Sunday, November 17, 2024
Home India Punjab Election 2022: ਭਾਜਪਾ ਨੇ 34 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ,...

Punjab Election 2022: ਭਾਜਪਾ ਨੇ 34 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਵੇਖੋ ਕਿਨ੍ਹਾਂ ਨੂੰ ਮਿਲੀ ਟਿਕਟ

ਚੰਡੀਗੜ੍ਹ: Punjab Election 2022: ਪੰਜਾਬ ਵਿਧਾਨ ਸਭਾ ਚੋਣਾਂ (Punjab Vidhan Sabha Election) ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ (Bharatiya Janata Party) ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ (First Candidate List of BjP) ਕਰ ਦਿੱਤੀ ਹੈ। ਭਾਜਪਾ (BJP) ਵੱਲੋਂ ਪਹਿਲੀ ਸੂਚੀ ਵਿੱਚ 34 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਬਾਕੀ ਉਮੀਦਵਾਰਾਂ ਦਾ ਐਲਾਨ ਅਗਲੀ ਸੂਚੀ ਵੀ ਕੀਤਾ ਜਾ ਸਕਦਾ ਹੈ।

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ, ਪੰਜਾਬ ਇੰਚਾਰਜ ਦੁਸ਼ਯੰਤ ਕੁਮਾਰ ਗੌਤਮ ਨੇ ਸੂਚੀ ਜਾਰੀ ਕੀਤੀ ਸੂਚੀ ਵਿੱਚ 13 ਸਿੱਖ, 12 ਕਿਸਾਨ ਅਤੇ 8 ਅਨੂਸੂਚਿਤ ਜਾਤੀ ਦੇ ਚਿਹਰਿਆਂ ਨੂੰ ਸ਼ਾਮਲ ਕੀਤਾ ਹੈ।

ਭਾਜਪਾ ਵੱਲੋਂ ਜਾਰੀ ਉਮੀਦਵਾਰਾਂ ਦੀ ਸੂਚੀ।

ਜਾਰੀ ਸੂਚੀ ਵਿੱਚ ਸੁਜਾਨਪੁਰ ਤੋਂ ਦਿਨੇਸ਼ ਕੁਮਾਰ ਬੱਬੂ, ਦੀਨਾਨਗਰ ਤੋਂ ਸ੍ਰੀਮਤੀ ਰੇਨੂ ਕਸ਼ਯਪ, ਹਰਗੋਬਿੰਦਪੁਰ ਤੋਂ ਬਲਜਿੰਦਰ ਸਿੰਘ, ਅੰਮ੍ਰਿਤਸਰ ਉਤਰ ਸੁਖਵਿੰਦਰ ਸਿੰਘ ਪਿੰਟੂ, ਤਰਨਤਾਰਨ ਤੋਂ ਨਵਰੀਤ ਸਿੰਘ ਸਫੀਪੁਰਾ, ਕਪੂਰਥਲਾ ਤੋਂ ਰਣਜੀਤ ਸਿੰਘ, ਫ਼ਤਿਹਗੜ੍ਹ ਸਾਹਿਬ ਤੋਂ ਦੀਦਾਰ ਸਿੰਘ ਭੱਟੀ, ਜਲੰਧਰ ਵੈਸਟ ਤੋਂ ਮਹਿੰਦਰ ਪਾਲ ਭਗਤ, ਜਲੰਧਰ ਕੇਂਦਰੀ ਤੋਂ ਮਨੋਰੰਜਨ ਕਾਲੀਆ, ਜਲੰਧਰ ਉਤਰੀ ਤੋਂ ਕਿਸ਼ਨ ਦੇਵ ਭੰਡਾਰੀ, ਮੁਕੇਰੀਆ ਤੋਂ ਜੰਗੀ ਲਾਲ ਮਹਾਜਨ, ਹੁਸ਼ਿਆਰਪੁਰ ਤੋਂ ਤੀਕਸ਼ਣ ਸੂਦ, ਗੜਸ਼ੰਕਰ ਤੋਂ ਨਮਿਸ਼ਾ ਮਹਿਤਾ, ਬੰਗਾ ਤੋਂ ਮੋਹਨ ਲਾਲ, ਬਲਾਚੌਰ ਤੋਂ ਅਸ਼ੋਕ ਬਾਠ ਦੇ ਨਾਂਅ ਐਲਾਨੇ ਗਏ ਹਨ।

ਭਾਜਪਾ ਵੱਲੋਂ ਐਲਾਨੇ ਉਮੀਦਵਾਰਾਂ ਦੀ ਸੂਚੀ।

ਇਸਤੋਂ ਇਲਾਵਾ ਹੋਰਨਾਂ ਐਲਾਨੇ ਹੋਰਨਾਂ ਉਮੀਦਵਾਰਾਂ ਵਿੱਚ ਅਮਲੋਹ ਤੋਂ ਕੰਵਰ ਵੀਰ ਸਿੰਘ, ਖੰਨਾ ਤੋਂ ਗੁਰਪ੍ਰੀਤ ਸਿੰਘ ਭੱਟੀ, ਲੁਧਿਆਣਾ ਕੇਂਦਰੀ ਤੋਂ ਗੁਰਦੇਵ ਸ਼ਰਮਾ, ਲੁਧਿਆਣਾ ਪੱਛਮੀ ਤੋਂ ਵਿਕਰਮ ਸਿੰਘ ਸਿੱਧੂ, ਜਗਰਾਓ ਤੋਂ ਕੁੰਵਰ ਨਰਿੰਦਰ ਸਿੰਘ, ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸੋਢੀ, ਜਲਾਲਾਬਾਦ ਤੋਂ ਪੂਰਨ ਚੰਦ, ਫਰੀਦਕੋਟ ਤੋਂ ਗੌਰਵ ਕੱਕੜ, ਭੁੱਚੋ ਮੰਡੀ ਤੋਂ ਰੁਪਿੰਦਰ ਸਿੱਧੂ, ਤਲਵੰਡੀ ਸਾਬੋ ਰਵੀਪ੍ਰੀਤ ਸਿੰਘ ਸਿੱਧੂ, ਸਰਦੂਲਗੜ੍ਹ ਤੋਂ ਜਗਜੀਤ ਸਿੰਘ ਮਿਲਖਾ, ਫਾਜ਼ਿਲਕਾ ਤੋਂ ਸੁਰਜੀਤ ਕੁਮਾਰ ਜਿਆਣੀ, ਚੱਬੇਵਾਲ ਤੋਂ ਡਾ. ਦਿਲਬਾਗ ਰਾਏ, ਦਸੂਹਾ ਤੋਂ ਰਘੂਨਾਥ ਰਾਣਾ, ਸੰਗਰੂਰ ਤੋਂ ਅਰਵਿੰਦ ਖੰਨਾ, ਸ੍ਰੀ ਮੁਕਤਸਰ ਸਾਹਿਬ ਤੋਂ ਰਾਜੇਸ਼ ਪਠੇਲਾ ਅਤੇ ਡੇਰਾਬੱਸੀ ਤੋਂ ਸੰਜੀਵ ਖੰਨਾ ਨੂੰ ਟਿਕਟ ਦੇ ਕੇ ਨਿਵਾਜਿਆ ਗਿਆ ਹੈ।

ਭਾਜਪਾ ਵੱਲੋਂ ਐਲਾਨੇ ਉਮੀਦਵਾਰਾਂ ਦੀ ਸੂਚੀ।

ਦੱਸਣਾ ਬਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਤਹਿਤ ਲੜ ਰਹੀ ਹੈ। ਭਾਜਪਾ ਇਸ ਵਾਰੀ ਗਠਜੋੜ ਵਿੱਚ ਸਭ ਤੋਂ ਵੱਧ ਸੀਟਾਂ ‘ਤੇ ਚੋਣਾਂ ਲੜੇਗੀ।

ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ ਭਾਜਪਾ ਦੇ ਭਾਈਵਾਲ ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੇ ਹਿੱਸੇ ਆਈਆਂ 12 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments