Monday, May 20, 2024
Home Canada ਵਾਹਨ ਚਾਲਕ ਨੇ ਮੁਸਲਿਮ ਪਰਿਵਾਰ ਨੂੰ ਕੁਚਲਿਆ, 4 ਦੀ ਮੌਤ, PM ਟਰੂਡੋ...

ਵਾਹਨ ਚਾਲਕ ਨੇ ਮੁਸਲਿਮ ਪਰਿਵਾਰ ਨੂੰ ਕੁਚਲਿਆ, 4 ਦੀ ਮੌਤ, PM ਟਰੂਡੋ ਨੇ ਕੀਤੀ ਹਮਲੇ ਦੀ ਨਿੰਦਾ

ਟੋਰਾਂਟੋ : ਕੈਨੇਡਾ ਵਿਚ ਪੈਦਲ ਜਾ ਰਹੇ ਮੁਸਲਿਮ ਪਰਿਵਾਰ ਦੇ 5 ਲੋਕਾਂ ਨੂੰ ਇਕ ਵਿਅਕਤੀ ਨੇ ਆਪਣੇ ਵਾਹਨ ਨਾਲ ਟੱਕਰ ਮਾਰ ਦਿੱਤੀ। ਘਟਨਾ ਵਿਚ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਅਤੇ ਇਕ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਕੈਨੇਡਾ ਦੀ ਪੁਲਸ ਨੇ ਸੋਮਵਾਰ ਨੂੰ ਇਸ ਬਾਰੇ ਵਿਚ ਦੱਸਿਆ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਮਲੇ ਦੀ ਨਿੰਦਾ ਕੀਤੀ ਹੈ।

ਦੋਸ਼ ਹੈ ਕਿ ਵਾਹਨ ਚਾਲਕ ਨੇ ਪਰਿਵਾਰ ਨੂੰ ਮੁਸਲਿਮ ਹੋਣ ਕਾਰਨ ਨਿਸ਼ਾਨਾ ਬਣਾਇਆ। ਘਟਨਾ ਐਤਵਾਰ ਸ਼ਾਮ ਨੂੰ ਵਾਪਰੀ ਸੀ। ਓਂਟਾਰੀਓ ਵਿਚ ਪੁਲਸ ਨੇ ਦੱਸਿਆ ਕਿ ਪੀੜਤਾਂ ਵਿਚ 74 ਸਾਲਾ ਮਹਿਲਾ, 46 ਸਾਲਾ ਪੁਰਸ਼, 44 ਸਾਲ ਮਹਿਲਾ ਅਤੇ 15 ਸਾਲਾ ਕੁੜੀ ਸ਼ਾਮਲ ਹੈ। 9 ਸਾਲ ਦਾ ਬੱਚਾ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਦਾਖ਼ਲ ਹੈ। ਪਰਿਵਾਰ ਨੇ ਨਾਮ ਜ਼ਾਹਰ ਨਾ ਕਰਨ ਦੀ ਬੇਨਤੀ ਕੀਤੀ ਹੈ। ਇਸ ਸਬੰਧ ਵਿਚ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ’ਤੇ 4 ਲੋਕਾਂ ਦੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਸ ਨੇ ਦੱਸਿਆ ਕਿ ਸ਼ੱਕੀ ਨਾਥਾਨੀਲ ਵੇਲਟਮੈਨ (20) ਓਂਟਾਰੀਓ ਵਿਚ ਲੰਡਨ ਦਾ ਰਹਿਣ ਵਾਲਾ ਹੈ ਅਤੇ ਉਹ ਪੀੜਤਾਂ ਨੂੰ ਨਹੀਂ ਜਾਣਦਾ ਸੀ। ਪੁਲਸ ਨੇ ਦੱਸਿਆ ਕਿ ਵਾਹਨ ਨੇ ਇਕ ਮੋੜ ’ਤੇ ਪੀੜਤਾਂ ਨੂੰ ਕੁਚਲ ਦਿੱਤਾ। ਪੁਲਸ ਨੇ ਦੱਸਿਆ ਕਿ ਸ਼ੱਕੀ ਨੂੰ ਨੇੜੇ ਦੇ ਇਕ ਮਾਲ ਦੇ ਪਾਰਕਿੰਗ ਖੇਤਰ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ। ਲੰਡਨ ਪੁਲਸ ਦੇ ਪ੍ਰ੍ਰਮੁੱਖ ਸਟੀਫਨ ਵਿਲੀਅਮਸ ਨੇ ਕਿਹਾ, ‘ਸਾਡਾ ਮੰਨਣਾ ਹੈ ਕਿ ਪੀੜਤਾਂ ਨੂੰ ਇਸ ਲਈ ਨਿਸ਼ਾਨਾ ਬਣਾਇਆ ਗਿਆ, ਕਿਉਂਕਿ ਉਹ ਮੁਸਲਮਾਨ ਹਨ। ਕਿਸੇ ਵੀ ਭਾਈਚਾਰੇ ਨੂੰ ਨਫ਼ਰਤ ਦੀ ਭਾਵਨਾ ਨਾਲ ਨਿਸ਼ਾਨਾ ਬਣਾਇਆ ਜਾਏ ਤਾਂ ਭਾਈਚਾਰੇ ਵਿਸ਼ੇਸ਼ ਕਰਕੇ ਮੁਸਲਮਾਨਾਂ ਵਿਚ ਡਰ ਅਤੇ ਘਬਰਾਹਟ ਪੈਦਾ ਹੋ ਸਕਦੀ ਹੈ।’

RELATED ARTICLES

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments