Monday, November 18, 2024
Home International ਜਲਵਾਯੂ ਤਬਦੀਲੀ ਮਾਮਲਾ : ਭਾਰਤੀ ਮੂਲ ਦੀ ਅੰਜਲੀ ਸ਼ਰਮਾ ਨੇ ਆਸਟ੍ਰੇਲੀਆ ਦੀ...

ਜਲਵਾਯੂ ਤਬਦੀਲੀ ਮਾਮਲਾ : ਭਾਰਤੀ ਮੂਲ ਦੀ ਅੰਜਲੀ ਸ਼ਰਮਾ ਨੇ ਆਸਟ੍ਰੇਲੀਆ ਦੀ ਸਰਕਾਰ ਖ਼ਿਲਾਫ਼ ਜਿੱਤਿਆ ਕੇਸ

ਮੈਲਬੌਰਨ (ਬਿਊਰੋ): ਭਾਰਤੀ ਮੂਲ ਦੀ ਵਿਦਿਆਰਥਣ ਅੰਜਲੀ ਸ਼ਰਮਾ ਅਤੇ ਹੋਰ ਬੱਚਿਆਂ ਵੱਲੋਂ ਆਸਟ੍ਰੇਲੀਆ ਦੀ ਸਰਕਾਰ ਖ਼ਿਲਾਫ਼ ਦਾਇਰ ਪਟੀਸ਼ਨ ‘ਤੇ ਫੈਡਰਲ ਕੋਰਟ ਵੱਲੋਂ ਇਤਿਹਾਸਿਕ ਫ਼ੈਸਲਾ ਸੁਣਾਇਆ ਗਿਆ। ਅਦਾਲਤ ਨੇ ਕਿਹਾ ਕਿ ਜਲਵਾਯੂ ਤਬਦੀਲੀ ਕਾਰਨ ਬੱਚਿਆਂ ਨੂੰ ਭਵਿੱਖ ਵਿਚ ਨਿੱਜੀ ਸੱਟ ਤੋਂ ਬਚਾਉਣਾ ਅਤੇ ਉਹਨਾਂ ਦੀ ਦੇਖਭਾਲ ਕਰਨਾ ਸਰਕਾਰ ਦਾ ਫਰਜ਼ ਹੈ।ਇਸ ਫ਼ੈਸਲੇ ਨੂੰ ਦੁਨੀਆ ਭਰ ਦੇ ਬਾਲਗਾਂ ਅਤੇ ਜਲਵਾਯੂ ਕਾਰਕੁਨਾਂ ਨੇ ਮਹੱਤਵਪੂਰਣ ਜਿੱਤ ਮੰਨਿਆ ਹੈ।
ਆਸਟ੍ਰੇਲੀਆਈ ਸਰਕਾਰ ਨੇ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਦਾਇਰ ਕੀਤੀ ਅਪੀਲ
ਆਸਟ੍ਰੇਲੀਆ ਦੀ ਸਰਕਾਰ ਅਦਾਲਤ ਦੇ ਇਸ ਫ਼ੈਸਲੇ ਨੂੰ ਚੁਣੌਤੀ ਦੇਣ ਦੀ ਤਿਆਰੀ ਕਰ ਰਹੀ ਹੈ। 17 ਸਾਲਾ ਹਾਈ ਸਕੂਲ ਦੀ ਵਿਦਿਆਰਥਣ ਅੰਜਲੀ ਸ਼ਰਮਾ ਅਤੇ 7 ਹੋਰ ਬਾਲਗ ਵਾਤਾਵਰਣ ਪ੍ਰੇਮੀਆਂ ਨੇ ਮਈ ਵਿਚ ਆਸਟ੍ਰੇਲੀਆਈ ਸਰਕਾਰ ਖ਼ਿਲਾਫ਼ ਕਾਨੂੰਨੀ ਲੜਾਈ ਸ਼ੁਰੂ ਕੀਤੀ ਸੀ। ਅੰਜਲੀ ਸ਼ਰਮਾ ਅਤੇ ਸਮੂਹ ਨੇ ਤਰਕ ਦਿੱਤਾ ਸੀ ਕਿ ਵਾਤਾਵਰਣ ਵਿਚ ਕਾਰਬਨ ਡਾਈਆਕਸਾਈਡ ਦੀ ਲਗਾਤਾਰ ਨਿਕਾਸੀ ਨਾਲ ਗਲੋਬਲ ਵਾਰਮਿੰਗ ਵਿਚ ਵਾਧਾ ਹੋਵੇਗਾ, ਜਿਸ ਨਾਲ ਜੰਗਲਾਂ ਵਿਚ ਅੱਗ, ਹੜ੍ਹ, ਤੂਫਾਨ ਅਤੇ ਚੱਕਰਵਾਤ ਵਧਣਗੇ। ਇਸ ਕਾਰਨ ਉਹਨਾਂ ਨੂੰ ਅਤੇ ਹੋਰ ਬੱਚਿਆਂ ਨੂੰ ਇਸ ਸਦੀ ਦੇ ਅਖੀਰ ਵਿਚ ਨਿੱਜੀ ਸੱਟ, ਬੀਮਾਰੀ, ਆਰਥਿਕ ਨੁਕਸਾਨ ਅਤੇ ਇੱਥੋਂ ਤੱਕ ਕਿ ਮੌਤ ਦਾ ਖਤਰਾ ਹੋਵੇਗਾ।

ਇਸ ਦੇ ਨਾਲ ਹੀ ਉਹਨਾਂ ਨੇ ਅਦਾਲਤ ਤੋਂ ਵਾਤਾਵਰਣ ਮੰਤਰੀ ਸੁਸੈਨ ਲੇਅ ਨੂੰ ਉੱਤਰੀ ਨਿਊ ਸਾਊਥ ਵੇਲਜ਼ ਵਿਚ ਵਿਕਰੀ ਕੋਲਾ ਖਾਨ ਦੇ ਖਣਨ ਦੇ ਵਿਸਥਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਤੋਂ ਰੋਕਣ ਦੀ ਅਪੀਲ ਕੀਤੀ। ਉੱਥੇ ਨਿਆਂਮੂਰਤੀ ਮੋਰਡੇਕਾਈ ਨੇ ਫ਼ੈਸਲੇ ਵਿਚ ਕੋਲਾ ਖਾਨ ਪ੍ਰਾਜੈਕਟ ਦੇ ਵਿਸਥਾਰ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਵਾਤਾਵਰਣ ਸੁਰੱਖਿਆ ਅਤੇ ਜੈਵ ਵਿੰਭਿਨਤਾ ਸੁਰੱਖਿਆ (ਈ.ਪੀ.ਬੀ.ਸੀ.) ਐਕਟ ਦੇ ਤਹਿਤ ਪ੍ਰਾਜੈਕਟ ਨੂੰ ਵਿਸਥਾਰ ਦੇਣ ਵੇਲੇ ਬੱਚਿਆਂ ਨੂੰ ਨਿੱਜੀ ਸੱਟ ਤੋਂ ਬਚਾਉਣਾ ਅਤੇ ਉਹਨਾਂ ਦੀ ਉਚਿਤ ਦੇਖਭਾਲ ਕਰਨਾ ਮੰਤਰੀ ਦਾ ਫਰਜ਼ ਹੈ।

ਉੱਥੇ ਵਾਤਾਵਰਣ ਮੰਤਰੀ ਸੁਸੈਨ ਲੇਅ ਦੇ ਵਕੀਲਾਂ ਨੇ ਸੋਮਵਾਰ ਨੂੰ ਫੈਡਰਲ ਕੋਰਟ ਨੂੰ ਦੱਸਿਆ ਕਿ ਈ.ਪੀ.ਬੀ.ਸੀ. ਐਕਟ ਦੇ ਤਹਿਤ ਬੱਚਿਆਂ ਦੀ ਦੇਖਭਾਲ ਦਾ ਆਦੇਸ਼ ਸਹੀ ਨਹੀਂ ਹੈ। ਨਿਆਂਮੂਰਤੀ ਨੇ ਗਲਤੀ ਨਾਲ ਐਕਟ ਦੇ ਉਦੇਸ਼ ਦਾ ਵਿਸਥਾਰ ਵਾਤਾਵਰਣ ਦੀ ਰੱਖਿਆਂ ਤੋਂ ਵਧਾ ਕੇ ਵਾਤਾਵਰਣ ਵਿਚ ਰਹਿਣ ਵਾਲੇ ਮਨੁੱਖਾਂ ਦੇ ਹਿੱਤਾਂ ਦੀ ਰੱਖਿਆ ਤੱਕ ਕਰ ਦਿੱਤਾ ਹੈ। ਇਸ ਦੇ ਇਲਾਵਾ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਖਾਨ ਤੋਂ ਵਾਧੂ ਕੋਲੇ ਦੇ ਖਣਨ ਨਾਲ ਗਲੋਬਲ ਤਾਪਾਮਾਨ ਦੇ ਪੂਰਵ-ਉਦਯੋਗਿਕ ਤਾਪਮਾਨ ਤੋਂ ਦੋ ਡਿਗਰੀ ਸੈਲਸੀਅਸ ਤੋਂ ਜ਼ਿਆਦਾ ਵਧਣ ਦਾ ਖਤਰਾ ਵਧੇਗਾ।

ਅੰਜਲੀ ਸ਼ਰਮਾ ਨੇ ਕਹੀ ਇਹ ਗੱਲ
ਉੱਥੇ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿਚ ਪੈਦਾ ਹੋਈ 10 ਮਹੀਨੇ ਦੀ ਉਮਰ ਵਿਚ ਆਪਣੇ ਮਾਤਾ-ਪਿਤਾ ਨਾਲ ਆਸਟ੍ਰੇਲੀਆ ਪਹੁੰਚੀ ਅੰਜਲੀ ਸ਼ਰਮਾ ਦਾ ਕਹਿੰਦੀ ਹੈ ਕਿ ਉਹ ਮਾਣ ਨਾਲ ਇਸ ਇਤਿਹਾਸਿਕ ਫ਼ੈਸਲੇ ਦਾ ਬਚਾਅ ਕਰੇਗੀ ਕਿਉਂਕਿ ਸਾਰੇ ਆਸਟ੍ਰੇਲੀਆਈ ਬੱਚਿਆਂ ਦੇ ਪ੍ਰਤੀ ਸਰਕਾਰ ਦਾ ਫਰਜ਼ ਹੈ ਕਿ ਉਹ ਮੇਰੀ ਪੀੜ੍ਹੀ ਨੂੰ ਜਲਵਾਯੂ ਤਬਦੀਲੀ ਦੇ ਵੱਧਦੇ ਜੋਖਮਾਂ ਤੋਂ ਬਚਾਉਣ ਲਈ ਲੜੇ। 8 ਨੌਜਵਾਨ ਵਾਤਾਵਰਣ ਪ੍ਰੇਮੀਆਂ ਨੂੰ ਗ੍ਰੇਟਾ ਥਨਬਰਗ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਪੂਰੇ ਜਲਵਾਯੂ ਅੰਦਲੋਨ ਲਈ ਇਕ ਵੱਡੀ ਜਿੱਤ ਹੈ। ਭਾਵੇਂਕਿ ਇਸ ਸੰਬੰਧ ਵਿਚ ਜ਼ਰੂਰੀ ਕਾਰਵਾਈ ਦੀ ਹਾਲੇ ਵੀ ਲੋੜ ਹੈ।

ਆਸਟ੍ਰੇਲੀਆ ਦੀ ਹੋ ਰਹੀ ਆਲੋਚਨਾ
ਕਾਰਬਨ ਨਿਕਾਸੀ ਨੂੰ ਘੱਟ ਕਰਨ ਦੇ ਅਭਿਲਾਸ਼ੀ ਟੀਚੇ ਨਿਰਧਾਰਤ ਕਰਨ ਵਿਚ ਅਸਫਲ ਰਹਿਣ ਕਾਰਨ ਆਸਟ੍ਰੇਲੀਆ ਦੀ ਅੰਤਰਰਾਸ਼ਟਰੀ ਪੱਧਰ ‘ਤੇ ਕਾਫੀ ਆਲੋਚਨਾ ਹੋ ਰਹੀ ਹੈ। ਪਿਛਲੇ ਹਫ਼ਤੇ ਜਦੋਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਗਲਾਸਗੋ ਵਿਚ ਅਗਲੇ ਮਹੀਨੇ ਦੇ ਜਲਵਾਯੂ ਸੰਮੇਲਨ ਵਿਚ ਹਿੱਸਾ ਲੈਣ ‘ਤੇ ਸਹਿਮਤੀ ਜਤਾਈ ਸੀ ਤਾਂ ਉਹਨਾਂ ਦੀ ਸਰਕਾਰ ਦੇ ਸਹਿਯੋਗੀਆਂ ਨੇ ਨੈੱਟ ਜ਼ੀਰੋ ਟੀਚਿਆਂ ‘ਤੇ ਵਚਨਬੱਧਤਾ ਦੀ ਮਨਜ਼ੂਰੀ ਨਹੀਂ ਦਿੱਤੀ।

RELATED ARTICLES

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ -ਫੌਜ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ Dhaka ਢਾਕਾ: ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ...

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ ਪੈਰਿਸ: ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ...

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ Paris: ਪੈਰਿਸ ਓਲੰਪਿਕ ਸ਼ੁਰੂ ਹੋਏ 5 ਦਿਨ ਹੋ ਗਏ ਹਨ। ਪੈਰਿਸ ਓਲੰਪਿਕ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments