Monday, May 20, 2024
Home International ਚੀਨ 'ਚ ਫਿਰ ਪਰਤਿਆ ਕੋਰੋਨਾ, ਆਸਟ੍ਰੇਲੀਆ ਨੇ ਬ੍ਰਿਸਬੇਨ 'ਚ ਵਧਾਇਆ ਲਾਕਡਾਊਨ ਤਾਂ...

ਚੀਨ ‘ਚ ਫਿਰ ਪਰਤਿਆ ਕੋਰੋਨਾ, ਆਸਟ੍ਰੇਲੀਆ ਨੇ ਬ੍ਰਿਸਬੇਨ ‘ਚ ਵਧਾਇਆ ਲਾਕਡਾਊਨ ਤਾਂ ਅਮਰੀਕਾ ‘ਚ ਵੀ ਵਿਗੜੇ ਹਾਲਾਤ

ਬੀਜਿੰਗ, ਏਜੰਸੀਆਂ : ਇਕ ਵਾਰ ਫਿਰ ਤੋਂ ਚੀਨ ‘ਚ ਕੋਰੋਨਾ ਵਾਇਰਸ ਦਾ ਕਹਿਰ ਵਧ ਰਿਹਾ ਹੈ। ਵੂਹਾਨ ਸ਼ਹਿਰ ਤੋਂ ਫੈਲੇ ਇਸ ਸੰਕ੍ਰਮਣ ਤੋਂ ਹਾਲੇ ਤਕ ਪੂਰੀ ਦੁਨੀਆ ਜੂਝ ਰਹੀ ਹੈ। ਨਿਊਜ਼ ਏਜੰਸੀ ਆਈਏਐਨਐਸ ਮੁਤਾਬਕ ਜਿਆਂਗਸੂ ਸੂਬੇ ‘ਚ ਸਥਾਨਕ ਪੱਧਰ ‘ਤੇ ਸੰਕ੍ਰਮਣ ਦੇ 40 ਨਵੇਂ ਮਾਮਲੇ ਸਾਹਮਣੇ ਆਏ ਹਨ। ਸਥਾਨਕ ਸਿਹਤ ਕਮਿਸ਼ਨ ਨੇ ਸੋਮਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ। ਇਨ੍ਹਾਂ ‘ਚ ਸੂਬਾਈ ਰਾਜਧਾਨੀ ਨਾਨਜਿੰਗ ‘ਚ 11, ਯੰਗਜਹੌ ਸ਼ਹਿਰ ‘ਚ 26 ਤੇ ਹੁਆਆਨ ‘ਚ ਤਿੰਨ ਹੋਰ ਲੋਕ ਸ਼ਾਮਲ ਹਨ। ਸਾਰੇ ਸੰਕ੍ਰਮਿਤ ਰੋਗੀਆਂ ਨੂੰ ਇਲਾਜ ਹਸਪਤਾਲਾਂ ‘ਚ ਇਲਾਜ ਲਈ ਭੇਜਿਆ ਗਿਆ ਹੈ।

9.3 ਮਿਲੀਅਨ ਤੋਂ ਜ਼ਿਆਦਾ ਦੀ ਆਬਾਦੀ ਵਾਲੀ ਸੂਬਾਈ ਰਾਜਧਾਨੀ ‘ਚ ਕੁੱਲ 215 ਸਥਾਨਕ ਰੂਪ ‘ਚ ਮਾਮਲੇ ਦਰਜ ਹੋਏ ਹਨ। ਮੌਜੂਦਾ ਸਮੇਂ ‘ਚ ਜਿਆਂਗਸੂ ‘ਚ 297 ਮਰੀਜ਼ ਹਾਲੇ ਵੀ ਹਸਪਤਾਲ ‘ਚ ਭਰਤੀ ਹਨ ਜਿਨ੍ਹਾਂ ‘ਚ 282 ਸਥਾਨਕ ਰੂਪ ਤੋਂ ਪ੍ਰਸਾਰਿਤ ਮਾਮਲੇ ਸ਼ਾਮਲ ਹਨ।
ਚੀਨ ਦੇ 18 ਸੂਬਿਆਂ ‘ਚ ਫੈਲਿਆ ਡੈਲਟਾ ਵੇਰੀਐਂਟ

ਜ਼ਿਕਰਯੋਗ ਹੈ ਕਿ ਚੀਨ ਦੇ 18 ਸੂਬਿਆਂ ‘ਚ ਕੋਰੋਨਾ ਦਾ ਡੈਲਟਾ ਵੇਰੀਐਂਟ ਫੈਲ ਚੁੱਕਾ ਹੈ। ਇਨ੍ਹਾਂ ਸੂਬਿਆਂ ਦੇ 27 ਸ਼ਹਿਰਾਂ ‘ਚ ਪਿਛਲੇ 10 ਦਿਨਾਂ ‘ਚ ਸੰਕ੍ਰਮਣ ਦੇ 300 ਮਾਮਲੇ ਵੀ ਦਰਜ ਹੋਏ ਹਨ। ਇਨ੍ਹਾਂ ਸ਼ਹਿਰਾਂ ‘ਚ ਬੀਜਿੰਗ, ਜਿਆਂਗਸੂ ਤੇ ਸਿਚੂਆਨ ਸ਼ਾਮਲ ਹਨ।

ਅਮਰੀਕਾ ਦਾ ਫਲੋਰਿਡਾ ਬਣਿਆ ਕੋਰੋਨਾ ਦਾ ਨਵਾਂ ਹਾਟ ਸਪਾਟ

ਜ਼ਿਕਰਯੋਗ ਹੈ ਕਿ ਦੁਨੀਆ ‘ਚ ਕੋਰੋਨਾ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਅਮਰੀਕਾ ਇਸ ਸਮੇਂ ਬੇਹੱਦ ਹੀ ਬੁਰੀ ਸਥਿਤੀ ‘ਚ ਹੈ। ਫਲੋਰਿਡਾ ਕੋਰੋਨਾ ਵਾਇਰਸ ਦਾ ਨਵਾਂ ਹਾਟਸਪਾਟ ਬਣ ਚੁੱਕਾ ਹੈ। ਰਿਪੋਰਟ ਮੁਤਾਬਕ ਫਲੋਰਿਡਾ ‘ਚ ਕੋਰੋਨਾ ਦੇ 21,683 ਨਵੇਂ ਮਾਮਲੇ ਦਰਜ ਹੋਏ ਹਨ। ਜ਼ਿਕਰਯੋਗ ਹੈ ਕਿ ਇੱਥੇ ਮਹਾਮਾਰੀ ਦੀ ਸ਼ੁਰੂਆਤ ਤੋਂ ਬਾਅਦ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਇਕ ਦਿਨ ‘ਚ ਏਨੇ ਜ਼ਿਆਦਾ ਕੇਸ ਦਰਜ ਹੋਏ ਹੋਣ। ਦੂਜੇ ਪਾਸੇ ਆਸਟ੍ਰੇਲੀਆ ‘ਚ ਕੋਰੋਨਾ ਪਾਬੰਦੀਆਂ ਤੋਂ ਬਾਅਦ ਵੀ ਲਗਾਤਾਰ ਮਾਮਲੇ ਵਧ ਰਹੇ ਹਨ। ਤਾਜ਼ਾ ਰਿਪੋਰਟ ਮੁਤਾਬਕ ਆਸਟ੍ਰੇਲੀਆ ਨੇ ਬ੍ਰਿਸਬੇਨ ‘ਚ ਲਾਕਡਾਊਨ ਨਾਲ ਪਾਬੰਦੀਆਂ ਨੂੰ ਹੋਰ ਵਧਾ ਦਿੱਤਾ ਹੈ।

RELATED ARTICLES

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments