Monday, November 18, 2024
Home India ਸਿੰਘੂ ਸਰਹੱਦ ਕਤਲਕਾਂਡ: ਨਿਹੰਗਾਂ ਦੀ ਚਿਤਾਵਨੀ- 'ਹੁਣ ਗਿ੍ਰਫ਼ਤਾਰੀ ਦੀ ਕੋਸ਼ਿਸ਼ ਨਾ ਕਰੇ...

ਸਿੰਘੂ ਸਰਹੱਦ ਕਤਲਕਾਂਡ: ਨਿਹੰਗਾਂ ਦੀ ਚਿਤਾਵਨੀ- ‘ਹੁਣ ਗਿ੍ਰਫ਼ਤਾਰੀ ਦੀ ਕੋਸ਼ਿਸ਼ ਨਾ ਕਰੇ ਪ੍ਰਸ਼ਾਸਨ’

ਸੋਨੀਪਤ (ਬਿਊਰੋ)— ਸਿੰਘੂ ਸਰਹੱਦ ‘ਤੇ ਲਖਬੀਰ ਸਿੰਘ ਦਾ ਬੇਰਹਿਮੀ ਨਾਲ ਕੀਤੇ ਕਤਲ ਮਾਮਲਾ ਭੱਖਦਾ ਜਾ ਰਿਹਾ ਹੈ। ਬੇਅਦਬੀ ਦੇ ਦੋਸ਼ ‘ਚ ਲਖਬੀਰ ਸਿੰਘ ਦਾ ਨਿਹੰਗਾਂ ਵਲੋਂ ਕਤਲ ਕੀਤਾ ਗਿਆ ਸੀ। ਇਸ ਕਤਲਕਾਂਡ ਦੇ ਦੋਸ਼ ‘ਚ 4 ਨਿਹੰਗ ਸਿੰਘਾਂ ਨੂੰ ਗਿ੍ਰਫ਼ਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰ ਕੇ ਰਿਮਾਂਡ ‘ਤੇ ਲਿਆ ਗਿਆ ਹੈ। ਉੱਥੇ ਹੀ ਹੁਣ ਇਸ ਮਾਮਲੇ ਵਿਚ ਨਿਹੰਗ ਜਥੇਬੰਦੀਆਂ ਵੀ ਮੀਡੀਆ ਦੇ ਸਾਹਮਣੇ ਖੁੱਲ੍ਹ ਕੇ ਆਈਆਂ ਹਨ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਪ੍ਰਸ਼ਾਸਨ ਹੋਰ ਗਿ੍ਰਫ਼ਤਾਰੀ ਦੀ ਕੋਸ਼ਿਸ਼ ਨਾ ਕਰੇ। ਇਸ ਤੋਂ ਇਲਾਵਾ ਨਿਹੰਗਾਂ ਨੇ ਕਿਸਾਨ ਅੰਦੋਲਨ ਦੇ ਆਗੂਆਂ ਦੇ ਬਿਆਨ ਨੂੰ ਲੈ ਕੇ ਨਿਸ਼ਾਨਾ ਵਿੰਨਿ੍ਹਆ ਹੈ।

ਦਰਅਸਲ ਹਰਿਆਣਾ ਦੇ ਜ਼ਿਲ੍ਹਾ ਸੋਨੀਪਤ ਦੇ ਕੁੰਡਲੀ ਵਿਚ ਨਿਹੰਗ ਜਥੇਬੰਦੀਆਂ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਵਿਚ ਨਿਹੰਗ ਰਾਜਾ ਰਾਜ ਸਿੰਘ ਅਤੇ ਹੋਰ ਨਿਹੰਗ ਸਿੰਘਾ ਸ਼ਾਮਲ ਹੋਏ। ਇਸ ਦੌਰਾਨ ਨਿਹੰਗ ਰਾਜ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਗ੍ਰੰਥ ਦੀ ਬੇਅਬਦੀ ਹੋਈ ਹੈ, ਜੋ ਕਿ ਅਸੀਂ ਸਹਿਣ ਨਹੀਂ ਕਰ ਸਕਦੇ। ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਲਖਬੀਰ ਸਿੰਘ ਕਤਲਕਾਂਡ ਮਾਮਲੇ ‘ਚ 4 ਨਿਹੰਗ ਸਿੰਘਾਂ ਨੇ ਆਪਣੀ ਗਿ੍ਰਫ਼ਤਾਰੀ ਦੇ ਦਿੱਤੀ ਹੈ। ਹੁਣ ਪ੍ਰਸ਼ਾਸਨ ਹੋਰ ਗਿ੍ਰਫ਼ਤਾਰੀ ਕਰਨ ਦੀ ਕੋਸ਼ਿਸ਼ ਨਾ ਕਰੇ। ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਹੋਰ ਗਿ੍ਰਫ਼ਤਾਰੀ ਹੰੁਦੀ ਹੈ ਤਾਂ ਇਸ ਦਾ ਵਿਰੋਧ ਹੋਵੇਗਾ।

ਨਿਹੰਗ ਰਾਜ ਸਿੰਘ ਨੇ ਕਿਹਾ ਕਿ ਜੋ ਬੇਅਦਬੀ ਹੋਈ, ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਜੇਕਰ ਇਸ ਦੀ ਨਿਰਪੱਖ ਜਾਂਚ ਹੁੰਦੀ ਹੈ ਤਾਂ ਵੱਡਾ ਕਾਂਡ ਨਿਕਲ ਕੇ ਸਾਹਮਣੇ ਆਵੇਗਾ। ਇਸ ਦੌਰਾਨ ਨਿਹੰਗ ਸਿੰਘਾਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ‘ਤੇ ਵੀ ਨਿਸ਼ਾਨਾ ਵਿੰਨਿ੍ਹਆ। ਨਿਹੰਗ ਸਿੰਘਾਂ ਨੇ ਕਿਹਾ ਕਿ ਜੇਕਰ ਉਹ ਕਾਨੂੰਨ ਦੀ ਗੱਲ ਕਰਦੇ ਹਨ ਤਾਂ ਇੱਥੇ ਕਿਉਂ ਬੈਠੇ ਹਨ? ਸੁਪਰੀਮ ਕੋਰਟ ਨੇ ਤਾਂ ਕਾਨੂੰਨਾਂ ‘ਤੇ 2 ਸਾਲ ਦਾ ਸਟੇਅ ਲਾ ਰੱਖਿਆ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments