Monday, November 18, 2024
Home Punjab ਗਣਤੰਤਰ ਦਿਵਸ ਮੌਕੇ ਵਿੱਲਖਣ ਅਤੇ ਬੇਮਿਸਾਲ ਸੇਵਾਵਾਂ ਲਈ ਸਨਮਾਨ ਜਾਣਗੇ ਪੰਜਾਬ ਪੁਲਿਸ...

ਗਣਤੰਤਰ ਦਿਵਸ ਮੌਕੇ ਵਿੱਲਖਣ ਅਤੇ ਬੇਮਿਸਾਲ ਸੇਵਾਵਾਂ ਲਈ ਸਨਮਾਨ ਜਾਣਗੇ ਪੰਜਾਬ ਪੁਲਿਸ ਦੇ ਜਵਾਨ

Punjab Police personnel will be honored for their distinguished & maritorious servicesਚੰਡੀਗੜ੍ਹ : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ (ਜੀਓਆਈ) ਨੇ 73ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿੱਲਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਬੇਮਿਸਾਲ ਸੇਵਾਵਾਂ ਲਈ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

ਏਡੀਜੀਪੀ ਕਾਨੂੰਨ ਅਤੇ ਵਿਵਸਥਾ ਨਰੇਸ਼ ਕੁਮਾਰ ਅਤੇ ਏਡੀਜੀਪੀ ਇੰਟੈਲੀਜੈਂਸ ਅਮਰਦੀਪ ਸਿੰਘ ਰਾਏ ਸਮੇਤ ਦੋ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਰੈਂਕ ਦੇ ਅਧਿਕਾਰੀਆਂ ਨੂੰ ਵਿੱਲਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ।

ਇੱਕ ਆਈਪੀਐਸ ਅਧਿਕਾਰੀ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਸੁਖਚੈਨ ਸਿੰਘ ਗਿੱਲ, ਡੀਆਈਜੀ ਸਪੈਸ਼ਲ ਟਾਸਕ ਫੋਰਸ ਸੰਜੀਵ ਕੁਮਾਰ ਰਾਮਪਾਲ ਅਤੇ ਚਾਰ ਪੀਪੀਐਸ ਅਧਿਕਾਰੀ ਜਿਨ੍ਹਾਂ ਵਿੱਚ ਕਮਾਂਡੈਂਟ ਪੀਆਰਟੀਸੀ ਜਹਾਨ ਖੇਲਾ ਹਰਪ੍ਰੀਤ ਸਿੰਘ ਮੰਡੇਰ, ਐਸਪੀ ਇਨਵੈਸਟੀਗੇਸ਼ਨ ਹੁਸ਼ਿਆਰਪੁਰ ਰਵਿੰਦਰ ਪਾਲ ਸਿੰਘ, ਏਸੀਪੀ ਹੈੱਡਕੁਆਰਟਰ ਜਲੰਧਰ ਸੁਭਾਸ਼ ਚੰਦਰ ਅਰੋੜਾ ਅਤੇ ਡਿਪਟੀ ਸੁਪਰਡੈਂਟ (ਸੁਰੱਖਿਆ) ਜ਼ਿਲ੍ਹਾ ਜੇਲ੍ਹ ਰੂਪਨਗਰ ਉਨ੍ਹਾਂ 15 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਿਲ ਹਨ, ਜਿਨ੍ਹਾਂ ਨੂੰ ਬੇਮਿਸਾਲ ਸੇਵਾਵਾਂ ਬਦਲੇ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ।

ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ, ਇੰਸਪੈਕਟਰ ਓਂਕਾਰ ਸਿੰਘ ਬਰਾੜ, ਇੰਸਪੈਕਟਰ ਜਗਪ੍ਰੀਤ ਸਿੰਘ, ਲੇਡੀ ਇੰਸਪੈਕਟਰ ਬਲਵਿੰਦਰ ਕੌਰ, ਐਸਆਈ ਅਰੁਣ ਕੁਮਾਰ, ਏਐਸਆਈ ਸੰਦੀਪ ਕੁਮਾਰ, ਏਐਸਆਈ ਗੁਰਮੁੱਖ ਸਿੰਘ ਅਤੇ ਏਐਸਆਈ ਅਮਰੀਕ ਚੰਦ ਸ਼ਾਮਲ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments