Saturday, May 18, 2024
Home Uncategorized ਕਪੂਰਥਲਾ ਹਾਊਸ ’ਚ ਮੁੱਖ ਮੰਤਰੀ ਨੇ ਕੀਤਾ ਮੰਥਨ, ਕਮੇਟੀ ਨਾਲ ਮੁਲਾਕਾਤ ਤੋਂ...

ਕਪੂਰਥਲਾ ਹਾਊਸ ’ਚ ਮੁੱਖ ਮੰਤਰੀ ਨੇ ਕੀਤਾ ਮੰਥਨ, ਕਮੇਟੀ ਨਾਲ ਮੁਲਾਕਾਤ ਤੋਂ ਪਹਿਲਾਂ ਹੋਈ ਡਿਨਰ ਡਿਪਲੋਮੈਸੀ

ਚੰਡੀਗੜ੍ਹ : ਹਾਈਕਮਾਨ ਦੀ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਤੋਂ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਕਪੂਰਥਲਾ ਹਾਊਸ ’ਚ ਕਈ ਸਾਥੀਆਂ ਨਾਲ ਪੰਜਾਬ ਦੀ ਸਿਆਸੀ ਬਿਆਰ ’ਤੇ ਮੰਥਨ ਕੀਤਾ। ਕਿਹਾ ਇਹ ਵੀ ਜਾ ਰਿਹਾ ਹੈ ਕਿ ਵੀਰਵਾਰ ਦੇਰ ਰਾਤ ਨੂੰ ਵੀ ਉਨ੍ਹਾਂ ਨੇ ਡਿਨਰ ਡਿਪਲੋਮੈਸੀ ਤਹਿਤ ਕਈ ਕਰੀਬੀ ਕਾਂਗਰਸੀ ਨੇਤਾਵਾਂ ਨਾਲ ਗੱਲਬਾਤ ਕੀਤੀ। ਇਸ ਬੈਠਕ ਦੌਰਾਨ ਮੁੱਖ ਮੰਤਰੀ ਨੇ ਸਾਰੇ ਸਾਥੀਆਂ ਨਾਲ ਕਮੇਟੀ ਦੇ ਪੱਧਰ ’ਤੇ ਹੋਈ ਗੱਲਬਾਤ ਦਾ ਫੀਡਬੈਕ ਲਿਆ ਅਤੇ ਉਸ ਦੇ ਆਧਾਰ ’ਤੇ ਦਸਤਾਵੇਜ਼ਾਂ ਨਾਲ ਕਮੇਟੀ ਨਾਲ ਮੁਲਾਕਾਤ ਕਰਨ ਪੁੱਜੇ।

ਪਰਦੇ ਪਿੱਛੇ ਰਾਹੁਲ ਅਤੇ ਪ੍ਰਿਅੰਕਾ ਗਾਂਧੀ ਸਰਗਰਮ
ਪੰਜਾਬ ਕਾਂਗਰਸੀ ਨੇਤਾਵਾਂ ਦੀ ਤਿੰਨ ਮੈਂਬਰੀ ਕਮੇਟੀ ਦੇ ਨਾਲ ਮੁਲਾਕਾਤ ਦੌਰਾਨ ਪਰਦੇ ਪਿੱਛੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਵੀ ਬਰਾਬਰ ਮੋਰਚਾ ਸੰਭਾਲਿਆ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਨੇ ਦਿੱਲੀ ’ਚ ਕਈ ਕਾਂਗਰਸੀ ਨੇਤਾਵਾਂ ਨਾਲ ਵਰਚੁਅਲ ਗੱਲਬਾਤ ਕੀਤੀ।

ਸੰਸਦ ਮੈਂਬਰ ਪ੍ਰਤਾਪ ਬਾਜਵਾ ਦੋ ਵਾਰ ਕਮੇਟੀ ਨੂੰ ਮਿਲੇ, ਦੂਲੋ ਨੇ ਵੀ ਕੀਤੀ ਮੁਲਾਕਾਤ
ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਪਹਿਲਾਂ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਸ਼ੁੱਕਰਵਾਰ ਨੂੰ ਕਮੇਟੀ ਨਾਲ ਮੁਲਾਕਾਤ ਕੀਤੀ। ਬਾਜਵਾ ਨੇ ਦੋ ਵਾਰ ਕਮੇਟੀ ਨਾਲ ਵਿਚਾਰ ਸਾਂਝੇ ਕੀਤੇ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਬਾਜਵਾ ਨੇ ਮੱਲਿਕਾਰਜੁਨ ਖੜਗੇ ਨਾਲ ਗੱਲ ਕੀਤੀ ਤਾਂ ਬਾਅਦ ਦੁਪਹਿਰ ਬਾਜਵਾ ਨੇ ਹਰੀਸ਼ ਰਾਵਤ ਨਾਲ ਗੱਲਬਾਤ ਕੀਤੀ। ਕਿਹਾ ਜਾ ਰਿਹਾ ਹੈ ਕਿ ਮੁਲਾਕਾਤ ਦੌਰਾਨ ਬਾਜਵਾ ਅਤੇ ਦੂਲੋ ਨੇ ਮੁੱਖ ਮੰਤਰੀ ’ਤੇ ਕਈ ਗੰਭੀਰ ਦੋਸ਼ ਲਗਾਏ ਹਨ।

RELATED ARTICLES

Canada News: ਕੈਨੇਡਾ ‘ਚ ਪੁੱਠੇ ਰਾਹ ਪਏ ਪੰਜਾਬੀ ਮੁੰਡੇ-ਕੜੀਆਂ, ਪੁਲਿਸ ਨੇ ਕੀਤਾ ਹੋਸ਼ ਉਡਾ ਦੇਣ ਵਾਲਾ ਖੁਲਾਸਾ

Canada News: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਪੁੱਠੇ ਰਾਹ ਪੈ ਰਹੇ ਹਨ। ਮੁੰਡਿਆਂ ਦੇ ਨਾਲ ਹੀ ਕੁੜੀਆਂ ਵੀ ਜ਼ਰਾਇਮ ਪੇਸ਼ੇ ਵਿੱਚ ਪੈ ਰਹੇ ਹਨ। ਕੈਨੇਡੀਅਨ...

‘ਸੀਜ਼ਨਲ ਫਲੂ’ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕੀ ਹੈ H3N2 ਵਾਇਰਸ

ਚੰਡੀਗੜ੍ਹ : ਸਿਹਤ ਵਿਭਾਗ ਨੇ ਐੱਚ3ਐੱਨ2 ਸੀਜ਼ਨਲ ਇਨਫਲੁਇੰਜ਼ਾ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਲਾਂਕਿ ਸ਼ਹਿਰ 'ਚ ਸਥਿਤੀ ਆਮ ਹੈ ਪਰ ਸਾਵਧਾਨੀ ਵਜੋਂ ਵਿਭਾਗ ਨੇ...

ਬੇਹੀ ਰੋਟੀ ਖਾਣ ਨਾਲ ਸਾਡੇ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ

Health News : ਅਕਸਰ ਘਰਾਂ 'ਚ ਰੋਟੀਆਂ ਬਚ ਹੀ ਜਾਂਦੀਆਂ ਹਨ, ਜੋ ਤੁਸੀਂ ਜਾਨਵਰਾਂ ਜਾਂ ਪਸ਼ੂਆਂ ਨੂੰ ਪਾ ਦਿੰਦੇ ਹੋ। ਕੁਝ ਲੋਕ ਬੇਹੀ (ਬਾਸੀ)...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments