Friday, May 17, 2024
Home India ਕੋਵਿਡ-19 ਦੀ ਦੂਜੀ ਲਹਿਰ ਤੋਂ ਉਭਰ ਰਿਹੈ ਭਾਰਤ, 93.1 ਫ਼ੀਸਦੀ ਹੋਇਆ ਰਿਕਵਰੀ...

ਕੋਵਿਡ-19 ਦੀ ਦੂਜੀ ਲਹਿਰ ਤੋਂ ਉਭਰ ਰਿਹੈ ਭਾਰਤ, 93.1 ਫ਼ੀਸਦੀ ਹੋਇਆ ਰਿਕਵਰੀ ਰੇਟ

ਨਵੀਂ ਦਿੱਲੀ– ਕੇਂਦਰੀ ਸਿਹਤ ਮੰਤਰਾਲਾ ਨੇ ਦੱਸਿਆ ਕਿ ਦੇਸ਼ ’ਚ ਕੋਰੋਨਾ ਤੋਂ ਠੀਕ ਹੋਣ ਦੀ ਦਰ (ਰਿਕਵਰੀ ਰੇਟ) ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਮੰਤਰਾਲਾ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਇਕ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਇਸ ਸਮੇਂ ਰਿਕਵਰੀ ਰੇਟ 93.1 ਫ਼ੀਸਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਜ਼ਿਲ੍ਹਿਆਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ ਜਿੱਥੇ ਕੋਰੋਨਾ ਔਸਤਨ 100 ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। 257 ਜ਼ਿਲ੍ਹੇ ਅਜਿਹੇ ਹਨ ਜਿੱਥੇ ਰੋਜ਼ਾਨਾ 100 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ।

ਦੇਸ਼ ’ਚ ਕੋਰੋਨਾ ਵਾਇਰਸ ਦੇ ਇਕ ਦਿਨ ’ਚ 1,32,364 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਸ ਬੀਮਾਰੀ ਦੇ ਕੁੱਲ ਮਾਮਲੇ ਵਧ ਕੇ 2,85,74,350 ਹੋ ਗਏ ਹਨ, ਜਦਕਿ ਠੀਕ ਹੋਣ ਵਾਲਿਆਂ ਦੀ ਦਰ 93 ਫ਼ੀਸਦੀ ਤੋਂ ਉੱਪਰ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਸ਼ੁੱਕਰਵਾਰ ਸਵੇਰੇ 8 ਵਜੇ ਤਕ ਦੇ ਅੰਕੜਿਆਂ ਮੁਤਾਬਕ, ਪਿਛਲੇ 24 ਘੰਟਿਆਂ ’ਚ 2,713 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਕੁੱਲ ਗਿਣਤੀ 3,40,702 ਹੋ ਗਈ ਹੈ, ਜਦਕਿ ਇਲਾਜ ਕਰਵਾ ਰਹੇ ਲੋਕਾਂ ਦੀ ਗਿਣਤੀ ਲਗਾਤਾਰ ਚੌਥੇ ਦਿਨ 20 ਲੱਖ ਤੋਂ ਘੱਟ ਦਰਜ ਕੀਤੀ ਗਈ ਹੈ। 

ਉਥੇ ਹੀ ਕਈ ਸੂਬੇ ਅਜਿਹੇ ਵੀ ਹਨ, ਜਿੱਥੇ ਕੋਵਿਡ-19 ਕਾਰਨ ਤਾਲਾਬੰਦੀ ਦੀ ਮਿਆਦ ਵਧਾਈ ਜਾ ਰਹੀ ਹੈ। ਮਹਾਰਾਸ਼ਟਰ ਅਤੇ ਕਰਨਾਟਕ ’ਚ ਅਜੇ ਤਾਲਾਬੰਦੀ ਦਾ ਸਮਾਂ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਉਥੇ ਹੀ ਯੂ.ਪੀ., ਦਿੱਲੀ ਸਮੇਤ ਕਈ ਸੂਬਿਆਂ ’ਚ ਅਨਲਾਕ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਉਥੇ ਹੀ ਦਿੱਲੀ ’ਚ ਕੰਪਨੀਆਂ ਦੇ ਖੁੱਲ੍ਹਣ ਨਾਲ ਹੁਣ ਪ੍ਰਵਾਸੀ ਮਜ਼ਦੂਰਾਂ ਨੇ ਆਉਣਾ ਸ਼ੁਰੂ ਕਰ ਦਿੱਤਾ ਹੈ। 

RELATED ARTICLES

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments