Wednesday, November 20, 2024
Home India ਬਠਿੰਡਾ 'ਚ ਫਾਰਮਾਸਿਊਟੀਕਲ ਪਾਰਕ ਬਣਨ ਨਾਲ ਸਮੁੱਚੇ ਦੇਸ਼ ਨੂੰ ਮਿਲੇਗਾ ਲਾਭ: ਮਨਪ੍ਰੀਤ...

ਬਠਿੰਡਾ ‘ਚ ਫਾਰਮਾਸਿਊਟੀਕਲ ਪਾਰਕ ਬਣਨ ਨਾਲ ਸਮੁੱਚੇ ਦੇਸ਼ ਨੂੰ ਮਿਲੇਗਾ ਲਾਭ: ਮਨਪ੍ਰੀਤ ਸਿੰਘ ਬਾਦਲ

ਚੰਡੀਗੜ੍ਹ -ਵਿੱਤ ਮੰਤਰੀ, ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਦਿੱਲੀ ਵਿਖੇ ਰਸਾਇਣ, ਖਾਦਾਂ ਅਤੇ ਫਾਰਮਾਸਿਊਟੀਕਲ ਬਾਰੇ ਕੇਂਦਰੀ ਮੰਤਰੀ ਸ੍ਰੀ ਮਨਸੁਖ ਐਲ. ਮਾਂਡਵੀਆ ਨਾਲ ਮੁਲਾਕਾਤ ਕਰਕੇ ਬਠਿੰਡਾ ਵਿੱਚ ਫਾਰਮਾਸਿਊਟੀਕਲ ਪਾਰਕ ਬਣਾਏ ਜਾਣ ਦੀ ਮੰਗ ਕੀਤੀ। ਉਨਾਂ ਕਿਹਾ ਕਿ ਇਹ ਪਾਰਕ ਪੂਰੇ ਦੇਸ਼, ਖਾਸ ਤੌਰ ‘ਤੇ ਉੱਤਰੀ ਭਾਰਤ- ਪੰਜਾਬ, ਹਰਿਆਣਾ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਉਤਰਾਖੰਡ, ਜੰਮੂ ਤੇ ਕਸ਼ਮੀਰ ਅਤੇ ਲੱਦਾਖ, ਲਈ ਉਪਯੋਗੀ ਅਤੇ ਲਾਭਕਾਰੀ ਸਾਬਿਤ ਹੋਵੇਗਾ।ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੇ ਨਾਲ ਨਾਲ ਖੇਤੀਬਾੜੀ ਵਿੱਚ ਵੀ ਵਿਭਿੰਨਤਾ ਤੇ ਮਜ਼ਬੂਤੀ ਲਿਆਉਣੀ ਜ਼ਰੂਰੀ ਹੈ। ਕੇਂਦਰੀ ਮੰਤਰੀ ਨੇ ਪੰਜਾਬ ਦੇ ਵਿੱਤ ਮੰਤਰੀ ਦੀ ਮੰਗ ‘ਤੇ ਧਿਆਨ ਨਾਲ ਵਿਚਾਰ ਕਰਨ ਬਾਅਦ ਭਰੋਸਾ ਦਿੱਤਾ ਕਿ ਇਸ ਫਾਰਮਾ ਪਾਰਕ ਲਈ ਉਹ ਬਠਿੰਡਾ ਨੂੰ ਸਭ ਤੋਂ ਵੱਧ ਤਰਜੀਹ ਦੇਣਗੇ।ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਲਈ ਆਪਣੇ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਉਹ ਗੁਆਂਢੀ ਦੁਸ਼ਮਣਾਂ ਦੇ ਗਲਤ ਮਨਸੂਬਿਆਂ ਦਾ ਸ਼ਿਕਾਰ ਹੋਣ ਤੋਂ ਬਚ ਸਕਣ। ਉਨਾਂ ਕਿਹਾ ਕਿ ਬਠਿੰਡਾ ਵਿੱਚ ਫਾਰਮਾਸਿਊਟੀਕਲ ਪਾਰਕ ਦੀ ਸਥਾਪਨਾ ਨਾਲ ਲਗਭਗ 100,000 ਲੋਕਾਂ ਨੂੰ ਸਿੱਧਾ ਅਤੇ ਤਕਰੀਬਨ 200,000 ਲੋਕਾਂ ਨੂੰ ਅਸਿੱਧੇ ਤੌਰ ‘ਤੇ ਰੋਜ਼ਗਾਰ ਮਿਲੇਗਾ। ਮੰਤਰੀ ਨੇ ਦੱਸਿਆ ਕਿ ਬਠਿੰਡਾ ਵਿਖੇ ਪੂਰੀ ਤਰਾਂ ਕਾਰਜਸ਼ੀਲ “ਏ” ਲੈਵਲ ਦਾ ਰੇਲਵੇ ਸਟੇਸ਼ਨ, 1350 ਏਕੜ ਤੋਂ ਵੱਧ ਜ਼ਮੀਨ ਅਤੇ ਤੇਲ ਰਿਫਾਇਨਰੀ ਉਪਲਬਧ ਹੈ ਜੋ ਇਸ ਜਗਾ ਨੂੰ ਫਾਰਮਾ ਪਾਰਕ ਲਈ ਢੁਕਵਾਂ ਬਣਾਉਂਦੀ ਹੈ। ਇਸ ਦੇ ਨਾਲ ਹੀ 134 ਏਕੜ ਵਿੱਚ ਮੌਜੂਦ ਪਾਣੀ ਦੇ ਵੱਖ ਵੱਖ ਸੋਮੇ ਅਤੇ ਝੀਲਾਂ ਇਸ ਫਾਰਮਾ ਪਾਰਕ ਨੂੰ ਸਥਾਪਤ ਕਰਨ, ਇਸ ਦੀ ਸਾਂਭ-ਸੰਭਾਲ ਅਤੇ ਸੰਚਾਲਨ ਲਈ ਲਾਹੇਵੰਦ ਹੋਣਗੇ।ਉਨਾਂ ਦੱਸਿਆ ਕਿ ਫਾਰਮਾ ਉਦਯੋਗ ਨੂੰ ਯੂ.ਐਸ.ਐਫ.ਡੀ.ਏ. ਤੋਂ ਮਨਜ਼ੂਰਸ਼ੁਦਾ ਵੱਡੀਆਂ ਫਾਰਮਾਸਿਊਟੀਕਲ ਕੰਪਨੀਆਂ, ਜਿਵੇਂ ਸਨ ਫਾਰਮਾ, ਸੇਂਟਿ੍ਰਐਂਟ ਅਤੇ ਆਈ.ਓ.ਐਲ. ਕੈਮੀਕਲਜ਼ ਤੋਂ ਵੀ ਸਹਾਇਤਾ ਪ੍ਰਾਪਤ ਹੋਏਗੀ। ਬਠਿੰਡਾ ‘ਚ ਇਸ ਪਾਰਕ ਨੂੰ ਸਥਾਪਤ ਕਰਨ ਨਾਲ ਆਰ ਐਂਡ ਡੀ ਈਕੋਸਿਸਟਮ, ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਨਾਈਪਰ), ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਈਸਰ) ਅਤੇ ਨੈਨੋ ਟੈਕਨਾਲੋਜੀ ਇੰਸਟੀਚਿਊਟ, ਮੋਹਾਲੀ ਤੋਂ ਇਲਾਵਾ ਆਲ ਇੰਡੀਅਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼, ਬਠਿੰਡਾ) ਅਤੇ ਮਾਈਕਰੋਬਾਇਲ ਟੈਕਨਾਲੋਜੀ ਸੰਸਥਾਨ, ਬਠਿੰਡਾ ਦਾ ਵੀ ਲਾਭ ਮਿਲੇਗਾ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments