ਕੇਂਦਰੀ ਮੰਤਰੀ ਮੰਡਲ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿਚ 3 ਪ੍ਰਤੀਸ਼ਤ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ 1 ਜੁਲਾਈ 2021 ਤੋਂ ਲਾਗੂ ਹੋ ਜਾਵੇਗਾ। ਇਹ ਮੁੱਢਲੀ ਤਨਖਾਹ ਅਤੇ ਪੈਨਸ਼ਨ ਦੇ ਮੌਜੂਦਾ 28% ਉੱਤੇ 3% ਵਾਧੂ ਭੁਗਤਾਨਯੋਗ ਹੋਵੇਗਾ। ਇਸ ਫੈਸਲੇ ਨਾਲ ਕੇਂਦਰ ਸਰਕਾਰ ਦੇ 47.14 ਲੱਖ ਕਰਮਚਾਰੀਆਂ ਅਤੇ 68.62 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ।
ਹਾਲਾਂਕਿ ਇਸ ਕਦਮ ਨਾਲ ਸਰਕਾਰ ਦੇ ਖਜ਼ਾਨੇ ‘ਤੇ ਹਰ ਸਾਲ 9,488.70 ਕਰੋੜ ਰੁਪਏ ਦਾ ਬੋਝ ਪਵੇਗਾ।
ਜੁਲਾਈ ਵਿਚ, ਕੇਂਦਰ ਸਰਕਾਰ ਨੇ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (ਡੀਏ) ਲਾਭਾਂ ਨੂੰ ਬਹਾਲ ਕਰ ਦਿੱਤਾ ਸੀ ਅਤੇ ਡੀਏ ਨੂੰ 17 ਪ੍ਰਤੀਸ਼ਤ ਤੋਂ ਵਧਾ ਕੇ 28 ਪ੍ਰਤੀਸ਼ਤ ਕਰ ਦਿੱਤਾ ਸੀ।
ਡੀਏ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦਿੱਤੀ ਜਾਂਦੀ ਤਨਖਾਹ ਦਾ ਇੱਕ ਹਿੱਸਾ ਹੈ। ਜ਼ਿਕਰਯੋਗ ਹੈ ਕਿ ਕਰਮਚਾਰੀਆਂ ਦੇ ਡੀਏ ਦੀ ਅਦਾਇਗੀ ਜਨਵਰੀ 2020 ਤੋਂ ਸੋਧੀ ਨਹੀਂ ਗਈ ਹੈ।
ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਡੀਏ ਅਤੇ ਡੀਆਰ ਦੀਆਂ ਤਿੰਨ ਵਾਧੂ ਕਿਸ਼ਤਾਂ ਨੂੰ ਫ੍ਰੀਜ਼ ਕਰ ਦਿੱਤਾ ਸੀ, ਜੋ ਕਿ 1 ਜਨਵਰੀ, 2020, 1 ਜੁਲਾਈ, 2020 ਅਤੇ 1 ਜਨਵਰੀ, 2021 ਤੱਕ ਬਕਾਇਆ ਸੀ।