ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ। ਸੀਐਮ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਬੇਨਤੀ ਤੋਂ ਬਾਅਦ ਹੀ ਵੋਟਿੰਗ ਦੀ ਤਰੀਕ ਨੂੰ ਅੱਗੇ ਕੀਤਾ ਗਿਆ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਬੇਨਤੀ ਤੋਂ ਬਾਅਦ ਹੀ ਵੋਟਿੰਗ ਦੀ ਤਰੀਕ ਨੂੰ ਅੱਗੇ ਕੀਤਾ ਗਿਆ ਹੈ। ਨਾਲ ਹੀ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਜਿਹਾ ਇਤਿਹਾਸ ਚ ਪਹਿਲੀ ਵਾਰ ਹੋਇਆ ਹੈ।
ਇਸੇ ਦੌਰਾਨ ਆਸ਼ੂ ਬਾਂਗੜ ਨੇ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਕਾਂਗਰਸ ਦਾ ਪੱਲਾ ਫੜ ਲਿਆ। ਆਸ਼ੂ ਬਾਂਗੜ ਨੂੰ ਆਮ ਆਦਮੀ ਪਾਰਟੀ ਨੇ ਉਮੀਦਵਾਰ ਬਣਾਇਆ ਸੀ। ਉਹ ਫਿਰੋਜਪੁਰ ਦਿਹਾਤੀ ਤੋਂ ਆਪ ਦੇ ਉਮੀਦਵਾਰ ਸੀ ਪਰ ਉਨ੍ਹਾਂ ਪਾਰਟੀ ਦੇ ਸਹਿ ਪ੍ਰਭਾਰੀ ਰਾਘਵ ਚੱਡਾ ‘ਤੇ ਦਬਾਅ ਬਣਾਉਣ ਦਾ ਦੋਸ਼ ਲਗਾਉਂਦਿਆਂ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਤੇ ਸੋਮਵਾਰ ਨੂੰ ਚੰਨੀ ਦੀ ਮੌਜੂਦਗੀ ਵਿੱਚ ਕਾਂਗਰਸ ਦਾ ਪੱਲਾ ਫੜ ਲਿਆ।