Monday, May 20, 2024
Home Canada ਕੈਨੇਡਾ : ਓਂਟਾਰੀਓ ਦੇ ਬਾਜ਼ਾਰਾਂ 'ਚ 11 ਜੂਨ ਤੋਂ ਫਿਰ ਲੱਗੇਗੀ ਲੋਕਾਂ...

ਕੈਨੇਡਾ : ਓਂਟਾਰੀਓ ਦੇ ਬਾਜ਼ਾਰਾਂ ‘ਚ 11 ਜੂਨ ਤੋਂ ਫਿਰ ਲੱਗੇਗੀ ਲੋਕਾਂ ਦੀ ਰੌਣਕ

ਟੋਰਾਂਟੋ- ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਕਾਰਨ ਕੈਨੇਡਾ ਦਾ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਰਿਹਾ ਓਂਟਾਰੀਓ ਹੁਣ ਲਗਾਤਾਰ ਮਾਮਲੇ ਘੱਟ ਹੋਣ ਦੇ ਮੱਦੇਨਜ਼ਰ ਪਾਬੰਦੀਆਂ ਵਿਚ ਢਿੱਲ ਦੇਣ ਜਾ ਰਿਹਾ ਹੈ। ਇਸ ਤਹਿਤ 11 ਜੂਨ ਤੋਂ ਬੰਦਸ਼ਾਂ ਵਿਚ ਢਿੱਲ ਦਿੱਤੀ ਜਾ ਰਹੀ ਹੈ।

ਹਾਲਾਂਕਿ, ਪਹਿਲਾਂ ਪਹਿਲੇ ਗੇੜ ਤਹਿਤ ਸੂਬੇ ਨੂੰ ਖੋਲ੍ਹਣ ਲਈ 14 ਜੂਨ ਤਾਰੀਖ਼ ਨਿਰਧਾਰਤ ਕੀਤੀ ਗਈ ਸੀ ਪਰ ਹੁਣ ਤਿੰਨ ਦਿਨ ਪਹਿਲਾਂ 11 ਜੂਨ ਤੋਂ ਹੀ ਕੋਰੋਨਾ ਪਾਬੰਦੀਆਂ ਵਿਚ ਕੁਝ ਢਿੱਲ ਦਿੱਤੀ ਜਾ ਰਹੀ ਹੈ। ਓਂਟਾਰੀਓ ਵਿਚ ਕੋਰੋਨਾ ਸੰਕਰਮਣ ਦੇ ਘੱਟ ਹੋ ਰਹੇ ਮਾਮਲੇ ਤੇ ਟੀਕਾਕਰਨ ਵਿਚ ਵੱਡੀ ਆਬਾਦੀ ਨੂੰ ਕਵਰ ਕੀਤੇ ਜਾਣ ਮਗਰੋਂ ਪਾਬੰਦੀਆਂ ਵਿਚ ਇਹ ਰਾਹਤ ਦਿੱਤੀ ਜਾ ਰਹੀ ਹੈ।

ਸ਼ੁੱਕਰਵਾਰ ਤੋਂ ਬਾਜ਼ਾਰ ਖੁੱਲ੍ਹ ਸਕਣਗੇ। ਹਾਲਾਂਕਿ, ਗੈਰ-ਜ਼ਰੂਰੀ ਰਿਟੇਲ ਸਟੋਰਾਂ ਜਾਂ ਦੁਕਾਨਾਂ ਨੂੰ 15 ਫ਼ੀਸਦ ਤੱਕ ਦੀ ਸਮਰੱਥਾ ਨਾਲ ਹੀ ਖੁੱਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ। ਉੱਥੇ ਹੀ, ਜ਼ਰੂਰੀ ਚੀਜ਼ਾਂ ਦੇ ਸਟੋਰ 25 ਫ਼ੀਸਦੀ ਸਮਰੱਥਾ ਤੱਕ ਨਾਲ ਕੰਮ ਕਰ ਸਕਦੇ ਹਨ। ਇਸ ਤੋਂ ਇਲਾਵਾ ਹੁਣ ਬਾਹਰੀ ਇਕੱਠ ਵਿਚ ਵੱਧ ਤੋਂ ਵੱਧ 10 ਲੋਕ ਇਕੱਠੇ ਹੋ ਸਕਦੇ ਹਨ। ਵਿਆਹ ਤੇ ਮਰਗਤ ਜਿਹੇ ਸਮਾਗਮਾਂ ਵਿਚ 2 ਮੀਟਰ ਦੀ ਸਰੀਰਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ। 

ਇਨਡੋਰ ਹੋਣ ਵਾਲੇ ਵਿਆਹ ਅਤੇ ਹੋਰ ਸਮਾਗਮਾਂ ਵਿਚ ਕਮਰੇ ਦੀ ਸਮਰੱਥਾ ਮੁਤਾਬਕ 15 ਫ਼ੀਸਦ ਲੋਕ ਇਕੱਠੇ ਹੋ ਸਕਣਗੇ। ਰੈਸਟੋਰੈਂਟਾਂ ਵਿਚ ਇਕ ਮੇਜ ‘ਤੇ ਖਾਣਾ ਖਾਣ ਲਈ ਚਾਰ ਲੋਕ ਬੈਠ ਸਕਦੇ ਹਨ। ਓਂਟਾਰੀਓ ਸਰਕਾਰ ਮੁਤਾਬਕ, 7 ਜੂਨ ਤੱਕ ਸੂਬੇ ਦੇ 72 ਫ਼ੀਸਦੀ ਤੋਂ ਵੱਧ ਬਾਲਗਾਂ ਨੂੰ ਪਹਿਲੀ ਖੁਰਾਕ ਲੱਗ ਚੁੱਕੀ ਹੈ। ਜਿਵੇਂ-ਜਿਵੇਂ ਸੂਬੇ ਵਿਚ ਲੋਕਾਂ ਨੂੰ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਲੱਗਣ ਦੀ ਗਿਣਤੀ ਵਿਚ ਵਾਧਾ ਹੋਵੇਗਾ ਉਸੇ ਮੁਤਾਬਕ, ਦੂਜੇ ਅਤੇ ਤੀਜੇ ਗੇੜ ਵਿਚ ਸੂਬੇ ਵਿਚ ਪਾਬੰਦੀਆਂ ਨੂੰ ਅੱਗੇ ਖੋਲ੍ਹਿਆ ਜਾਵੇਗਾ।

RELATED ARTICLES

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments