ਅਗਲੇ ਮਹੀਨੇ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਯੁਕਤ ਸਮਾਜ ਮੋਰਚਾ ਨੇ ਸੋਮਵਾਰ ਨੂੰ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਸੰਯੁਕਤ ਸਮਾਜ ਮੋਰਚੇ ਨੇ 20 ਉਮੀਦਵਾਰਾਂ ਦਾ ਐਲਾਨ ਕਰਦਿਆਂ ਦੂਜੀ ਸੂਚੀ ਜਾਰੀ ਕੀਤੀ ਹੈ।
sanyukt samaj morcha releases second list
ਸੰਯੁਕਤ ਸਮਾਜ ਮੋਰਚੇ ਦੇ ਜਿਨ੍ਹਾਂ 20 ਉਮੀਦਵਾਰਾਂ ਦਾ ਐਲਾਨ ਕੀਤਾ ਹੈ ਉਨ੍ਹਾਂ ਵਿੱਚ ਸੌਨਰ ਤੋਂ ਬੂਟਾ ਸਿੰਘ ਸ਼ਾਦੀਪੁਰ, ਧੂਰੀ ਤੋਂ ਸਰਬਜੀਤ ਸਿੰਘ ਅਲਾਲ, ਪਾਇਲ ਤੋਂ ਸਿਮਰਦੀਪ ਸਿੰਘ, ਮਾਨਸਾ ਤੋਂ ਗੁਰਨਾਮ ਸਿੰਘ ਭੀਖੀ, ਲੁਧਿਆਣਾ ਪੱਛਮੀ ਤੋਂ ਤਰੁਣ ਜੈਨ, ਆਤਮ ਨਗਰ ਤੋਂ ਹਰਕੀਰਤ ਸਿੰਘ ਰਾਣਾ, ਗਿੱਦੜਬਾਹਾ ਤੋਂ ਗੁਰਪ੍ਰੀਤ ਸਿੰਘ ਕੋਟਲੀ ਆਦਿ ਨੂੰ ਚੋਣ ਮੈਦਾਨ ਦੇ ਵਿੱਚ ਉਤਾਰਿਆ ਹੈ।
ਇਸ ਤੋਂ ਪਹਿਲਾ ਸੰਯੁਕਤ ਸਮਾਜ ਮੋਰਚਾ ਨੇ ਬਲਬੀਰ ਸਿੰਘ ਰਾਜੇਵਾਲ ਸਮੇਤ ਆਪਣੇ 10 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਸੀ।
ਉੱਥੇ ਹੀ ਇਸ ਤੋਂ ਪਹਿਲਾ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਯੁਕਤ ਸਮਾਜ ਮੋਰਚਾ ਅਤੇ ਸੰਯੁਕਤ ਸੰਘਰਸ਼ ਪਾਰਟੀ ਨੇ ਇਕੱਠੇ ਹੋਣ ਦਾ ਫੈਸਲਾ ਕੀਤਾ ਹੈ। ਕਿਸਾਨ ਅੰਦੋਲਨ ਵਿੱਚੋਂ ਨਿਕਲੀਆਂ ਦੋਵੇਂ ਪਾਰਟੀਆਂ ਨੇ ਸੋਮਵਾਰ ਨੂੰ ਮਿਲ ਕੇ ਚੋਣਾਂ ਲੜਨ ਦਾ ਐਲਾਨ ਵੀ ਕੀਤਾ ਹੈ। ਸੰਯੁਕਤ ਸੰਘਰਸ਼ ਪਾਰਟੀ ਦੇ ਮੁਖੀ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਉਹ ਸੰਯੁਕਤਸਮਾਜ ਮੋਰਚੇ ਨਾਲ ਮਿਲ ਕੇ ਪੰਜਾਬ ਨੂੰ ਬਚਾਉਣ ਦੀ ਲੜਾਈ ਲੜਨਗੇ। ਹਾਲਾਂਕਿ ਇਸ ਤੋਂ ਪਹਿਲਾਂ ਦੋਵਾਂ ਪਾਰਟੀਆਂ ਵਿਚਾਲੇ ਗੱਠਜੋੜ ਦੀ ਸੰਭਾਵਨਾ ਖਤਮ ਹੁੰਦੀ ਨਜ਼ਰ ਆ ਰਹੀ ਸੀ। ਦੱਸ ਦੇਈਏ ਕਿ ਪੰਜਾਬ ‘ਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਪਹਿਲਾ 14 ਫਰਵਰੀ ਦਾ ਦਿਨ ਤੈਅ ਕੀਤਾ ਗਿਆ ਸੀ ਪਰ ਸੋਮਵਾਰ ਨੂੰ ਚੋਣ ਕਮਿਸ਼ਨ ਨੇ ਇਸ ਨੂੰ ਬਦਲ ਕੇ 20 ਫਰਵਰੀ ਕਰ ਦਿੱਤਾ ਹੈ।