Saturday, November 16, 2024
Home Punjab ਸਿੰਘੂ ਬਾਰਡਰ ਕਤਲ ਕੇਸ : ਜਥੇਦਾਰ ਅਕਾਲ ਤਖ਼ਤ ਨੇ ਹਿੰਸਕ ਘਟਨਾ ਦੀ...

ਸਿੰਘੂ ਬਾਰਡਰ ਕਤਲ ਕੇਸ : ਜਥੇਦਾਰ ਅਕਾਲ ਤਖ਼ਤ ਨੇ ਹਿੰਸਕ ਘਟਨਾ ਦੀ ਨਿਖੇਧੀ ਤਾਂ ਨਹੀਂ ਕੀਤੀ ਪਰ ਇਹ 3 ਖਦਸ਼ੇ ਪ੍ਰਗਟਾਏ

ਦਿੱਲੀ ਦੇ ਸਿੰਘੂ ਬਾਰਡਰ ਉੱਤੇ ਸੰਯੁਕਤ ਕਿਸਾਨ ਮੋਰਚੇ ਦੇ ਮੰਚ ਨੇੜੇ 15 ਅਕਤੂਬਰ ਦੀ ਸਵੇਰ ਹੋਏ ਇੱਕ ਕਤਲ ਤੋਂ ਬਾਅਦ ਇਸ ਮਾਮਲੇ ਬਾਰੇ ਲਗਾਤਾਰ ਵੱਖੋ-ਵੱਖ ਪ੍ਰਤੀਕਰਮ ਆ ਰਹੇ ਹਨ।

ਤਾਜ਼ਾ ਪ੍ਰਤੀਕਰਮ ਅਕਾਲ ਤਖ਼ਤ ਸਾਹਿਬ ਦੇ ਜਥੇਬਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਆਇਆ ਹੈ।

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮਾਮਲੇ ਦੀ ਹਰ ਪਹਿਲੂ ਦੀ ਜਾਂਚ ਕਰਕੇ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਦੀ ਮੰਗ ਕੀਤੀ ਹੈ।

ਜਥੇਦਾਰ ਨੇ ਇਸ ਹਿੰਸਕ ਘਟਨਾ ਪਿੱਛੇ ਬੀਤੇ 6 ਸਾਲਾਂ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਵਿਚ ਇਨਸਾਫ਼ ਨਾ ਹੋਣ ਨੂੰ ਇੱਕ ਮੁੱਖ ਕਾਰਨ ਦੱਸਿਆ ਹੈ।

ਇਹ ਵੀ ਪੜ੍ਹੋ:

ਡੂੰਘਾਈ ਨਾਲ ਹੋਵੇ ਹਰ ਪਹਿਲੂ ਦੀ ਜਾਂਚ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਨੂੰ ਕਾਨੂੰਨ ਦੇ ਰਾਜ ਦੀ ਅਸਫਲਤਾ ਦਾ ਸਿੱਟਾ ਦੱਸਿਆ ਹੈ।

ਇੱਕ ਬਿਆਨ ਰਾਹੀ ਉਨ੍ਹਾਂ ਇਸ ਘਟਨਾ ਦੇ ਡੂੰਘਾਈ ਨਾਲ ਹਰ ਪਹਿਲੂ ਤੇ ਪਿਛੋਕੜ ਦੀ ਗੰਭੀਰਤਾ ਨਾਲ ਜਾਂਚ ਕਰਕੇ ਸਾਰੀ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਮਾਮਲੇ ਦੇ ਹਰ ਪੱਖ ਨਾਲ ਜਾਂਚ ਕਰਕੇ ਹੀ ਦੁਨੀਆਂ ਸਾਹਮਣੇ ਸਿੱਖ ਕੌਮ ਦਾ ਸਹੀ ਪੱਖ ਪੇਸ਼ ਕੀਤਾ ਜਾ ਸਕੇਗਾ।

ਇਸ ਦੇ ਨਾਲ ਉਨ੍ਹਾਂ ਸਰਕਾਰ ਤੇ ਪੁਲਿਸ ਨੂੰ ਵੀ ਕਿਹਾ ਕਿ ਸਿੰਘੂ ਬਾਰਡਰ ਘਟਨਾ ਦੀ ਧਾਰਮਿਕ ਸੰਵੇਦਨਸ਼ੀਲਤਾ ਤੇ ਭਾਵਨਾਤਮਕ ਗੰਭੀਰਤਾ ਨੂੰ ਵੇਖਦਿਆਂ ਇਸ ਨੂੰ ਸਿਰਫ਼ ਅਮਨ ਤੇ ਕਾਨੂੰਨ ਦੇ ਮਸਲੇ ਵਜੋਂ ਨਾ ਲਿਆ ਜਾਵੇ।

ਉਨ੍ਹਾਂ ਮੀਡੀਆ ਨੂੰ ਵੀ ਸਿੰਘੂ ਬਾਰਡਰ ਦੀ ਘਟਨਾ ਦੇ ਅਧੂਰੇ ਪੱਖ ਦਿਖਾ ਕੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਤੋਂ ਗੁਰੇਜ਼ ਕਰਨ ਦੀ ਨਸੀਹਤ ਦਿੱਤੀ।

ਬੇਅਦਬੀ ਦੀਆਂ ਘਟਨਾਵਾਂ ਦਾ ਰੋਹ ਹਿੰਸਾ ਦਾ ਕਾਰਨ

ਜਥੇਦਾਰ ਦਾ ਕਹਿਣਾ ਸੀ ਕਿ ਮੀਡੀਆ ਦਾ ਕੰਮ ਹਰੇਕ ਪੱਖ ਨੂੰ ਪੇਸ਼ ਕਰਕੇ ਸਿੱਟਾ ਕੱਢਣ ਦਾ ਫੈਸਲਾ ਪਾਠਕਾਂ ‘ਤੇ ਛੱਡਣਾ ਹੁੰਦਾ ਹੈ ਨਾ ਕਿ ਖੁਦ ਹੀ ਜੱਜ ਬਣ ਕੇ ਫੈਸਲਾ ਸੁਣਾਉਣਾ।

ਗਿਆਨੀ ਹਰਪ੍ਰੀਤ ਸਿੰਘ ਨੇ ਲਿਖਤੀ ਬਿਆਨ ਵਿਚ ਆਖਿਆ, ”ਸਿੰਘੂ ਬਾਰਡਰ ਵਿਖੇ 15 ਅਕਤੂਬਰ ਨੂੰ ਤੜਕੇ ਵਾਪਰੀ ਘਟਨਾ ਦੇ ਪਿਛੋਕੜ ਵਿਚ ਪਿਛਲੇ ਪੰਜ-ਛੇ ਸਾਲਾਂ ਦੌਰਾਨ ਪੰਜਾਬ ਵਿਚ 400 ਤੋਂ ਵੱਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਵਾਪਰ ਚੁੱਕੀਆਂ ਘਟਨਾਵਾਂ ਹਨ।”

ਸਿੰਘੂ ਬਾਰਡਰ ‘ਤੇ ਕਤਲ ਹੋਏ ਲਖਬੀਰ ਦੀ ਭੈਣ ਨਾਲ ਆਖਰੀ ਗੱਲਬਾਤ- ਵੀਡੀਓ

ਜਥੇਦਾਰ ਦਾ ਕਹਿਣਾ ਸੀ, ”ਬੇਅਦਬੀ ਦੀਆਂ ਘਟਨਾਵਾਂ ਵਿਚ ਕਾਨੂੰਨ ਕਿਸੇ ਇੱਕ ਵੀ ਦੋਸ਼ੀ ਨੂੰ ਅਜਿਹੀ ਮਿਸਾਲੀ ਸਜ਼ਾ ਨਹੀਂ ਦੇ ਸਕਿਆ ਜੋ ਸਿੱਖਾਂ ਦੇ ਜ਼ਖ਼ਮਾਂ ‘ਤੇ ਮਰਹੱਮ ਲਗਾਉਣ ਦਾ ਕੰਮ ਕਰਦੀ।”

ਉਨ੍ਹਾਂ ਕਿਹਾ ਕਿ ਸਿੱਖਾਂ ਲਈ ਆਪਣੇ ਇਸ਼ਟ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਉੱਪਰ ਕੁਝ ਵੀ ਨਹੀਂ ਹੈ ਪਰ ਜਿਸ ਤਰ੍ਹਾਂ ਪਿਛਲੇ ਸਮੇਂ ਤੋਂ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦੋਸ਼ੀਆਂ ਨੂੰ ਮਾਨਸਿਕ ਰੋਗੀ ਕਹਿ ਕੇ ਪੂਰੀ ਸਾਜ਼ਿਸ਼ ਨੂੰ ਨੰਗਾ ਕਰਨ ਤੋਂ ਕਾਨੂੰਨ ਵਿਵਸਥਾ ਅਸਮਰੱਥਾ ਜਤਾਉਂਦੀ ਆ ਰਹੀ ਹੈ, ਉਸ ਨਾਲ ਸਿੱਖਾਂ ਦੀ ਕਾਨੂੰਨ ਪ੍ਰਤੀ ਭਰੋਸੇ ਦੀ ਭਾਵਨਾ ਨੂੰ ਭਾਰੀ ਠੇਸ ਪਹੁੰਚੀ ਹੈ।

ਰਾਜ ਦੇ ਕਾਨੂੰਨ ਦੀ ਅਸਫ਼ਲਤਾ

ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸੰਯੁਕਤ ਰਾਸ਼ਟਰ ਸੰਘ ਵੱਲੋਂ ਬਣਾਏ ਮਨੁੱਖੀ ਹੱਕਾਂ ਦੇ ਆਲਮੀ ਐਲਾਨਨਾਮੇ ਦੀ ਮੁੱਢਲੀ ਭੂਮਿਕਾ ਵਿਚ ਵੀ ਲਿਖਿਆ ਹੈ ਕਿ , ‘ਕੋਈ ਵੀ ਮਨੁੱਖ ਹਿੰਸਕ ਰਸਤੇ ‘ਤੇ ਤਦ ਹੀ ਤੁਰਦਾ ਹੈ, ਜੇ ਕਾਨੂੰਨ ਦਾ ਰਾਜ ਉਸ ਦੇ ਮਨੁੱਖੀ ਹੱਕਾਂ ਨੂੰ ਸੁਰੱਖਿਅਤ ਰੱਖਣ ‘ਚ ਅਸਫਲ ਹੋ ਜਾਂਦਾ ਹੈ।’

ਇਸ ਤਰ੍ਹਾਂ ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਸਿੱਖਾਂ ਲਈ ਅਸਹਿਣਯੋਗ ਘਟਨਾਵਾਂ ਦੇ ਮਾਮਲੇ ਵਿਚ ਸਿੱਖਾਂ ਨੂੰ ਇਨਸਾਫ਼ ਦੇਣ ‘ਚ ਭਾਰਤੀ ਨਿਆਂਪਾਲਿਕਾ ਦੀ ਅਸਫਲਤਾ ਵਿੱਚੋਂ ਹੀ ਸਿੰਘੂ ਬਾਰਡਰ ਦੀ ਘਟਨਾ ਦਾ ਜਨਮ ਹੋਇਆ ਹੈ।

ਗ੍ਰਿਫ਼ਤਾਰ ਦੂਜੇ ਨਿਹੰਗ ਸਿੱਖ ਨੇ ਸਿੰਘੂ ‘ਤੇ ਹੋਏ ਕਤਲ ਬਾਰੇ ਕੀ ਦੱਸਿਆ- ਵੀਡੀਓ

ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਨਿਰਪੱਖ ਏਜੰਸੀ ਕੋਲੋਂ ਸਿੰਘੂ ਬਾਰਡਰ ਦੀ ਘਟਨਾ ਦੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਸ ਘਟਨਾ ਦੇ ਪਿਛੋਕੜ ਨਾਲ ਜੁੜੀ ਸਾਰੀ ਸੱਚਾਈ ਸੰਗਤ ਵਿਚ ਲਿਆਂਦੀ ਜਾ ਸਕੇ।

ਇਸ ਪਿੱਛੇ ਦੀ ਕਿਸੇ ਵੀ ਤਰ੍ਹਾਂ ਦੀ ਸਾਜ਼ਿਸ਼ ਤੇ ਇਸ ਦੇ ਪਿੱਛੇ ਕੰਮ ਕਰਦੀਆਂ ਤਾਕਤਾਂ ਦੇ ਮਕਸਦ ਨੂੰ ਬੇਪਰਦਾ ਕੀਤਾ ਜਾ ਸਕੇ।

ਫਿਰਕੂ ਤੇ ਜਾਤੀਵਾਦ ਦਾ ਬਖੇੜਾ ਖੜ੍ਹਾ ਕਰਨਾ

ਇਸ ਮੌਕੇ ਜਥੇਦਾਰ ਅਕਾਲ ਤਖ਼ਤ ਨੇ ਇਹ ਵੀ ਖ਼ਦਸ਼ਾ ਪ੍ਰਗਟ ਕੀਤਾ ਕਿ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਲਾਂਬੂ ਲਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਉੱਥੇ ਇਨ੍ਹਾਂ ਘਟਨਾਵਾਂ ਪਿੱਛੇ ਪੰਜਾਬ ਵਿਚ ਫਿਰਕੂ ਤੇ ਜਾਤੀਵਾਦ ਦਾ ਬਿਖੇੜਾ ਖੜ੍ਹਾ ਕਰਕੇ ਭਾਈਚਾਰਕ ਖਾਨਾਜੰਗੀ ਵਾਲੇ ਹਾਲਾਤ ਪੈਦਾ ਕਰਨ ਦੀਆਂ ਚਾਲਾਂ ਵੀ ਹੋ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨ ਤੋਂ ਸਿੱਖ ਕਦੇ ਵੀ ਨਹੀਂ ਰੋਕਦੇ ਪਰ ਕਾਨੂੰਨ ਦਾ ਫਰਜ਼ ਵੀ ਬਣਦਾ ਹੈ ਕਿ ਉਹ ਸਿੱਖਾਂ ਨਾਲ ਇਨਸਾਫ਼ ਕਰੇ।

ਇਸ ਦੇ ਨਾਲ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਤੇ ਪੰਜਾਬ ਪੁਲਿਸ ਨੂੰ ਵੀ ਕਿਹਾ ਕਿ ਉਹ ਨਿਰਪੱਖਤਾ ਨਾਲ ਇਸ ਘਟਨਾ ਦੀ ਜਾਂਚ ਜ਼ਰੂਰ ਕਰੇ ਪਰ ਕਿਸੇ ਵੀ ਬੇਕਸੂਰ ਸਿੱਖ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕੀਤਾ ਜਾਵੇ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments