂਦਾ ਸੀ। ਉਹਨਾਂ ਨੂੰ ਈਸਾਈ ਧਰਮ ਗ੍ਰਹਿਣ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ ਅਤੇ ਆਪਣੀ ਮਾਤ ਭਾਸ਼ਾ ਬੋਲਣ ਨਹੀਂ ਦਿੱਤੀ ਜਾਂਦੀ ਸੀ। ਕਈ ਬੱਚਿਆਂ ਨੂੰ ਕੁੱਟਿਆ ਜਾਂਦਾ ਸੀ ਅਤੇ ਉਹਨਾਂ ਨੂੰ ਇਤਰਾਜ਼ਯੋਗ ਸ਼ਬਦ ਕਹੇ ਜਾਂਦੇ ਸਨ ਅਤੇ ਅਜਿਹਾ ਦੱਸਿਆ ਜਾਂਦਾ ਹੈ ਕਿ ਉਸ ਦੌਰਾਨ 6 ਹਜ਼ਾਰ ਬੱਚਿਆਂ ਦੀ ਮੌਤ ਹੋ ਗਈ ਸੀ। ਸੱਚ ਅਤੇ ਮੇਲ-ਮਿਲਾਪ ਕਮਿਸ਼ਨ ਨੇ 5 ਸਾਲ ਪਹਿਲਾਂ ਸੰਸਥਾ ਵਿਚ ਬੱਚਿਆਂ ਨਾਲ ਹੁੰਦੇ ਦੁਰਵਿਵਹਾਰ ‘ਤੇ ਵਿਸਤ੍ਰਿਤ ਰਿਪੋਰਟ ਦਿੱਤੀ ਸੀ। ਕੈਨੇਡਾ ਸਰਕਾਰ ਨੇ 2008 ਵਿਚ ਸੰਸਦ ਵਿਚ ਮੁਆਫ਼ੀ ਮੰਗੀ ਸੀ ਅਤੇ ਸਕੂਲਾਂ ਵਿਚ ਬੱਚਿਆਂ ਦੇ ਸਰੀਰਕ ਅਤੇ ਜਿਨਸੀ ਸੋਸ਼ਣ ਦੀ ਗੱਲ ਸਵੀਕਾਰ ਕੀਤੀ ਸੀ। 

ਕੈਮਲੂਪਸ ਸਕੂਲ 1890 ਤੋਂ 1969 ਤੱਚ ਸੰਚਾਲਿਤ ਹੋਇਆ ਸੀ। ਇਸ ਮਗਰੋਂ ਸੰਘੀ ਸਰਕਾਰ ਨੇ ਕੈਥਲਿਕ ਚਰਚ ਤੋਂ ਇਸ ਦਾ ਸੰਚਾਲਨ ਆਪਣੇ ਹੱਥਾਂ ਵਿਚ ਲੈ ਲਿਆ ਸੀ। ਇਹ ਸਕੂਲ 1978 ਵਿਚ ਬੰਦ ਹੋ ਗਿਆ ਸੀ।ਇਸ ਸੱਚ ਅਤੇ ਮੇਲ ਮਿਲਾਪ ਕਮਿਸ਼ਨ ਨੇ ਜਿਹੜੀਆਂ 94 ਸਿਫਾਰਿਸ਼ਾਂ ਕੀਤੀਆਂ ਸਨ, ਉਹਨਾਂ ਵਿਚ ਪੋਪ ਤੋਂ ਮੁਆਫ਼ੀ ਦੀ ਮੰਗ ਵੀ ਸ਼ਾਮਲ ਹੈ। ਟਰੂਡੋ ਨੇ 2017 ਵਿਚ ਵੈਟੀਕਨ ਦੀ ਯਾਤਰਾ ਦੌਰਾਨ ਪੋਪ ਨੂੰ ਅਜਿਹਾ ਕਰਨ ਦੀ ਅਪੀਲ ਕੀਤੀ ਸੀ। ਕੈਥੋਲਿਕ ਬਿਸ਼ਪ ਦੇ ਕੈਨੇਡੀਅਨ ਸੰਮੇਲਨ ਨੇ 2018 ਵਿਚ ਘੋਸ਼ਣਾ ਕੀਤੀ ਸੀ ਕਿ ਪੋਪ ਰਿਹਾਇਸ਼ੀ ਸਕੂਲਾ ਲਈ ਨਿੱਜੀ ਤੌਰ ‘ਤੇ ਮੁਆਫ਼ੀ ਨਹੀਂ ਮੰਗ ਸਕਦੇ। ਭਾਵੇਂਕਿ ਪੋਪ ਦੁਨੀਆ ਭਰ ਦੇ ਆਦਿਵਾਸੀ ਲੋਕਾਂ ਨਾਲ ਹੋਣ ਵਾਲੇ ਅਨਿਆਂ ਨੂੰ ਸਮਝਦੇ ਹਨ।ਆਦਿਵਾਸੀ ਸੇਵਾ ਮੰਤਰੀ ਮਾਰਕ ਮਿਲਰ ਨੇ ਕਿਹਾ,”ਮੈਨੂੰ ਲੱਗਦਾ ਹੈ ਕਿ ਇਹ ਸ਼ਰਮਨਾਕ ਹੈ ਕਿ ਅਜਿਹਾ ਹੁਣ ਤੱਕ ਨਹੀਂ ਕੀਤਾ ਗਿਆ ਹੈ।” ਉਹਨਾਂ ਨੇ ਕਿਹਾ ਕਿ ਇਹ ਜ਼ਿੰਮੇਵਾਰੀ ਕੈਨੇਡਾ ਦੇ ਕੈਥੋਲਿਕ ਬਿਸ਼ਪ ਦੇ ਮੋਢਿਆਂ ‘ਤੇ ਹੈ। ਆਦਿਵਾਸੀ ਸੰਬੰਧ ਮੰਤਰੀ ਕੈਰੋਲਿਨ ਬੇਨੇਟ ਨੇ ਕਿਹਾ ਕਿ ਪੋਪ ਦੇ ਮੁਆਫ਼ੀ ਮੰਗਣ ਨਾਲ ਉਹਨਾਂ ਲੋਕਾਂ ਦੇ ਜ਼ਖਮਾਂ 

RELATED ARTICLES

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments