ਕਾਠਮੰਡੂ (ਭਾਸ਼ਾ): ਨੇਪਾਲ ਵਿਚ ਐਤਵਾਰ ਤੋਂ ਲਗਾਤਾਰ ਪੈਂਦੇ ਮੀਂਹ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਘੱਟੋ-ਘੱਟ 48 ਲੋਕਾਂ ਦੀ ਮੌਤ ਹੋ ਗਈ ਅਤੇ 31 ਹੋਰ ਲਾਪਤਾ ਹੋ ਗਏ। ਨੇਪਾਲ ਦੇ ਗ੍ਰਹਿ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਦੇਸ਼ ਭਰ ਵਿਚ ਇਸ ਸਾਲ ਮੀਂਹ ਕਾਰਨ ਹਜ਼ਾਰਾਂ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਗਈਆਂ ਹਨ। ਝੋਨੇ ਦੀ ਫਸਲ ਦਾ ਨਸ਼ਟ ਹੋਣਾ ਨੇਪਾਲ ਦੀ ਸਮੁੱਚੀ ਅਰਥਵਿਵਸਥਾ ਲਈ ਵੱਡਾ ਝਟਕਾ ਹੈ। ਇਕੱਲੇ ਝੋਨੇ ਦਾ ਰਾਸ਼ਟਰੀ ਕੁੱਲ ਘਰੇਲੂ ਉਤਪਾਦ ਵਿੱਚ ਲਗਭਗ 7 ਪ੍ਰਤੀਸ਼ਤ ਯੋਗਦਾਨ ਹੁੰਦਾ ਹੈ ਅਤੇ ਅੱਧੀ ਤੋਂ ਵੱਧ ਆਬਾਦੀ ਦੀ ਆਮਦਨ ਦਾ ਮੁੱਖ ਸਾਧਨ ਹੈ।
ਨੇਪਾਲ ‘ਚ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ 48 ਲੋਕਾਂ ਦੀ ਮੌਤ, 31 ਲਾਪਤਾ
Recent Comments
Hello world!
on