Sunday, November 17, 2024
Home Punjab ਪੁਲਿਸ ਨੇ ਚਲਦੇ ਵਿਆਹ 'ਚੋਂ ਚੁੱਕ ਲਿਆ ਲਾੜਾ

ਪੁਲਿਸ ਨੇ ਚਲਦੇ ਵਿਆਹ ‘ਚੋਂ ਚੁੱਕ ਲਿਆ ਲਾੜਾ

ਖਰੜ : ਖਰੜ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਐ ਜਿੱਥੇ ਪੁਲਿਸ ਨੇ ਮੈਰਿਜ਼ ਪੈਲੇਸ ਵਿਚ ਚੱਲ ਰਹੇ ਇਕ ਵਿਆਹ ਲਾੜੇ ਨੂੰ ਗ੍ਰਿਫ਼ਤਾਰ ਕਰ ਲਿਆ ਜੋ ਵਿਆਹ ਕਰਵਾਉਣ ਦੀ ਤਿਆਰੀ ਕਰ ਰਿਹਾ ਸੀ।

ਪੁਲਿਸ ਦੀ ਇਸ ਕਾਰਵਾਈ ਨੂੰ ਦੇਖਦਿਆਂ ਹੀ ਪੂਰੇ ਮੈਰਿਜ਼ ਪੈਲੇਸ ਵਿਚ ਇਕ ਵਾਰ ਹਾਹਾਕਾਰ ਮੱਚ ਗਈ। ਆਖ਼ਰਕਾਰ ਕਿਉਂ ਕੀਤਾ ਗਿਆ ਚਲਦੇ ਵਿਆਹ ਵਿਚੋਂ ਲਾੜੇ ਨੂੰ ਗ੍ਰਿਫ਼ਤਾਰ, ਇਸ ਨੂੰ ਸੁਣ ਕੇ ਤੁਹਾਡੇ ਵੀ ਹੋਸ਼ ਉਡ ਜਾਣਗੇ।

ਆਓ ਜਾਣਦੇ ਆਂ ਕੀ ਐ ਪੂਰਾ ਮਾਮਲਾ?

ਦਰਅਸਲ ਮਾਮਲਾ ਖਰੜ ਵਿਖੇ ਸਥਿਤ ਚੰਡੀਗੜ੍ਹ ਪੈਲੇਸ ਦਾ ਏ, ਜਿੱਥੇ ਬੜੀ ਧੂਮਧਾਮ ਨਾਲ ਵਿਆਹ ਹੋ ਰਿਹਾ ਸੀ ਪਰ ਇਸ ਦੌਰਾਨ ਪੁਲਿਸ ਦੀ ਟੀਮ ਆਈ ਅਤੇ ਉਸ ਨੇ ਚਲਦੇ ਵਿਆਹ ਵਿਚੋਂ ਲਾੜੇ ਨੂੰ ਚੁੱਕ ਲਿਆ ਅਤੇ ਆਪਣੀ ਗੱਡੀ ਵਿਚ ਬਿਠਾ ਕੇ ਥਾਣੇ ਲੈ ਗਈ। ਜਾਣਕਾਰੀ ਅਨੁਸਾਰ ਇਕ ਲੜਕੀ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ ਕਿ ਵਿਆਹ ਕਰਵਾਉਣ ਵਾਲਾ ਲਾੜਾ ਪਹਿਲਾਂ ਉਸ ਦੇ ਨਾਲ ਲਿਵ ਇਨ ਰਿਲੇਸ਼ਨਸ਼ਿਪ ਵਿਚ ਰਹਿੰਦਾ ਸੀ ਅਤੇ ਹੁਣ ਉਸ ਨੂੰ ਧੋਖਾ ਕੇ ਕਿਸੇ ਹੋਰ ਨਾਲ ਵਿਆਹ ਕਰਵਾਉਣ ਜਾ ਰਿਹਾ ਏ। ਬਸ ਫਿਰ ਕੀ ਸੀ, ਪੁਲਿਸ ਨੇ ਮੈਰਿਜ਼ ਪੈਲੇਸ ਵਿਚ ਛਾਪਾ ਮਾਰਿਆ ਅਤੇ ਵਿਆਹ ਦੀ ਪੋਸ਼ਾਕ ਵਿਚ ਸਜੇ ਧਜੇ ਲਾੜੇ ਨੂੰ ਚੁੱਕ ਲਿਆ।

ਲੜਕੀ ਮੁਤਾਬਕ ਇਹ ਵਿਅਕਤੀ ਉਸ ਨਾਲ ਪਿਛਲੇ 15 ਸਾਲਾਂ ਤੋਂ ਲਿਵ ਇਨ ਰਿਲੇਸ਼ਨਸ਼ਿਪ ਵਿਚ ਰਹਿ ਰਿਹਾ ਸੀ। ਜਿਵੇਂ ਹੀ ਐਸਐਚਓ ਅਸ਼ੋਕ ਕੁਮਾਰ ਦੀ ਅਗਵਾਈ ਵਿਚ ਪੁਲਿਸ ਟੀਮ ਪੁਲਿਸ ਨੇ ਲਾੜੇ ਨੂੰ ਗ੍ਰਿਫ਼ਤਾਰ ਕੀਤਾ ਤਾਂ ਵਿਆਹ ਵਿਚ ਮੌਜੂਦ ਸਾਰੇ ਰਿਸ਼ਤੇਦਾਰਾਂ ਦੇ ਹੋਸ਼ ਉਡ ਗਏ ਕਿ ਆਖ਼ਰ ਇਹ ਕੀ ਭਾਣਾ ਵਰਤ ਗਿਆ? ਲਾੜੇ ਦੀ ਗ੍ਰਿਫ਼ਤਾਰੀ ਦੀਆਂ ਇਹ ਤਸਵੀਰਾਂ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ।
ਇਸ ਸਬੰਧੀ ਪੈਲੇਸ ਵਿਚ ਮੌਜੂਦ ਕੁੜੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਲੜਕੇ ਦੇ ਪਿਛੋਕੜ ਬਾਰੇ ਪਤਾ ਨਹੀਂ ਸੀ। ਸਾਨੂੰ ਤਾਂ ਪੁਲਿਸ ਟੀਮ ਦੇ ਆਉਣ ਤੋਂ ਬਾਅਦ ਸਾਰੀ ਗੱਲ ਪਤਾ ਚੱਲੀ। ਹੋਰ ਕੀ ਕਹਿਣਾ ਏ ਕੁੜੀ ਦੇ ਪਰਿਵਾਰ ਵਾਲਿਆਂ ਦਾ ਆਓ ਸੁਣਦੇ ਆਂ।

ਉਧਰ ਪੁਲਿਸ ਦਾ ਕਹਿਣਾ ਏ ਕਿ ਉਨ੍ਹਾਂ ਨੂੰ ਇਕ ਲੜਕੀ ਵੱਲੋਂ ਸ਼ਿਕਾਇਤ ਕੀਤੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਲਾੜੇ ਨੂੰ ਚਲਦੇ ਵਿਆਹ ਵਿਚੋਂ ਗ੍ਰਿਫ਼ਤਾਰ ਕਰ ਲਿਆ।
ਫਿਲਹਾਲ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਏ ਅਤੇ ਉਸ ਵੱਲੋਂ ਲਾੜੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਐ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments