Sunday, May 12, 2024
Home India ਕੀ UP ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਣੇਗਾ ਪੂਰਵਾਂਚਲ ਸੂਬਾ?

ਕੀ UP ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਣੇਗਾ ਪੂਰਵਾਂਚਲ ਸੂਬਾ?

ਕੇਂਦਰੀ ਮੰਤਰੀ ਮੰਡਲ ‘ਚ ਵਿਸਥਾਰ ਅਤੇ ਫੇਰਬਦਲ ਦੀਆਂ ਅਟਕਲਾਂ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨਾਲ ਵਿਚਾਰ-ਵਟਾਂਦਰਾ ਕੀਤਾ। ਸਾਲ 2019 ‘ਚ ਲਗਾਤਾਰ ਦੂਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਮੋਦੀ ਨੇ ਆਪਣੇ ਮੰਤਰੀ ਮੰਡਲ ‘ਚ ਕੋਈ ਵਿਸਥਾਰ ਨਹੀਂ ਕੀਤਾ ਹੈ। ਉੱਤਰ ਪ੍ਰਦੇਸ਼ ‘ਚ ਮੰਤਰੀ ਮੰਡਲ ਵਿਸਥਾਰ ਅਤੇ ਫੇਰਬਦਲ ਦੀਆਂ ਅਟਕਲਾਂ ਹਨ। ਇਨ੍ਹਾਂ ਖ਼ਬਰਾਂ ਦਰਮਿਆਨ ਇਕ ਨਵੀਂ ਖ਼ਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਉੱਤਰ ਪ੍ਰਦੇਸ਼ ਨੂੰ 2 ਤੋਂ 3 ਹਿੱਸਿਆਂ ‘ਚ ਵੰਡਣ ਅਤੇ ਪੂਰਵਾਂਚਲ ਨੂੰ ਵੱਖਰਾ ਸੂਬਾ ਬਣਾਉਣ ‘ਤੇ ਵਿਚਾਰ ਕਰ ਰਹੀ ਹੈ। ਆਓ ਜਾਣਦੇ ਹਾਂ ਇਸ ਖ਼ਬਰ ਦੀ ਅਸਲੀ ਸੱਚਾਈ।

ਹੁਣ ਜੋ ਗੱਲਾਂ ਮੀਡੀਆ ‘ਚ ਚੱਲ ਰਹੀ ਹੈ ਉਸ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਤਿੰਨ ਸੂਬਿਆਂ ‘ਚ ਵੰਡੇਗਾ। ਇਕ ਹੋਵੇਗਾ ਉੱਤਰ ਪ੍ਰਦੇਸ਼ ਜਿਸ ਦੀ ਰਾਜਧਾਨੀ ਲਖਨਊ ਹੋਵੇਗੀ। ਇਸ ‘ਚ 20 ਜ਼ਿਲ੍ਹੇ ਹੋਣਗੇ। ਉੱਤਰ ਪ੍ਰਦੇਸ਼ ਦੀ ਵੰਡ ਤੋਂ ਬਾਅਦ ਦੂਜਾ ਸੂਬਾ ਬਣੇਗਾ ਬੁੰਦੇਲਖੰਡ, ਜਿਸ ਦੀ ਰਾਜਧਾਨੀ ਪ੍ਰਯਾਗਰਾਜ ਹੋਵੇਗੀ। ਇਸ ‘ਚ 17 ਜ਼ਿਲ੍ਹੇ ਸ਼ਾਮਲ ਹੋਣਗੇ, ਤੀਜਾ ਸੂਬਾ ਹੋਵੇਗਾ ਪੂਰਵਾਂਚ, ਜਿਸ ‘ਚ 23 ਜ਼ਿਲ੍ਹੇ ਹੋਣਗੇ ਅਤੇ ਇਸ ਦੀ ਰਾਜਧਾਨੀ ਹੋਵੇਗੀ ਗੋਰਖਪੁਰ। ਵਾਇਰਲ ਨਿਊਜ਼ ‘ਚ ਦਾਅਵਾ ਕੀਤਾ ਗਿਆ ਹੈ ਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੰਡ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਯੋਗੀ ਨਾਲ ਚਰਚਾ ਹੋਈ ਹੈ, ਇਸ ਦੇ ਨਾਲ ਹੀ ਵਾਇਰਲ ਨਿਊਜ਼ ‘ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਪੂਰਵਾਂਚਲ ਇਕ ਵੱਖਰਾ ਸੂਬਾ ਬਣ ਗਿਆ ਤਾਂ ਯੋਗੀ ਦਾ ਗੜ੍ਹ ਗੋਰਖਪੁਰ ਇਕ ਵੱਖਰੇ ਸੂਬੇ ‘ਚ ਆ ਜਾਵੇਗਾ। ਉੱਥੇ ਹੀ ਜਦੋਂ ਵਾਇਰਲ ਹੋ ਰਹੀ ਇਸ ਖ਼ਬਰ ਬਾਰੇ ਪੀ.ਆਈ.ਬੀ. ਨੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਹੈ ਕਿ ਇਹ ਖ਼ਬਰ ਫੇਕ ਹੈ, ਜਿਸ ਤੋਂ ਬਾਅਦ ਪੀ.ਆਈ.ਬੀ. ਵਲੋਂ ਟਵੀਟ ਕਰ ਕੇ ਕਿਹਾ ਗਿਆ ਕਿ ਇਹ ਖ਼ਬਰ ਫਰਜ਼ੀ ਹੈ। ਕੇਂਦਰ ਸਰਕਾਰ, ਉੱਤਰ ਪ੍ਰਦੇਸ਼ ਦੇ ਵੱਖਰੇ ਹਿੱਸੇ ਕਰਨ ਨਾਲ ਸੰਬੰਧਤ ਕੋਈ ਵਿਚਾਰ ਨਹੀਂ ਕਰ ਰਹੀ ਹੈ। ਇਸ ਲਈ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਇਨ੍ਹਾਂ ਖ਼ਬਰਾਂ ‘ਤੇ ਭਰੋਸਾ ਨਾ ਕਰੋ।

RELATED ARTICLES

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ ਸਰੀ: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਤਿੰਨ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ...

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ ਵਾਸ਼ਿੰਗਟਨ: ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ 26 ਸਾਲਾ ਭਾਰਤੀ ਵਿਦਿਆਰਥੀ ਦੋ ਮਈ...

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ -ਭਗਵੰਤ ਮਾਨ ਦੀ ਗੁਰਦਾਸਪੁਰ ਰੈਲੀ ਰੱਦ, ਕੇਜਰੀਵਾਲ ਨਾਲ ਮੁਲਾਕਾਤ ਲਈ ਜਾਣਗੇ ਦਿੱਲੀ ਨਵੀਂ ਦਿੱਲੀ: ਸੁਪਰੀਮ...

LEAVE A REPLY

Please enter your comment!
Please enter your name here

- Advertisment -

Most Popular

ਪੰਜਾਬ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਨੈਟਵਰਕ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਨੈਟਵਰਕ ਦਾ ਕੀਤਾ ਪਰਦਾਫਾਸ਼ ਚੰਡੀਗੜ੍ਹ/ਅੰਮ੍ਰਿਤਸਰ: ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ)...

ਪੰਜਾਬ ਦੇ ਮਸ਼ਹੂਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਨਹੀਂ ਰਹੇ

ਪੰਜਾਬ ਦੇ ਮਸ਼ਹੂਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਨਹੀਂ ਰਹੇ ਲੁਧਿਆਣਾ: ਪੰਜਾਬ ਦੇ ਮਸ਼ਹੂਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਨਹੀਂ ਰਹੇ। ਉਨ੍ਹਾਂ ਦੇ ਇੱਕ ਦੋਸਤ...

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ ਮੁੰਬਈ: ਪੰਜਾਬੀ ਅਦਾਕਾਰ ਅਤੇ ਫ਼ਨਕਾਰ ਐਮੀ ਵਿਰਕ ਤੇ ਅਦਾਕਾਰਾ ਸੋਨਮ ਬਾਜਵਾ...

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ ਸਰੀ: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਤਿੰਨ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ...

Recent Comments