Saturday, November 16, 2024
Home Health & Fitness ਰੂਸ 'ਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਹੁਣ ਤੱਕ ਦੇ ਸਭ ਤੋਂ...

ਰੂਸ ‘ਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਹੁਣ ਤੱਕ ਦੇ ਸਭ ਤੋਂ ਜ਼ਿਆਦਾ ਮਾਮਲੇ

ਮਾਸਕੋ-ਰੂਸ ‘ਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ 34,303 ਨਵੇਂ ਮਾਮਲੇ ਸਾਹਮਣੇ ਆਏ ਹਨ ਜੋ ਇਕ ਮਹੀਨੇ ਪਹਿਲਾਂ ਦੇ ਰੋਜ਼ਾਨਾ ਤੋਂ 70 ਫੀਸਦੀ ਜ਼ਿਆਦਾ ਹਨ। ਦੇਸ਼ ‘ਚ ਇਸ ਮਹਾਮਾਰੀ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਰਾਸ਼ਟਰੀ ਕੋਰੋਨਾ ਵਾਇਰਸ ਟਾਸਕ ਫੋਰਸ ਨੇ ਐਤਵਾਰ ਨੂੰ ਦੱਸਿਆ ਕਿ ਪਿਛਲੇ ਇਕ ਕੋਵਿਡ-19 ਦੇ 34,303 ਨਵੇਂ ਮਰੀਜ਼ਾਂ ਦਾ ਪਤਾ ਚੱਲਿਆ ਜਦਕਿ ਇਕ ਮਹੀਨੇ ਪਹਿਲਾਂ 19 ਸਤੰਬਰ ਨੂੰ 20,174 ਨਵੇਂ ਮਾਮਲੇ ਸਾਹਮਣੇ ਆਏ ਸਨ।

ਦੇਸ਼ ‘ਚ ਐਤਵਾਰ ਨੂੰ ਕੋਵਿਡ-19 ਦੇ 999 ਮਰੀਜ਼ਾਂ ਦੀ ਜਾਨ ਗਈ ਜੋ ਸ਼ਨੀਵਾਰ ਨੂੰ ਹੋਈਆਂ 1002 ਮੌਤਾਂ ‘ਤੋਂ ਸਿਰਫ ਥੋੜੀਆਂ ਘੱਟ ਹਨ। ਰੂਸੀ ਅਧਿਕਾਰੀਆਂ ਨੇ ਲਾਟਰੀਆਂ, ਬੋਨਸ ਅਤੇ ਹੋਰ ਪ੍ਰੋਤਸਾਹਨ ਰਿਆਇਤਾਂ ਨਾਲ ਟੀਕਾਕਰਨ ਦੀ ਰਫਤਾਰ ਵਧਾਉਣ ਦੀ ਕੋਸ਼ਿਸ਼ ਕੀਤੀ ਹੈ ਪਰ ਟੀਕਿਆਂ ਦੇ ਪ੍ਰਤੀ ਵਿਆਪਕ ਸੰਦੇਹਵਾਦ ਅਤੇ ਅਧਿਕਾਰੀਆਂ ਦੇ ਵਿਵਾਦਪੂਰਨ ਸੰਕੇਤਾਂ ਦੇ ਚੱਲਦੇ ਇਨ੍ਹਾਂ ਕੋਸ਼ਿਸ਼ਾਂ ਨੂੰ ਧੱਕਾ ਲੱਗਿਆ ਹੈ।

ਸਰਕਾਰ ਨੇ ਇਸ ਹਫਤੇ ਕਿਹਾ ਕਿ ਦੇਸ਼ ਦੀ ਕਰੀਬ 14.6 ਕਰੋੜ ਦੀ ਆਬਾਦੀ ‘ਚੋਂ ਕਰੀਬ 4.3 ਕਰੋੜ ਭਾਵ 29 ਫੀਸਦੀ ਦਾ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਿਆ ਹੈ। ਇਨ੍ਹੀਂ ਵੱਡੀ ਗਿਣਤੀ ‘ਚ ਕੋਵਿਡ-19 ਦੇ ਮਰੀਜ਼ਾਂ ਦੀ ਮੌਤ ਤੋਂ ਬਾਅਦ ਵੀ ਕ੍ਰੈਮਲਿਨ ਨੇ ਨਵਾਂ ਰਾਸ਼ਟਰੀ ਲਾਕਡਾਊਨ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ ਜਿਵੇਂ ਸ਼ੁਰੂਆਤੀ ਦੌਰ ‘ਚ ਲਾਇਆ ਗਿਆ ਸੀ। ਉਸ ਨੇ ਖੇਤਰੀ ਪ੍ਰਸ਼ਾਸਨਾਂ ਨੂੰ ਕੋਰੋਨਾ ਵਾਇਰਸ ਪਾਬੰਦੀਆਂ ਲਾਉਣ ਦਾ ਅਧਿਕਾਰੀ ਪ੍ਰਦਾਨ ਕੀਤਾ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ -ਫੌਜ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ Dhaka ਢਾਕਾ: ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ...

ਨਰਸਿੰਗ ਦਾਖਲਿਆਂ ‘ਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਵਿਜੀਲੈਂਸ ਵੱਲੋਂ ਗ੍ਰਿਫਤਾਰ

ਨਰਸਿੰਗ ਦਾਖਲਿਆਂ 'ਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਵਿਜੀਲੈਂਸ ਵੱਲੋਂ ਗ੍ਰਿਫਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.)...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments