Saturday, May 11, 2024
Home India ਕੋਵਿਡ-19: 5 ਹਜ਼ਾਰ ਪਾਕਿਸਤਾਨੀ ਸ਼ਰਨਾਰਥੀਆਂ ਨੂੰ ਵੀ ਲਾਈ ਜਾਵੇਗੀ ‘ਕੋਰੋਨਾ ਵੈਕਸੀਨ’

ਕੋਵਿਡ-19: 5 ਹਜ਼ਾਰ ਪਾਕਿਸਤਾਨੀ ਸ਼ਰਨਾਰਥੀਆਂ ਨੂੰ ਵੀ ਲਾਈ ਜਾਵੇਗੀ ‘ਕੋਰੋਨਾ ਵੈਕਸੀਨ’

ਇੰਦੌਰ — ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹਾ ਪ੍ਰਸ਼ਾਸਨ ਨੇ ਇੰਦੌਰ ’ਚ ਰਹਿ ਰਹੇ ਕਰੀਬ 5,000 ਪਾਕਿਸਤਾਨੀ ਸ਼ਰਨਾਰਥੀਆਂ ਨੂੰ ਵੀ ਕੋਵਿਡ-19 ਰੋਕੂ ਟੀਕਾ ਲਾਉਣ ਦਾ ਫ਼ੈਸਲਾ ਕੀਤਾ ਹੈ। ਸਿਹਤ ਮਹਿਕਮੇ ਦੇ ਇਕ ਆਲਾ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾਕਟਰ ਪ੍ਰਵੀਣ ਜੜੀਆ ਨੇ ਦੱਸਿਆ ਕਿ ਸਿੰਧੀ ਹਿੰਦੂ ਭਾਈਚਾਰੇ ਦੇ ਪਾਕਿਸਤਾਨੀ ਸ਼ਰਨਾਰਥੀਆਂ ਦੇ ਨੁਮਾਇੰਦਿਆਂ ਨੇ ਪ੍ਰਸ਼ਾਸਨ ਤੋਂ ਹਾਲ ਹੀ ਵਿਚ ਮੰਗ ਕੀਤੀ ਸੀ ਕਿ ਮਹਾਮਾਰੀ ਦੇ ਬਚਾਅ ਲਈ ਉਨ੍ਹਾਂ ਨੂੰ ਵੀ ਟੀਕਾ ਲਾਇਆ ਜਾਵੇ। ਉਨ੍ਹਾਂ ਨੇ ਦੱਸਿਆ ਕਿ ਪ੍ਰਦੇਸ਼ ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਇਹ ਮੰਗ ਮੰਨ ਲਈ ਗਈ ਹੈ।

ਪਾਕਿਸਤਾਨੀ ਸ਼ਰਨਾਰਥੀ ਸ਼ਹਿਰ ਦੇ ਟੀਕਾਕਰਨ ਕੇਂਦਰਾਂ ’ਤੇ ਪਛਾਣ ਪੱਤਰ ਦੇ ਰੂਪ ਵਿਚ ਆਪਣਾ ਪਾਸਪੋਰਟ ਵਿਖਾ ਕੇ ਕੋਵਿਡ-19 ਰੋਕੂ ਟੀਕਾ ਲਗਵਾ ਸਕਣਗੇ। ਜੜੀਆ ਨੇ ਇਕ ਅਨੁਮਾਨ ਦੇ ਹਵਾਲੇ ਤੋਂ ਦੱਸਿਆ ਕਿ ਇੰਦੌਰ ਵਿਚ ਕਰੀਬ 5,000 ਪਾਕਿਸਤਾਨੀ ਸ਼ਰਨਾਰਥੀ ਰਹਿੰਦੇ ਹਨ ਅਤੇ ਇਨ੍ਹਾਂ ’ਚੋਂ ਜ਼ਿਆਦਾਤਰ ਲੋਕ ਸ਼ਹਿਰ ਦੇ ਸਿੰਧੀ ਕਾਲੋਨੀ ਖੇਤਰ ਵਿਚ ਵਸੇ ਹਨ। ਉਨ੍ਹਾਂ ਆਖਿਆ ਕਿ ਅਸੀਂ ਮਨੁੱਖਤਾ ਦੇ ਆਧਾਰ ’ਤੇ ਸਾਰੇ ਬਾਲਗਾਂ ਨੂੰ ਕੋਵਿਡ-19 ਰੋਕੂ ਟੀਕਾ ਲਗਾ ਰਹੇ ਹਾਂ। ਪਿਛਲੇ ਮਹੀਨੇ ਅਸੀਂ ਕਿਸੇ ਕੰਮ ਤੋਂ ਇੰਦੌਰ ਆਏ ਨੀਦਰਲੈਂਡ ਦੇ ਇਕ ਨਾਗਰਿਕ ਨੂੰ ਵੀ ਟੀਕਾ ਲਾਇਆ ਸੀ। 

ਜ਼ਿਕਰਯੋਗ ਹੈ ਕਿ ਇੰਦੌਰ, ਸੂਬੇ ਵਿਚ ਕੋਵਿਡ-19 ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਜ਼ਿਲ੍ਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਮਹਾਮਾਰੀ ਦੇ ਕੁੱਲ 1.52 ਲੱਖ ਮਰੀਜ਼ ਮਿਲੇ ਹਨ। ਇਨ੍ਹਾਂ ’ਚੋਂ 1,370 ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ। 35 ਲੱਖ ਦੀ ਆਬਾਦੀ ਵਾਲੇ ਜ਼ਿਲ੍ਹੇ ਵਿਚ ਹੁਣ ਤੱਕ 13.53 ਲੱਖ ਲੋਕਾਂ ਨੂੰ ਕੋਰੋਨਾ ਟੀਕੇ ਦੀ ਪਹਿਲੀ ਖ਼ੁਰਾਕ ਲਾਈ ਜਾ ਚੁੱਕੀ ਹੈ। ਇਨ੍ਹਾਂ ’ਚ ਸ਼ਾਮਲ 2.35 ਲੱਖ ਲੋਕਾਂ ਨੂੰ ਇਸ ਟੀਕੇ ਦੀਆਂ ਦੋਵੇਂ ਖ਼ੁਰਾਕਾਂ ਲਾਈਆਂ ਜਾ ਚੁੱਕੀਆਂ ਹਨ।

RELATED ARTICLES

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ ਸਰੀ: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਤਿੰਨ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ...

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ

ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ ਭਾਰਤੀ ਵਿਦਿਆਰਥੀ ਦੋ ਮਈ ਤੋਂ ਲਾਪਤਾ ਵਾਸ਼ਿੰਗਟਨ: ਅਮਰੀਕਾ ਦੇ ਸ਼ਿਕਾਗੋ ’ਚ ਰਹਿਣ ਵਾਲਾ 26 ਸਾਲਾ ਭਾਰਤੀ ਵਿਦਿਆਰਥੀ ਦੋ ਮਈ...

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ -ਭਗਵੰਤ ਮਾਨ ਦੀ ਗੁਰਦਾਸਪੁਰ ਰੈਲੀ ਰੱਦ, ਕੇਜਰੀਵਾਲ ਨਾਲ ਮੁਲਾਕਾਤ ਲਈ ਜਾਣਗੇ ਦਿੱਲੀ ਨਵੀਂ ਦਿੱਲੀ: ਸੁਪਰੀਮ...

LEAVE A REPLY

Please enter your comment!
Please enter your name here

- Advertisment -

Most Popular

ਪੰਜਾਬ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਨੈਟਵਰਕ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਨੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਨੈਟਵਰਕ ਦਾ ਕੀਤਾ ਪਰਦਾਫਾਸ਼ ਚੰਡੀਗੜ੍ਹ/ਅੰਮ੍ਰਿਤਸਰ: ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ)...

ਪੰਜਾਬ ਦੇ ਮਸ਼ਹੂਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਨਹੀਂ ਰਹੇ

ਪੰਜਾਬ ਦੇ ਮਸ਼ਹੂਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਨਹੀਂ ਰਹੇ ਲੁਧਿਆਣਾ: ਪੰਜਾਬ ਦੇ ਮਸ਼ਹੂਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਨਹੀਂ ਰਹੇ। ਉਨ੍ਹਾਂ ਦੇ ਇੱਕ ਦੋਸਤ...

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਕੁੜੀ ਹਰਿਆਣੇ ਵੱਲ ਦੀ’ ਅਗਲੇ ਮਹੀਨੇ ਮੁੰਬਈ: ਪੰਜਾਬੀ ਅਦਾਕਾਰ ਅਤੇ ਫ਼ਨਕਾਰ ਐਮੀ ਵਿਰਕ ਤੇ ਅਦਾਕਾਰਾ ਸੋਨਮ ਬਾਜਵਾ...

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ

ਨਿੱਝਰ ਮਾਮਲੇ ‘ਚ ਵਿਦੇਸ਼ ਮੰਤਰਾਲੇ ਦਾ ਬਿਆਨ, ਕੈਨੇਡਾ ਨੇ ਨਹੀਂ ਦਿੱਤਾ ਸਬੂਤ ਸਰੀ: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਵਿੱਚ ਤਿੰਨ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ...

Recent Comments