ਵਿਧਾਨ ਸਭਾ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਉਮੀਦਵਾਰਾਂ ਵੱਲੋਂ ਪਾਰਟੀਆਂ ਬਦਲੀਆਂ ਜਾ ਰਹੀਆਂ ਹਨ। ਇਨ੍ਹਾਂ ਸਭ ਦੇ ਦਰਮਿਆਨ ‘ਆਪ’ ਨੂੰ ਵੱਡਾ ਝਟਕਾ ਲੱਗਾ ਹੈ। ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬਾਂਗੜ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਹੁਣ ਉਹ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ।
ਉਹ ਫ਼ਿਰੋਜ਼ਪੁਰ ਦਿਹਾਤੀ ਤੋਂ ਚੋਣ ਵੀ ਲੜਨਗੇ।
ਇਥੇ ਇਹ ਵੀ ਦੱਸਣਯੋਗ ਹੈ ਕਿ ਸਾਬਕਾ ਆਪ ਵਿਧਾਇਕ ਅਲਕਾ ਲਾਂਬਾ ਨੇ ਆਸ਼ੂ ਬਾਂਗੜ ਦੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਨਿੱਘਾ ਸਵਾਗਤ ਕੀਤਾ ਤੇ ਨਾਲ ਹੀ ਉਨ੍ਹਾਂ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਉਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਆਸ਼ੂ ਬਾਂਗੜ ਨੇ ਪਾਰਟੀ ਦੀਆਂ ਗਲਤ ਕਾਰਨ ਅਸਤੀਫਾ ਦਿੱਤਾ ਹੈ ਤੇ ਇਸ ਤੋਂ ਪਹਿਲਾਂ ਵੀ ‘ਆਪ’ ਉਤੇ ਟਿਕਟਾਂ ਨੂੰ ਵੇਚੇ ਜਾਣ ਦੇ ਇਲਜ਼ਾਮ ਲੱਗ ਚੁੱਕੇ ਹਨ, ਜਿਸ ਕਾਰਨ ਆਮ ਆਦਮੀ ਪਾਰਟੀ ਦੇ ਆਗੂ ਪਾਰਟੀ ਨੂੰ ਅਲਵਿਦਾ ਕਹਿ ਰਹੇ ਹਨ।