ਔਟਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ-ਅਮਰੀਕਾ ਦੀ ਸਰਹੱਦ ‘ਤੇ 4 ਭਾਰਤੀਆਂ ਦੀ ਮੌਤ ਤੋਂ ਬਾਅਦ ਮਨੁੱਖੀ ਤਸਕਰੀ ‘ਤੇ ਸਖ਼ਤ ਕਾਰਵਾਈ ਦੀ ਗੱਲ ਕਹੀ ਹੈ।
ਇਨ੍ਹਾਂ ਚਾਰ ਭਾਰਤੀਆਂ ਦੀ ਕਥਿਤ ਤੌਰ ‘ਤੇ ਕੈਨੇਡਾ-ਅਮਰੀਕਾ ਵਿਚਾਲੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦੇ ਹੋਏ ਠੰਢ ਕਾਰਨ ਮੌਤ ਹੋ ਗਈ ਸੀ।
ਅਜੇ ਪੱਕੀ ਪੁਸ਼ਟੀ ਨਹੀਂ ਹੋਈ, ਪਰ ਸੂਤਰਾਂ ਮੁਤਾਬਕ ਇਹ ਪਰਿਵਾਰ ਭਾਰਤ ਦੇ ਗੁਜਰਾਤ ਸੂਬੇ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।
ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਇਹ ਹੈਰਾਨੀ ਤੇ ਦੁੱਖ ਭਰੀ ਖਬਰ ਹੈ। ਇੱਕ ਪਰਿਵਾਰ ਨੂੰ ਇਸ ਤਰ੍ਹਾਂ ਮਰਦੇ ਦੇਖਣਾ ਅਸਲ ਵਿੱਚ ਬਹੁਤ ਜ਼ਿਆਦਾ ਦੁਖਦਾਈ ਹੈ।