Saturday, May 18, 2024
Home Punjab ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਦੀਆਂ ਚਰਚਾਵਾਂ ਨੂੰ ਸੁਖਜਿੰਦਰ...

ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਦੀਆਂ ਚਰਚਾਵਾਂ ਨੂੰ ਸੁਖਜਿੰਦਰ ਰੰਧਾਵਾ ਨੇ ਕੀਤਾ ਖਾਰਿਜ

ਚੰਡੀਗੜ੍ਹ: 40 ਕਾਂਗਰਸੀ ਵਿਧਾਇਕਾਂ ਵਲੋਂ ਕਾਂਗਰਸ ਹਾਈਕਮਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖਣ ਦੇ ਸਵਾਲ ‘ਤੇ ਸ਼ੁੱਕਰਵਾਰ ਨੂੰ ਮੰਤਰੀ ਸੁਖਜਿੰਦਰ ਰੰਧਾਵਾ ਭੜਕ ਉਠੇ। ਉਨ੍ਹਾਂ ਹਾਈਕਮਾਨ ਨੂੰ ਚਿੱਠੀ ਭੇਜਣ ਦੀਆਂ ਚਰਚਾਵਾਂ ਨੂੰ ਪੂਰੀ ਤਰ੍ਹਾਂ ਖਾਰਿਜ ਕਰਦਿਆਂ ਕਿਹਾ ਕਿ ਜਿਸ ਖਿਆਲੀ ਚਿੱਠੀ ਨੂੰ ਬੇਵਜ੍ਹਾ ਚਰਚਾ ਵਿਚ ਲਿਆਂਦਾ ਜਾ ਰਿਹਾ ਹੈ, ਉਹ ਪੰਜਾਬ ਦੀ ਰਾਜਨੀਤੀ ਨੂੰ ਗੰਦਾ ਕਰਨ ਦੀ ਕੋਸ਼ਿਸ਼ ਮਾਤਰ ਹੈ ਤਾਂ ਕਿ ਸਿਆਸਤਦਾਨਾਂ ਨੂੰ ਬਦਨਾਮ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਇਕ ਵਰਗ ਜਾਣਬੁੱਝ ਕੇ ਭਰਮ ਫੈਲਾਅ ਰਿਹਾ ਹੈ। ਰੰਧਾਵਾ ਨੇ ਇਹ ਵੀ ਕਿਹਾ ਕਿ ਬਹੁਤ ਪਹਿਲਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਹੋਈ ਬੈਠਕ ਤੋਂ ਬਾਅਦ ਕੈਪਟਨ ਖ਼ਿਲਾਫ਼ ਇਕ ਚਿੱਠੀ ਲਿਖੀ ਗਈ ਸੀ। ਉਦੋਂ ਬਕਾਇਦਾ ਜਨਤਕ ਮੰਚ ‘ਤੇ ਚਿੱਠੀ ਦਾ ਖੁਲਾਸਾ ਕੀਤਾ ਗਿਆ ਸੀ ਅਤੇ ਨਾਲ ਹੀ, ਇਸ ਚਿੱਠੀ ਨੂੰ ਲੈ ਕੇ 5 ਕਾਂਗਰਸੀ ਨੇਤਾਵਾਂ ਦਾ ਇਕ ਵਫ਼ਦ ਦੇਹਰਾਦੂਨ ਵਿਚ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੂੰ ਵੀ ਮਿਲਿਆ ਸੀ ਅਤੇ ਉਦੋਂ ਵੀ ਵਫ਼ਦ ਨੇ ਜਨਤਕ ਮੰਚ ‘ਤੇ ਖੁੱਲ੍ਹ ਕੇ ਆਪਣੀ ਗੱਲ ਰੱਖੀ ਸੀ। ਇਸ ਤੋਂ ਬਾਅਦ ਤੋਂ ਦੁਬਾਰਾ ਕੋਈ ਚਿੱਠੀ ਨਹੀਂ ਲਿਖੀ ਗਈ ਹੈ। ਅਜਿਹੇ ਵਿਚ ਹਾਈਕਮਾਨ ਨੂੰ ਚਿੱਠੀ ਭੇਜਣ ਦੀ ਚਰਚਾ ਦਾ ਕੋਈ ਮਤਲਬ ਹੀ ਨਹੀਂ ਹੈ।

ਉਥੇ ਹੀ, ਵਿਧਾਇਕ ਰਾਜ ਕੁਮਾਰ ਵੇਰਕਾ ਨੇ ਵੀ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਨਾ ਤਾਂ ਕੋਈ ਚਿੱਠੀ ਲਿਖੀ ਗਈ ਹੈ ਅਤੇ ਨਾ ਹੀ ਕੋਈ ਚਿੱਠੀ ਸਾਹਮਣੇ ਆਈ ਹੈ। ਇਹ ਸਭ ਸਿਰਫ਼ ਕਿਆਸਰਾਈਆਂ ਹਨ, ਜਿਨ੍ਹਾਂ ਦਾ ਜ਼ਮੀਨੀ ਹਕੀਕਤ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਇੱਥੋਂ ਤੱਕ ਕਿ ਕਿਸੇ ਵੀ ਨੇਤਾ ਨੇ ਵਿਧਾਇਕ ਦਲ ਦੀ ਬੈਠਕ ਬੁਲਾਉਣ ਤਕ ਦੀ ਕੋਈ ਬੇਨਤੀ ਨਹੀਂ ਕੀਤੀ ਹੈ। ਇਸ ਸਬੰਧੀ ਕਿਸੇ ਦਾ ਬਿਆਨ ਤੱਕ ਸਾਹਮਣੇ ਨਹੀਂ ਆਇਆ ਹੈ। ਇਹ ਕੁਝ ਲੋਕਾਂ ਦੀ ਆਪਣੀ ਬਣਾਈ ਹੋਈ ਗੱਲ ਹੈ। ਵੇਰਕਾ ਨੇ ਇਹ ਵੀ ਕਿਹਾ ਕਿ ਮੌਜੂਦਾ ਸਮੇਂ ਵਿਚ ਜੋ ਬੈਠਕਾਂ ਦਾ ਦੌਰ ਚੱਲ ਰਿਹਾ ਹੈ, ਉਹ ਵੱਖ ਹੋਣ ਲਈ ਨਹੀਂ ਸਗੋਂ ਇਕੱਠੇ ਹੋਣ ਲਈ ਕੀਤੀਆਂ ਜਾ ਰਹੀਆਂ ਬੈਠਕਾਂ ਹਨ।

RELATED ARTICLES

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments