ਮੌਂਟਰੀਅਲ : ਕੈਨੇਡਾ ਦੇ ਸ਼ਹਿਰ ਮੌਂਟਰੀਅਲ ਦੇ ਤਿੰਨ ਕਾਲਜਾਂ ਨੇ ਦੀਵਾਲੀਆਪਣ ਦਿਖਾਕੇ ਕੈਨੇਡਾ ਅਤੇ ਭਾਰਤ ਬੈਠੇ ਸੈਂਕੜੇ ਵਿਦਿਆਰਥੀਆਂ ਦੇ ਕਰੋੜਾਂ ਰੁਪਏ ਅਤੇ ਭਵਿੱਖ ਖਤਰੇ ਵਿੱਚ ਪਾ ਦਿੱਤਾ ਹੈ।
ਇਨ੍ਹਾਂ ਧੋਖਾਧੜੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਦੀ ਅੱਜ ਮੀਟਿੰਗ ਹੋਈ, ਜਿਸ ਵਿੱਚ 13 ਮੈਂਬਰੀ ਕਮੇਟੀ ਬਣਾਉਣ ਸਣੇ ਕਈ ਅਹਿਮ ਫ਼ੈਸਲੇ ਲਏ ਗਏ।
ਪੇਸ਼ ਐ ਇਸ ਸਬੰਧੀ ਸਾਡੀ ਖਾਸ ਰਿਪੋਰਟ
ਮੌਂਟਰੀਅਲ ਦੇ ਤਿੰਨ ਕਾਲਜ ਐਮ-ਕਾਲਜ, ਸੀਡੀਈ ਅਤੇ ਸੀਸੀਐਸਕਿਊ ਦੇ ਮਾਲਕ ਨਵੀਨ ਅਤੇ ਕੈਰਲ ਨੇ ਪੰਜਾਬ-ਭਾਰਤ ਦੇ ਸੈਂਕੜੇ ਵਿਦਿਆਰਥੀਆਂ ਤੋਂ ਹਜ਼ਾਰਾਂ ਡਾਲਰ ਦੀ ਵਸੂਲੀ ਕੀਤੀ ਅਤੇ ਅਗਾਊਂ ਵਿਊਂਤਬੰਦੀ ਨਾਲ ਆਪਣੇ ਤਿੰਨੇ ਕਾਲਜਾਂ ਨੂੰ ਦੀਵਾਲੀਆ ਦਿਖਾਕੇ ਇਕ ਵੱਡੀ ਧੋਖਾਧੜੀ ਨੂੰ ਅੰਜ਼ਾਮ ਦਿੱਤਾ। ਕੈਰਲ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਨਵੀਨ ਧੋਖਾਧੜੀ ਕਰਕੇ ਫਰਾਰ ਹੈ।
ਨੌਜਵਾਨ ਆਗੂ ਵਰੁਣ ਖੰਨਾ, ਅਮੀਤੋਜ਼ ਸ਼ਾਹ, ਪਰਮ ਢਿੱਲੋਂ, ਜੋਤ ਘੁੰਮਣ, ਹਰਜਿੰਦਰ ਸਿੱਧੂ, ਪਰਮਿੰਦਰ ਪਾਂਗਲੀ ਨੇ ਇਸ ਧੋਖਾਧੜੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਅੱਜ ਲਸਾਲ ਦੇ ਮੈਕਸੀ ਪਲਾਜ਼ਾ ਵਿੱਚ ਵੱਧਵੀਂ ਮੀਟਿੰਗ ਕੀਤੀ। ਭਾਰੀ ਬਰਫਵਾਰੀ ਤੇ ਕੜਾਕੇ ਦੀ ਠੰਡ ਦੇ ਬਾਵਜੂਦ ਇਕ ਦਿਨ ਦੇ ਸੱਦੇ ‘ਤੇ ਬੁਲਾਈ ਗਈ ਇਸ ਮੀਟਿੰਗ ਵਿੱਚ ਸੌ ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ।