Sunday, November 17, 2024
Home Punjab ਸਿੱਧੂ ਦੇ 13 ਪੁਆਂਇੰਟ ਹੋਣ ਜਾਂ 24, ਜੋ ਏਜੰਡਾ ਹੈ, ਉਸ ਨੂੰ...

ਸਿੱਧੂ ਦੇ 13 ਪੁਆਂਇੰਟ ਹੋਣ ਜਾਂ 24, ਜੋ ਏਜੰਡਾ ਹੈ, ਉਸ ਨੂੰ ਲਾਗੂ ਕੀਤਾ ਜਾਵੇਗਾ : ਚੰਨੀ

ਚੰਡੀਗੜ੍ਹ- ਨਵਜੋਤ ਸਿੰਘ ਸਿੱਧੂ ਵਲੋਂ ਲਗਾਤਾਰ ਜ਼ੁਬਾਨੀ ਹਮਲੇ ਝੱਲ ਰਹੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਰਕਾਰ ਚੁੱਪੀ ਤੋੜੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਉੱਤੇ ਵੀ ਇਕ ਹਾਈਕਮਾਨ ਹੈ। ਉਹ ਹਾਈਕਮਾਨ ਨੂੰ ਵੀ ਦੱਸ ਰਹੇ ਹਨ ਅਤੇ ਸਰਕਾਰ ਨੂੰ ਵੀ ਦੱਸ ਰਹੇ ਹਨ। ਸਿੱਧੂ ਦੇ 13 ਪੁਆਂਇੰਟ ਹੋਣ, 18, 21 ਜਾਂ 24 ਪੁਆਂਇੰਟ ਹੋਣ। ਜੋ ਏਜੰਡਾ ਹੈ, ਉਸ ਨੂੰ ਲਾਗੂ ਕੀਤਾ ਜਾਵੇਗਾ। ਨਵਜੋਤ ਸਿੰਘ ਸਿੱਧੂ ਨੇ ਪੁਆਂਇੰਟ ਚੁੱਕੇ ਹਨ, ਇਹ ਉਨ੍ਹਾਂ ਦਾ ਅਧਿਕਾਰ ਹੈ। ਹਰ ਪਾਰਟੀ ਪ੍ਰਧਾਨ ਦਾ ਇਹ ਅਧਿਕਾਰ ਹੈ ਕਿ ਉਹ ਮੁੱਦੇ ਚੁੱਕੇ। ਪਾਰਟੀ ਦੀ ਵਿਚਾਰਾਧਾਰਾ ਨੂੰ ਸਰਕਾਰ ਨੇ ਲਾਗੂ ਕਰਨਾ ਹੈ ਕਿਉਂਕਿ ਪਾਰਟੀ ਸੁਪਰੀਮ ਹੈ। ਸਿੱਧੂ ਵਲੋਂ ਚੁੱਕਿਆ ਗਿਆ ਕੋਈ ਵੀ ਪੁਆਂਇੰਟ ਛੱਡਿਆ ਨਹੀਂ ਜਾਵੇਗਾ।

ਚੰਨੀ ਨੇ ਸਿੱਧੂ ਅਤੇ ਉਨ੍ਹਾਂ ਵਿਚਕਾਰ ਕਿਸੇ ਮਤਭੇਦ ਦੀ ਗੱਲ ਨੂੰ ਵੀ ਖਾਰਿਜ ਕੀਤਾ। ਉਨ੍ਹਾਂ ਕਿਹਾ ਕਿ ਮੁੱਦੇ ਉਠਾਉਣ ਦਾ ਇਹ ਮਤਲਬ ਨਹੀਂ ਹੈ ਕਿ ਪਾਰਟੀ ਅਤੇ ਸਰਕਾਰ ਵਿਚਕਾਰ ਕੋਈ ਮਤਭੇਦ ਹੈ। ਜੇਕਰ ਕਿਸੇ ਨੂੰ ਅਜਿਹਾ ਲੱਗਦਾ ਹੈ ਕਿ ਕੋਈ ਮਤਭੇਦ ਹੈ ਤਾਂ ਉਹ ਸਿੱਧੂ ਨੂੰ ਅਗਲੀ ਬੈਠਕ ‘ਚ ਬੁਲਾ ਲੈਣਗੇ। ਚੰਨੀ ਨੇ ਕਿਹਾ ਕਿ ਸਭ ਕੁੱਝ ਏਕਤਾ ਦੇ ਨਾਲ ਹੀ ਚੱਲ ਰਿਹਾ ਹੈ। ਇਸ ਮੌਕੇ ਚੰਨੀ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਤੋਂ ਇਲਾਵਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਅਰੁਣਾ ਚੌਧਰੀ, ਵਿਜੇ ਇੰਦਰ ਸਿੰਗਲਾ ਅਤੇ ਪਰਗਟ ਸਿੰਘ ਵੀ ਸ਼ਾਮਿਲ ਸਨ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments