Monday, November 18, 2024
Home India ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਜਲਦ ਹੋ ਸਕਦੇ ਨੇ ਰਿਹਾਅ, 'ਆਪ' CM ਫੇਸ...

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਜਲਦ ਹੋ ਸਕਦੇ ਨੇ ਰਿਹਾਅ, ‘ਆਪ’ CM ਫੇਸ ਮਾਨ ਨੇ ਦਿੱਤਾ ਵੱਡਾ ਬਿਆਨ

ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਜੇਲ੍ਹ ਵਿੱਚ ਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਵੱਡਾ ਬਿਆਨ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਕਾਨੂੰਨੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਉਨ੍ਹਾਂ ਦੀ ਰਿਹਾਈ ‘ਤੇ ਜਲਦ ਹੀ ਫੈਸਲਾ ਕਰੇਗੀ।

ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਸਣੇ ਸਿੱਖ ਜਥੇਬੰਦੀਆਂ ਵੱਲੋਂ ਇਹ ਦੋਸ਼ ਲਾਇਆ ਗਿਆ ਹੈ ਕਿ ਸੁਪਰੀਮ ਕੋਰਟ ਵੱਲੋਂ ਫਾਂਸੀ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਮਰ ਕੈਦ ਦੀ ਸਜ਼ਾ ਕੱਟ ਰਹੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਲਈ ਕੇਜਰੀਵਾਲ ਹਰੀ ਝੰਡੀ ਨਹੀਂ ਦੇ ਰਹੇ ਹਨ।

 Bhagwant mann big statement

ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਿੱਛੋਂ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਨੀਵਾਰ ਨੂੰ ਮਾਨ ਨੇ ਕਿਹਾ ਕਿ ਜਿਵੇਂ ਹੀ ਪ੍ਰਕਿਰਿਆ ਪੂਰੀ ਹੁੰਦੀ ਹੈ, ਫੈਸਲਾ ਲੈ ਲਿਆ ਜਾਵੇਗਾ।

ਪੰਜਾਬ ਦਾ ਦਰਿਆਈ ਪਾਣੀ ਦਿੱਲੀ ਸਣੇ ਹੋਰਨਾਂ ਸੂਬਿਆਂ ਨੂੰ ਦੇਣ ਬਾਰੇ ‘ਆਪ’ ਦੇ ਸਟੈਂਡ ਬਾਰੇ ਪੁੱਛੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਸੂਬੇ ‘ਚ ਹੀ ਰਹੇਗਾ। ਅਸਲ ਵਿੱਚ ਪੰਜਾਬ ਕੋਲ ਪਾਣੀ ਨਹੀਂ ਹੈ। ਇਸ ਨੇ ਧਰਤੀ ਹੇਠਲੇ ਪਾਣੀ ਦਾ ਪੱਧਰ ਗੁਆ ਦਿੱਤਾ ਹੈ। ਸੂਬੇ ਦਾ ਮਾਲਵਾ ਖੇਤਰ ਆਉਣ ਵਾਲੇ ਸਮੇਂ ਵਿੱਚ ਮਾਰੂਥਲ ਵਿੱਚ ਬਦਲ ਸਕਦਾ ਹੈ।

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? ”

ਮਾਨ ਦਾ ਇਹ ਬਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮੁੱਦੇ ‘ਤੇ ਕੇਜਰੀਵਾਲ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਹਿਣ ਤੋਂ ਕੁਝ ਦਿਨ ਬਾਅਦ ਆਇਆ ਹੈ।

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਵੱਲੋਂ ਗੁਰੂਘਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਨਿਹੰਗਾਂ ਦੇ ਪਹਿਰਾਵੇ ਵਿੱਚ ਕੁਝ ਸਿੱਖ ਕਾਰਕੁੰਨਾਂ ਨੇ ਸੁਰੱਖਿਆ ਘੇਰੇ ਨੂੰ ਤੋੜਦੇ ਹੋਏ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮੁੱਦੇ ‘ਤੇ ਸਵਾਲ ਕੀਤਾ ਸੀ।

ਨਾਲ ਹੀ ਸਿੱਖ ਸਟੂਡੈਂਟਸ ਫੈਡਰੇਸ਼ਨ (ਐੱਸ.ਐੱਸ.ਐੱਫ.) ਦੇ ਮੈਂਬਰਾਂ ਨੇ ਕੇਜਰੀਵਾਲ ਵਿਰੁੱਧ ਰਾਮ ਤਲਾਈ ਚੌਕ ਵਿਖੇ ਪ੍ਰਦਰਸ਼ਨ ਕੀਤਾ ਅਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਰਾਹ ਵਿੱਚ ਰੁਕਾਵਟਾਂ ਖੜ੍ਹੀਆਂ ਕਰਨ ਦਾ ਦੋਸ਼ ਲਾਉਂਦਿਆਂ ਉਨ੍ਹਾਂ ਦਾ ਪੁਤਲਾ ਫੂਕਿਆ ਸੀ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments