Friday, May 17, 2024
Home India ਹੁਣ ਭਾਰਤ ’ਚ ਬਣੇਗੀ ਰੂਸੀ ਵੈਕਸੀਨ SputniK-V, ਡੀ. ਸੀ. ਜੀ. ਆਈ. ਨੇ...

ਹੁਣ ਭਾਰਤ ’ਚ ਬਣੇਗੀ ਰੂਸੀ ਵੈਕਸੀਨ SputniK-V, ਡੀ. ਸੀ. ਜੀ. ਆਈ. ਨੇ ਸੀਰਮ ਇੰਸਟੀਚਿਊਟ ਨੂੰ ਦਿੱਤੀ ਮਨਜ਼ੂਰੀ

ਭਾਰਤ ’ਚ ਵਧ ਰਹੀ ਕੋਰੋਨਾ ਦੀ ਲਾਗ ’ਤੇ ਕਾਬੂ ਪਾਉਣ ਲਈ ਦੇਸ਼ ’ਚ ਵੈਕਸੀਨਜ਼ ਪੂਰੇ ਜ਼ੋਰਾਂ-ਸ਼ੋਰਾਂ ਨਾਲ ਬਣਾਈਆਂ ਜਾ ਰਹੀਆਂ ਹਨ। ਇਸੇ ਦਰਮਿਆਨ ਸੀਰਮ ਇੰਸਟੀਚਿਊਟ ਆਫ ਇੰਡੀਆ (ਐੱਸ. ਆਈ. ਆਈ.) ਨੇ ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ. ਸੀ. ਜੀ. ਆਈ.) ਤੋਂ ਭਾਰਤ ’ਚ ਰੂਸੀ ਵੈਕਸੀਨ ਸਪੂਤਨਿਕ-ਵੀ ਬਣਾਉਣ ਲਈ ਟ੍ਰਾਇਲ ਲਾਇਸੈਂਸ ਦੀ ਇਜਾਜ਼ਤ ਮੰਗੀ ਸੀ, ਜਿਸ ’ਤੇ ਡੀ. ਸੀ. ਜੀ. ਆਈ. ਨੇ ਸ਼ੁੱਕਰਵਾਰ ਨੂੰ ਸਪੂਤਨਿਕ ਵੀ ਬਣਾਉਣ ਲਈ ਸੀਰਮ ਇੰਸਟੀਚਿਊਟ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਡੀ. ਸੀ. ਜੀ. ਆਈ. ਦੀ ਮਨਜ਼ੂਰੀ ਮਿਲਣ ਤੋਂ ਬਾਅਦ ਸੀਰਮ ਇੰਸਟੀਚਿਊਟ ਭਾਰਤ ’ਚ ਸਪੂਤਨਿਕ-ਵੀ ਵੈਕਸੀਨ ਤਿਆਰ ਕਰੇਗਾ। ਡੀ. ਸੀ. ਜੀ. ਆਈ. ਨੇ ਪ੍ਰੀਖਿਆ, ਟੈਸਟ ਅਤੇ ਵਿਸ਼ਲੇਸ਼ਣ ਨਾਲ ਸਪੂਤਨਿਕ-ਵੀ ਬਣਾਉਣ ਦੀ ਇਜਾਜ਼ਤ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸੀਰਮ ਪਹਿਲਾਂ ਤੋਂ ਹੀ ਕੋਵਿਡ ਟੀਕਾ ਕੋਵੀਸ਼ੀਲਡ ਤਿਆਰ ਕਰ ਰਿਹਾ ਹੈ ਪਰ ਹੁਣ ਇਹ ਕੰਪਨੀ ਰੂਸੀ ਵੈਕਸੀਨ ਸਪੂਤਨਿਕ-ਵੀ ਵੀ ਤਿਆਰ ਕਰੇਗੀ। ਸੀਰਮ ਇੰਸਟੀਚਿਊਟ ਨੇ ਟੈਸਟ, ਵਿਸ਼ਲੇਸ਼ਣ ਅਤੇ ਪ੍ਰੀਖਿਆ ਲਈ ਡੀ. ਸੀ. ਜੀ. ਆਈ. ਨੂੰ ਅਰਜ਼ੀ ਦਿੱਤੀ ਸੀ। ਫਿਲਹਾਲ ਸਪੂਤਨਿਕ-ਵੀ ਭਾਰਤ ’ਚ ਡਾ. ਰੈੱਡੀਜ਼ ਲੈਬਾਰਟਰੀਆਂ ਵੱਲੋਂ ਤਿਆਰ ਕੀਤੀ ਜਾ ਰਹੀ ਹੈ। ਇਸ ਰੂਸੀ ਵੈਕਸੀਨ ਦੀ ਵਰਤੋਂ 14 ਮਈ ਤੋਂ ਸ਼ੁਰੂ ਹੋਈ ਸੀ। ਸਪੂਤਨਿਕ-ਵੀ ਹੁਣ 50 ਤੋਂ ਵੱਧ ਦੇਸ਼ਾਂ ’ਚ ਰਜਿਸਟਰਡ ਹੈ। ਇਕ ਅਧਿਐਨ ਅਨੁਸਾਰ ਇਹ ਵੈਕਸੀਨ (ਦੋਵੇਂ ਖੁਰਾਕਾਂ) 97.6 ਫੀਸਦੀ ਪ੍ਰਭਾਵਸ਼ਾਲੀ ਹਨ।

ਉਧਰ ਸੀਰਮ ਇੰਸਟੀਚਿਊਟ ਨੇ ਇਹ ਵੀ ਮੰਗ ਕੀਤੀ ਹੈ ਕਿ ਵਿਦੇਸ਼ੀ ਵੈਕਸੀਨ ਕੰਪਨੀਆਂ ਵਾਂਗ ਉਨ੍ਹਾਂ ਨੂੰ ਵੀ ਸਰਕਾਰ ਵੱਲੋਂ ਸੁਰੱਖਿਆ ਦਿੱਤੀ ਜਾਵੇ। ਸੀਰਮ ਇੰਸਟੀਚਿਊਟ ਸਮੇਤ ਹੋਰ ਦੇਸੀ ਵੈਕਸੀਨ ਬਣਾਉਣ ਵਾਲੀਆਂ ਕੰਪਨੀਆਂ ਨੇ ਹੁਣ ਅਪੀਲ ਕੀਤੀ ਹੈ ਕਿ ਜੇ ਉਨ੍ਹਾਂ ਨੂੰ ਇਹ ਸਹੂਲਤ ਮਿਲ ਰਹੀ ਹੈ ਤਾਂ ਸਰਕਾਰ ਉਨ੍ਹਾਂ ਨੂੰ ਵੀ ਸੁਰੱਖਿਆ ਦੇਵੇ। ਦਰਅਸਲ, ਅਮਰੀਕੀ ਟੀਕਾ ਨਿਰਮਾਤਾ ਫਾਈਜ਼ਰ ਅਤੇ ਮਾਡਰਨਾ ਨੇ ਸਰਕਾਰ ਨੂੰ ਸੁਰੱਖਿਆ ਪ੍ਰਾਪਤ ਕਰਨ ਦੀ ਅਪੀਲ ਕੀਤੀ ਸੀ ਤਾਂ ਕਿ ਜੇ ਵੈਕਸੀਨ ਤੋਂ ਬਾਅਦ ਕੋਈ ਸਮੱਸਿਆ ਆਉਂਦੀ ਹੈ, ਤਾਂ ਕੋਈ ਵੀ ਕੰਪਨੀ ਵਿਰੁੱਧ ਕਾਨੂੰਨੀ ਕਾਰਵਾਈ ਨਹੀਂ ਕਰ ਸਕਦਾ। ਹੁਣ ਸੀਰਮ ਤੋਂ ਇਲਾਵਾ ਭਾਰਤ ਬਾਇਓਨਟੈੱਕ ਵੀ ਸਰਕਾਰ ਤੋਂ ਅਜਿਹੀ ਮੰਗ ਕਰ ਰਹੀ ਹੈ।

RELATED ARTICLES

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments