Monday, November 18, 2024
Home Health & Fitness Covid 19 India: ਤੀਜੀ ਲਹਿਰ ਦਾ ਖਤਰਾ ਟਲਿਆ! 231 ਦਿਨਾਂ ਬਾਅਦ ਆਏ...

Covid 19 India: ਤੀਜੀ ਲਹਿਰ ਦਾ ਖਤਰਾ ਟਲਿਆ! 231 ਦਿਨਾਂ ਬਾਅਦ ਆਏ ਕੋਰੋਨਾ ਦੇ ਇੰਨੇ ਘੱਟ ਕੇਸ

ਭਾਰਤ ਵਿਚ ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਕਮੀ ਜਾਰੀ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 13 ਹਜ਼ਾਰ 58 ਨਵੇਂ ਮਾਮਲੇ ਪਾਏ ਗਏ ਹਨ। ਮੰਤਰਾਲੇ ਦੇ ਅਨੁਸਾਰ, 231 ਦਿਨਾਂ ਬਾਅਦ ਇੰਨੇ ਘੱਟ ਨਵੇਂ ਕੇਸ ਮਿਲੇ ਹਨ, ਹਾਲਾਂਕਿ, ਇਸ ਸਮੇਂ ਦੌਰਾਨ 164 ਲੋਕ ਕੋਵਿਡ ਨਾਲ ਜ਼ਿੰਦਗੀ ਦੀ ਲੜਾਈ ਹਾਰ ਗਏ। ਮੰਤਰਾਲੇ ਦੇ ਅਨੁਸਾਰ, ਇਸ ਸਮੇਂ ਦੌਰਾਨ 19 ਹਜ਼ਾਰ 470 ਲੋਕ ਠੀਕ ਹੋਏ ਅਤੇ ਆਪਣੇ ਘਰਾਂ ਨੂੰ ਪਰਤੇ। ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਇਸ ਵੇਲੇ 1 ਲੱਖ 83 ਹਜ਼ਾਰ 118 ਸਰਗਰਮ ਮਾਮਲੇ ਹਨ, ਜੋ ਕਿ 227 ਦਿਨਾਂ ਵਿੱਚ ਸਭ ਤੋਂ ਘੱਟ ਹੈ।

ਲਗਾਤਾਰ ਘਟ ਰਹੇ ਮਾਮਲਿਆਂ ਪਿੱਛੋਂ ਕੋਰੋਨਾ ਦੀ ਤੀਜੀ ਲਹਿਰ ਬਾਰੇ ਵੀ ਖਦਸ਼ੇ ਦੂਰ ਹੋਣ ਲੱਗੇ ਹਨ। ਕੋਰੋਨਾ ਦੀ ਪਹਿਲੀ ਅਤੇ ਦੂਜੀ ਲਹਿਰ ਦੇ ਅੰਤਰ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਵਾਇਰੋਲੋਜਿਸਟਸ ਨੇ ਖਦਸ਼ਾ ਜ਼ਾਹਿਰ ਕੀਤਾ ਸੀ ਕਿ ਤੀਜੀ ਲਹਿਰ ਅਕਤੂਬਰ-ਨਵੰਬਰ ਦੇ ਮਹੀਨੇ ਵਿੱਚ ਆ ਸਕਦੀ ਹੈ, ਪਰ ਇਸ ਵੇਲੇ ਅਜਿਹਾ ਹੁੰਦਾ ਪ੍ਰਤੀਤ ਨਹੀਂ ਜਾਪ ਰਿਹਾ ਹੈ।

ਇਸ ਦੌਰਾਨ ਦੇਸ਼ ਵਿੱਚ ਕੋਰੋਨਾ ਖਿਲਾਫ ਟੀਕਾਕਰਣ ਮੁਹਿੰਮ ਦੀ ਗਤੀ ਵਿੱਚ ਵੀ ਕਾਫ਼ੀ ਤੇਜ਼ੀ ਆਈ ਹੈ। ਸਰਕਾਰ ਨੇ ਦਾਅਵਾ ਕੀਤਾ ਸੀ ਕਿ ਦਸੰਬਰ ਮਹੀਨੇ ਤੱਕ ਦੇਸ਼ ਦੇ ਸਾਰੇ ਬਾਲਗਾਂ ਦਾ ਟੀਕਾਕਰਣ ਪੂਰਾ ਹੋ ਜਾਵੇਗਾ।

ਟਾਈਮਜ਼ ਆਫ਼ ਇੰਡੀਆ ‘ਤੇ ਪ੍ਰਕਾਸ਼ਿਤ ਰਿਪੋਰਟ ਦੇ ਅਨੁਸਾਰ ਕੁਝ ਮਾਹਰਾਂ ਦਾ ਕਹਿਣਾ ਹੈ ਕਿ ਅਕਤੂਬਰ ਦੇ ਅੱਧ ਤੱਕ ਦੀ ਜੀਨੋਮ ਤਰਤੀਬ (genome sequencing) ਵਿੱਚ ਕੋਈ ਨਵਾਂ ਵੈਰੀਐਂਟ ਨਹੀਂ ਮਿਲਿਆ ਹੈ। ਇਸ ਦੌਰਾਨ, ਲਾਗ ਅਤੇ ਵੈਕਸੀਨ ਲੈਣ ਦੇ ਬਾਅਦ ਲਾਗ ਦੇ ਜੋ ਮਾਮਲੇ ਆਏ ਹਨ, ਕਾਫ਼ੀ ਹਲਕੇ ਰਹੇ ਹਨ।

ਬੰਗਲੁਰੂ ਦੇ ਹੈਲਥ ਕਮਿਸ਼ਨਰ ਰਣਦੀਪ ਡੀ. ਦਾ ਕਹਿਣਾ ਹੈ – ਜੀਨੋਮ ਦੀ ਤਰਤੀਬ ਬਹੁਤ ਹੀ ਸਹੀ ਢੰਗ ਨਾਲ ਕੀਤੀ ਜਾ ਰਹੀ ਹੈ। ਕੁੱਲ ਨਵੇਂ ਮਾਮਲਿਆਂ ਵਿੱਚੋਂ ਲਗਭਗ 10 ਪ੍ਰਤੀਸ਼ਤ ਕੇਸ ਹੀ ਰੋਜ਼ sequencing ਦੀ ਕੀਤੀ ਜਾਂਦੀ ਹੈ। ਕੋਈ ਨਵਾਂ ਕੋਵਿਡ ਰੂਪ ਮਿਲਣ ਦੇ ਕੋਈ ਸੰਕੇਤ ਨਹੀਂ ਹਨ।

ਇਸ ਦੇ ਨਾਲ ਹੀ, ਕੋਵਿਡ -19 ਵਰਕਿੰਗ ਗਰੁੱਪ ਦੇ ਚੇਅਰਮੈਨ, ਡਾ: ਐਨਕੇ ਅਰੋੜਾ ਨੇ ਇਹ ਵੀ ਕਿਹਾ ਸੀ ਕਿ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੇ ਮਰੀਜ਼ਾਂ ਦੇ ਘਟ ਰਹੇ ਅੰਕੜੇ ਬਹੁਤ ਹੀ ਰਾਹਤ ਵਾਲੇ ਹਨ, ਪਰ ਕਿਉਂਕਿ ਕੇਸਾਂ ਵਿੱਚ ਪੂਰੀ ਤਰ੍ਹਾਂ ਕਮੀ ਨਹੀਂ ਆਈ ਹੈ, ਫਿਰ ਕੋਰੋਨਾ ਵਾਪਸੀ ਜਾਂ ਨਵੀਂ ਲਹਿਰ ਦੇ ਰੂਪ ਵਿੱਚ ਆਉਣ ਦਾ ਡਰ ਅਜੇ ਖਤਮ ਤਾਂ ਨਹੀਂ ਹੋਇਆ ਹੈ, ਪਰ ਤੀਜੀ ਲਹਿਰ ਦਾ ਡਰ ਘੱਟ ਗਿਆ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਨਰਸਿੰਗ ਦਾਖਲਿਆਂ ‘ਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਵਿਜੀਲੈਂਸ ਵੱਲੋਂ ਗ੍ਰਿਫਤਾਰ

ਨਰਸਿੰਗ ਦਾਖਲਿਆਂ 'ਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਵਿਜੀਲੈਂਸ ਵੱਲੋਂ ਗ੍ਰਿਫਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.)...

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ Paris: ਪੈਰਿਸ ਓਲੰਪਿਕ ਸ਼ੁਰੂ ਹੋਏ 5 ਦਿਨ ਹੋ ਗਏ ਹਨ। ਪੈਰਿਸ ਓਲੰਪਿਕ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments