Monday, November 18, 2024
Home Punjab ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗਿਆ ਅਸਤੀਫ਼ਾ

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗਿਆ ਅਸਤੀਫ਼ਾ

ਅੰਮ੍ਰਿਤਸਰ (ਵੈੱਬ ਡੈਸਕ)— ਈ. ਡੀ. ਦੀ ਰੇਡ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੇ ਘਰ ‘ਚੋਂ ਕਰੋੜਾਂ ਰੁਪਏ ਬਰਾਮਦ ਹੋਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀ. ਐੱਮ. ਚਰਨਜੀਤ ਸਿੰਘ ਚੰਨੀ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ। ਦਰਅਸਲ ਅੰਮ੍ਰਿਤਸਰ ਵਿਖੇ ਤਿੰਨ ਕੌਂਸਲਰ ਅੱਜ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ‘ਚ ਸ਼ਾਮਲ ਹੋ ਗਏ ਹਨ।

ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਆਪਣੀ ਪਾਰਟੀ ‘ਚ ਸ਼ਾਮਲ ਕਰਵਾਇਆ।

ਇਸ ਦੌਰਾਨ ਕਾਂਗਰਸ ‘ਤੇ ਸ਼ਬਦੀ ਹਮਲੇ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਇਕ ਬਾਰਡਰ ਸੂਬਾ ਹੈ, ਜਿਸ ਨੂੰ ਵਧੀਆ ਮੁੱਖ ਮੰਤਰੀ ਅਤੇ ਇਕ ਵਧੀਆ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਰਹੇ, ਜਿਨ੍ਹਾਂ ਨੇ ਸਾਢੇ ਚਾਰ ਸਾਲ ਬਰਬਾਦ ਕਰ ਦਿੱਤੇ। ਫਿਰ ਤਿੰਨ ਮਹੀਨਿਆਂ ਬਾਅਦ ਗ਼ਰੀਬ ਨੂੰ ਮੁੱਖ ਮੰਤਰੀ ਬਣਾਇਆ, ਜਿਸ ਦੇ ਰਿਸ਼ਤੇਦਾਰ ਦੇ ਘਰੋਂ 10 ਕਰੋੜ ਰੁਪਏ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਮੈਂ ਸ਼ੁਰੂ ਤੋਂ ਕਹਿੰਦਾ ਸੀ ਕਿ ਸਭ ਤੋਂ ਵੱਡਾ ਮਾਈਨਿੰਗ ਮਾਫ਼ੀਆ ਚਰਨਜੀਤ ਸਿੰਘ ਚੰਨੀ ਹੈ। ਜਦੋਂ ਆਨੰਦਪੁਰ ਸਾਹਿਬ ਦੇ ਹਲਕੇ ‘ਚ ਆਮ ਆਦਮੀ ਪਾਰਟੀ ਵੱਲੋਂ ਮਾਈਨਿੰਗ ਦੀ ਰੇਡ ਕੀਤੀ ਗਈ ਤਾਂ ਚੰਨੀ ਨੇ ਕਿਹਾ ਸੀ ਕਿ ਇਹ ਜਾਇਜ਼ ਹੈ, ਇਸ ਦਾ ਕੀ ਮਤਲਬ ਸੀ।

ਉਨ੍ਹਾਂ ਕਿਹਾ ਕਿ ਜਿਹੜੇ ਉਥੇ ਲੋਕ ਨਾਜਾਇਜ਼ ਮਾਈਨਿੰਗ ਕਰ ਰਹੇ ਸਨ ਚੰਨੀ ਤਾਂ ਉਨ੍ਹਾਂ ਨੂੰ ਹੌਂਸਲਾ ਦੇਣ ਗਏ ਸਨ ਕਿ ਮੈਂ ਮੁੱਖ ਮੰਤਰੀ ਹਾਂ ਅਤੇ ਤੁਹਾਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਚੰਨੀ ਸਾਬ੍ਹ ਨੇ 3 ਮਹੀਨਿਆਂ ਦੇ ਵਿਚ 300 ਕਰੋੜ ਰੁਪਇਆ ਇਕੱਠਾ ਕਰ ਲਿਆ ਹੈ। ਭੁਪਿੰਦਰ ਸਿੰਘ ਹਨੀ ਦਾ ਕੰਮ ਕੀ ਹੈ। ਵੱਡੇ ਇਲਜ਼ਾਮ ਲਾਉਂਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਦੇ ਮੋਰਿੰਡਾ ਦੇ ਘਰੋਂ ਰੇਡ ਕੀਤੀ ਜਾਵੇ ਤਾਂ ਨੋਟਾਂ ਦੇ ਟਰੱਕ ਮਿਲਣਗੇ। ਪੰਜਾਬ ‘ਚ ਕਾਂਗਰਸ ਦਾ ਕੋਈ ਵੀ ਆਧਾਰ ਨਹੀਂ ਹੈ। ਕਾਂਗਰਸ ਪਾਰਟੀ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ। ਇਨ੍ਹਾਂ ਦੇ ਲੀਡਰਾਂ ਨੇ ਹੁਣ ਕਾਂਗਰਸ ਦੀ ਪਾਰਟੀ ਨੂੰ ਹਰਾਉਣ ਦਾ ਮਨ ਬਣਾ ਲਿਆ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments