Tuesday, November 19, 2024
Home Punjab ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦਾ...

ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦਾ ਜਾਣੋ ਸਿਆਸੀ ਸਫ਼ਰ

ਜਲੰਧਰ (ਵੈੱਬ ਡੈਸਕ) – ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਦਿੱਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਗਵੰਤ ਮਾਨ ਨੂੰ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਵਲੋਂ ਐਲਾਨ ਦਿੱਤਾ ਹੈ।

ਭਗਵੰਤ ਮਾਨ ਦੇ ਐਲਾਨ ਤੋਂ ਬਾਅਦ ਸਾਰੇ ‘ਆਪ’ ਆਗੂਆਂ ਵਲੋਂ ਉਨ੍ਹਾਂ ਨੂੰ ਸਟੇਜ ‘ਤੇ ਵਧਾਈ ਦਿੱਤੀ ਗਈ।

ਸਿਆਸੀ ਸਫ਼ਰ

ਭਗਵੰਤ ਮਾਨ ਦਾ ਜਨਮ 17 ਅਕਤੂਬਰ 1972 ਨੂੰ ਸਤੌਜ, ਜ਼ਿਲ੍ਹਾ ਸੰਗਰੂਰ, ਪੰਜਾਬ, ਵਿਖੇ ਹੋਇਆ। ਭਗਵੰਤ ਮਾਨ ਇੱਕ ਹਾਸਰਸ ਕਲਾਕਾਰ ਅਤੇ ਸਿਆਸਤਦਾਨ ਹੈ। ਉਹ ਪੰਜਾਬੀ ਵਿੱਚ ਆਪਣੀਆਂ ਸਕਿੱਟਾਂ ਕਰ ਕੇ ਵਧੇਰੇ ਮਸ਼ਹੂਰ ਹੋਏ ਹਨ। ਭਗਵੰਤ ਮਾਨ ਨੇ ਆਪਣਾ ਕਮੇਡੀਅਨ ਵਜੋਂ ਕੈਰੀਅਰ ਯੂਨੀਵਰਸਿਟੀ ਦੇ ਯੂਥ ਫੈਸਟੀਵਲਾਂ ਅਤੇ ਅੰਤਰ ਕਾਲਜ ਮੁਕਾਬਲਿਆਂ ਵਿੱਚ ਭਾਗ ਲੈਣ ਤੋਂ ਸ਼ੁਰੂ ਕੀਤਾ ਸੀ। ਉਸਨੇ ਪੰਜਾਬੀ ਯੂਨੀਵਰਸਿਟੀ ਤੋਂ ਸੁਨਾਮ ਕਾਲਜ ਲਈ ਦੋ ਗੋਲਡ ਮੈਡਲ ਜਿੱਤੇ। ਭਗਵੰਤ ਮਾਨ ਸੰਗਰੂਰ ਜ਼ਿਲ੍ਹੇ ਤੋਂ 16ਵੀਂ ਲੋਕ ਸਭਾ ਦੇ ਸਾਂਸਦ ਹਨ।

ਸੰਸਦ ਮੈਂਬਰ ਭਗਵੰਤ ਮਾਨ 2014 ਤੋਂ ਸੰਗਰੂਰ ਲੋਕ ਸਭਾ ਹਲਕੇ ਦੀ ਪ੍ਰਤੀਨਿਧਤਾ ਕਰ ਰਹੇ ਹਨ। 2011 ਵਿਚ ਭਗਵੰਤ ਮਾਨ ਨੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਸਿਆਸੀ ਪਾਰਟੀ ਪੀ. ਪੀ. ਪੀ. ਰਾਹੀਂ ਸਰਗਰਮ ਸਿਆਸਤ ਵਿਚ ਕਦਮ ਰੱਖਿਆ। 2012 ਵਿਚ ਉਨ੍ਹਾਂ ਨੇ ਲਹਿਰਾਗਾਗਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਪਰ ਚੋਣ ਹਾਰ ਗਏ। ਫਿਰ ਭਗਵੰਤ ਮਾਨ ਨੇ ਮਾਰਚ 2014 ਵਿਚ ਆਮ ਆਦਮੀ ਪਾਰਟੀ (ਆਪ) ਜੁਆਇਨ ਕਰ ਲਈ ਅਤੇ ‘ਆਪ’ ਦੀ ਟਿਕਟ ‘ਤੇ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਲੜੀ।

ਇਸ ਚੋਣ ਵਿਚ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਮਹਾਰਥੀ ਆਗੂ ਸੁਖਦੇਵ ਸਿੰਘ ਢੀਂਡਸਾ ਨੂੰ 2 ਲੱਖ ਵੋਟਾਂ ਨਾਲ ਹਰਾ ਕੇ ਪੰਜਾਬ ਦੀ ਸਿਆਸਤ ਵਿਚ ਨਵਾਂ ਰਿਕਾਰਡ ਬਣਾਇਆ। 2017 ਦੀਆਂ ਚੋਣਾਂ ਵਿਚ ਭਗਵੰਤ ਮਾਨ ‘ਆਪ’ ਦੇ ਸਟਾਰ ਪ੍ਰਚਾਰ ਦੇ ਨਾਲ ਹੀ ਜਲਾਲਾਬਾਦ ਤੋਂ ਚੋਣ ਲੜਨ ਨੂੰ ਲੈ ਕੇ ਸੁਰਖੀਆਂ ਵਿਚ ਹਨ। 2019 ਵਿਚ ਭਗਵੰਤ ਮਾਨ ਨੇ ਫਿਰ ਆਮ ਆਦਮੀ ਪਾਰਟੀ ਤੋਂ ਸੰਗਰੂਰ ਜ਼ਿਲ੍ਹੇ ਤੋਂ ਲੋਕ ਸਭਾ ਚੋਣ ਲੜੀ। ਸੰਗਰੂਰ ਤੋਂ ਮਾਨ ਨੇ ਵੱਡੀ ਗਿਣਤੀ ‘ਚ ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ। ਉਹ ਸੰਸਦ ਦੇ ਹੇਠਲੇ ਸਦਨ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਵਿਚੋਂ ਸੰਸਦ ਮੈਂਬਰ ਹਨ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments