Sunday, November 17, 2024
Home Punjab Delhi Kisan Morcha : ਸੰਯੁਕਤ ਕਿਸਾਨ ਮੋਰਚੇ ਦਾ ਸਾਥ ਨਾ ਮਿਲਣ 'ਤੇ...

Delhi Kisan Morcha : ਸੰਯੁਕਤ ਕਿਸਾਨ ਮੋਰਚੇ ਦਾ ਸਾਥ ਨਾ ਮਿਲਣ ‘ਤੇ ਨਿਹੰਗਾਂ ਨੇ ਬੁਲਾਈ ਮਹਾਪੰਚਾਇਤ

ਨਵੀਂ ਦਿੱਲੀ/ਸੋਨੀਪਤ : ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਤੋਂ ਵੱਡੀ ਖ਼ਬਰ ਆ ਰਹੀ ਹੈ। ਕਿਸਾਨਾਂ ਦੇ ਅੰਦੋਲਨ ’ਚ ਵੱਡੀ ਤਰੇੜ ਪੈਂਦੀ ਦਿਸ ਰਹੀ ਹੈ। ਇਸ ਦਾ ਕਾਰਨ ਹੈ ਕਿ ਨਿਹੰਗਾਂ ਵੱਲੋਂ ਬੁਲਾਈ ਜਾ ਰਹੀ ਮਹਾਪੰਚਾਇਤ। ਕਿਸਾਨ ਅੰਦੋਲਨ ਤੋਂ ਮਿਲ ਰਹੀ ਤਾਜ਼ਾ ਅਪਡੇਟ ਅਨੁਸਾਰ, ਨਿਹੰਗਾਂ ਨੇ 27 ਅਕਤੂਬਰ ਨੂੰ ਮਹਾਪੰਚਾਇਤ ਬੁਲਾਈ ਹੈ।

ਕੁੰਡਲੀ ਬਾਰਡਰ ’ਤੇ ਨੌਜਵਾਨ ਦੀ ਬਰਹਿਮੀ ਨਾਲ ਹੱਤਿਆ ਤੋਂ ਬਾਅਦ ਹੁਣ ਨਿਹੰਗਾਂ ਨੇ ਘਟਨਾ ਸਥਾਨ ਤੋਂ ਵਾਪਸ ਪਰਤਣ ਜਾਂ ਰੁਕਣ ਨੂੰ ਲੈ ਕੇ ਬਹੁਮਤ ਦੇ ਆਧਾਰ ’ਤੇ ਫ਼ੈਸਲਾ ਕਰਨ ਦੀ ਤਿਆਰੀ ਕੀਤੀ ਹੈ। ਇਸ ਲਈ ਨਿਹੰਗਾਂ ਨੇ ਜਨਮਤ ਇਕੱਤਰ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਨਿਹੰਗ 27 ਅਕਤੂਬਰ ਨੂੰ ਕੁੰਡਲੀ ਬਾਰਡਰ ’ਤੇ ਮਹਾਪੰਚਾਇਤ ਕਰਨਗੇ। ਇਸ ਨੂੰ ਧਾਰਮਿਕ ਏਕਤਾ ਨਾਂ ਦਿੱਤਾ ਗਿਆ ਹੈ। ਇਸ ਬੈਝਕ ’ਚ ਜਨਮਤ ਦੇ ਆਧਾਰ ’ਤੇ ਫ਼ੈਸਲਾ ਲਿਆ ਜਾਵੇਗਾ ਕਿ ਉਨ੍ਹਾਂ ਨੂੰ ਖੇਤੀ ਕਾਨੂੰਨ ਵਿਰੋਧੀ ਪ੍ਰਦਰਸ਼ਨ ’ਚੋਂ ਵਾਪਸ ਜਾਣਾ ਚਾਹੀਦਾ ਹੈ ਜਾਂ ਨਹੀਂ। ਉੱਥੇ ਪੁਲਿਸ ਕਾਰਵਾਈ ’ਤੇ ਵੀ ਮੰਥਨ ਕੀਤਾ ਜਾਵੇਗਾ।

ਨਿਹੰਗਾ ਬਾਬਾ ਰਾਜਾ ਰਾਮ ਸਿੰਘ ਦਾ ਕਹਿਣਾ ਹੈ ਕਿ ਉਹ ਕੁੰਡਲੀ ਬਾਰਡਰ ’ਤੇ ਕਿਸਾਨਾਂ ਦੀ ਹਿਫ਼ਾਜ਼ਤ ਕਰਨ ਲਈ ਬੈਠੇ ਹਨ। ਹਮੇਸ਼ਾ ਉਹ ਪ੍ਰਦਰਸ਼ਨਾਂ ’ਚ ਕਿਸਾਨਾਂ ਤੇ ਸਿੱਖਾਂ ਦੀ ਹਿਫ਼ਾਜ਼ਤ ਕਰਦੇ ਆਏ ਹਨ। ਹੁਣ 27 ਅਕਤੂਬਰ ਨੂੰ ਹੋਣ ਵਾਲੀ ਮਹਾਪੰਚਾਇਤ ’ਚ ਸਿੱਖ ਕੌਮ ਦੇ ਬੁੱਧੀਜੀਵੀਆਂ ਤੋਂ ਇਲਾਵਾ ਸੰਗਤ ਵੀ ਸ਼ਾਮਲ ਹੋਵੇਗੀ। ਇਸ ’ਚ ਹਰਿਆਣਾ ਤੇ ਪੰਜਾਬ ਦੇ ਨਿਹੰਗ ਸ਼ਾਮਲ ਹੋਣਗੇ। ਇੱਥੇ ਮਹਾਪੰਚਾਇਤ ’ਚ ਨਿਹੰਗ ਜੋ ਫ਼ੈਸਲਾ ਲੈਣਗੇ, ਉਸ ਨੂੰ ਪੂਰੀ ਸੰਗਤ ਮੰਨੇਗੀ।

ਉੱਥੇ, ਨਿਹੰਗ ਰਾਜਾ ਰਾਮ ਸਿੰਘ ਨੇ ਹਿਕਾ ਕਿ ਅਸੀਂ ਭੱਜਣ ਵਾਲਿਆਂ ’ਚੋਂ ਨਹੀਂ ਹਾਂ। ਜੋ ਅਸੀਂ ਕੀਤਾ ਹੈ, ਉਸ ਨੂੰ ਖੁੱਲ੍ਹੇਆਮ ਮੰਨਿਆ ਹੈ ਕਿ ਅਸੀਂ ਹੀ ਹੱਤਿਆ ਕੀਤੀ ਹੈ। ਅਸੀਂ ਖ਼ੁਦ ਹੀ ਪੁਲਿਸ ਦੇ ਸਾਹਮਣੇ ਸਿਰੰਡਰ ਕੀਤਾ ਹੈ।

ਨਿਸ਼ਾਨੇ ’ਤੇ ਰਹੇ ਐੱਸਕੇਐੱਸ ਦੇ ਨੇਤਾ ਯੋਗੇਂਦਰ ਯਾਦਵ

ਇਸ ਦੇ ਨਾਲ ਹੀ ਉਨ੍ਹਾਂ ਐੱਸਕੇਐੱਸ ਨੇਤਾ ਯੋਗੇਂਦਰ ਯਾਦਵ ’ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਯੋਗੇਂਦਰ ਯਾਦਵ ਨੂੰ ਐੱਸਕੇਐੱਸ ਨੇ ਸਿਰ ਚੜ੍ਹਾ ਰੱਖਿਆ ਹੈ। ਉਹ ਭਾਜਪਾ ਤੇ ਆਰਐੱਸਐੱਸ ਦਾ ਬੰਦਾ ਹੈ। ਉਨ੍ਹਾਂ ਦੇ ਸਾਹਮਣੇ ਆ ਕੇ ਜਵਾਬ ਦੇ ਕੇ ਵਿਖਾਏ। ਸੰਯੁਕਤ ਕਿਸਾਨ ਮੋਰਚਾ ਨੇ ਬਿਨਾਂ ਪੂਰਾ ਮਾਮਲਾ ਜਾਣੇ ਖ਼ੁਦ ਨੂੰ ਇਸ ਤੋਂ ਅਲੱਗ ਕਰ ਲਿਆ, ਜਿਵੇਂ ਨਿਹੰਗ ਅਪਰਾਧੀ ਹੋਣ। ਪੁਲਿਸ ਨੇ ਧਰਮਕ ਦੇ ਮਾਮਲੇ ਨੂੰ ਸਮਝੇ ਬਿਨਾਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਸੀਂ ਤਾਂ ਨਾ ਧਰਮ ਦੇ ਨਾਲ ਬੇਅਦਬੀ ਬਰਦਾਸ਼ਤ ਕਰਾਂਗੇ ਅਤੇ ਨਾ ਹੀ ਕਿਸੇ ਦਾ ਮਨਮੰਨਿਆ ਦਖਲ। ਇਨ੍ਹਾਂ ਸਾਰਿਆਂ ਮੁੱਦਿਆਂ ’ਤੇ 27 ਅਕਤੂਬਰ ਨੂੰ ਫ਼ੈਸਲਾ ਹੋਵੇਗਾ। ਸੰਗਤ ਫ਼ੈਸਲਾ ਕਰੇਗੀ ਤਾਂ ਨਿਹੰਗਾ ਵਾਪਸ ਚਲੇ ਜਾਣਗੇ। ਸੰਯੁਕਤ ਕਿਸਾਨ ਮੋਰਚਾ ਸੋਚ ਲਵੇ, ਨਿਹੰਗਾਂ ਦੇ ਜਾਣ ਤੋਂ ਬਾਅਦ ਉਨ੍ਹਾਂ ਦੀ ਹਿਫ਼ਾਜ਼ਤ ਕਰਨ ਵਾਲਾ ਨਹੀਂ ਬਚੇਗਾ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments